Tuesday, August 19, 2025  

ਪੰਜਾਬ

ਟ੍ਰੈਫਿਕ ਪੁਲਿਸ ਵੱਲੋਂ ਓਵਰ ਸਪੀਡ ਦੇ ਕੀਤੇ ਚਲਾਨ ਨਿਯਮ ਤੋੜਣ ਵਾਲਿਆਂ ਖਿਲਾਫ ਕੀਤੀ ਸਖਤ ਕਾਰਵਾਈ

June 07, 2025

ਭਵਾਨੀਗੜ੍ਹ, 7 ਜੂਨ (ਰਾਜ ਖੁਰਮੀ )

ਸਥਾਨਕ ਸ਼ਹਿਰ ਚ ਅਤੇ ਸੜਕਾਂ ਤੇ ਵਧ ਰਹੇ ਤੇਜ਼ ਰਫਤਾਰ ਕਾਰਨ ਵਾਪਰ ਰਹੀਆਂ ਹਾਦਸਿਆਂ ਨੂੰ ਰੋਕਣ ਲਈ ਭਵਾਨੀਗੜ੍ਹ ਟਰੈਫਿਕ ਪੁਲਿਸ ਵੱਲੋਂ ਅੱਜ ਸ਼ਹਿਰ ਦੇ ਮੁੱਖ ਰਾਹਾਂ ਤੇ ਵਿਸ਼ੇਸ਼ ਨਾਕਾ ਲਗਾ ਕੇ ਓਵਰਸਪੀਡਿੰਗ ਵਿਰੁੱਧ ਮੁਹਿੰਮ ਚਲਾਈ ਗਈ। ਇਸ ਮੁਹਿੰਮ ਅਧੀਨ ਰਾਡਾਰ ਗਨ ਦੀ ਮਦਦ ਨਾਲ ਓਵਰ ਸਪੀਡ ਕਰਨ ਵਾਲਿਆਂ ਦੀ ਪਛਾਣ ਕੀਤੀ ਗਈ। ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ। ਇਹ ਚਲਾਨ ਉਨ੍ਹਾਂ ਵਾਹਨ ਸਵਾਰਾਂ ਦੇ ਕੀਤੇ ਗਏ, ਜੋ ਨਿਯਮਤ ਗਤੀ ਸੀਮਾ ਦੀ ਉਲੰਘਣਾ ਕਰ ਰਹੇ ਸਨ। ਇਸ ਦੌਰਾਨ ਟਰੈਫਿਕ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਤੇਜ਼ ਰਫਤਾਰ ਚਲਾਉਣ ਵਾਲੇ ਆਂ ਕਈ ਵਾਹਨਾਂ ਨੂੰ ਰੋਕ ਕੇ ਉਹਨਾਂ ਦੇ ਚਲਾਨ ਕੱਟੇ ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲੋਕਾਂ ਦੀ ਜਾਨ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ ,ਕਿਉਂਕਿ ਓਵਰ ਸਪੀਡ ਹਾਦਸਿਆਂ ਦਾ ਮੁੱਖ ਕਾਰਨ ਬਣ ਰਹੀ ਹੈ। ਟ੍ਰੈਫਿਕ ਇੰਚਾਰਜ ਦੱਸਿਆ ਸਾਡਾ ਮਕਸਦ ਸਿਰਫ ਚਲਾਨ ਕੱਟਣਾ ਨਹੀਂ, ਸਗੋਂ ਲੋਕਾਂ ਨੂੰ ਸੁਰੱਖਿਅਤ ਡ੍ਰਾਈਵਿੰਗ ਵੱਲ ਪ੍ਰੇਰਿਤ ਕਰਨਾ ਵੀ ਹੈ। ਓਵਰ ਸਪੀਡ ਨਾਲ ਹੋ ਰਹੀਆਂ ਹਾਦਸਿਆਂ ਦੀ ਸੰਖਿਆ ਚਿੰਤਾਜਨਕ ਹੈ।"ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਮੁੜ ਮੁੜ ਨਿਯਮ ਤੋੜਦਾ ਹੈ, ਤਾਂ ਉਸ ਦੇ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਵੀ ਕੀਤੀ ਜਾ ਸਕਦੀ ਹੈ।
ਪੁਲਿਸ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਯਮਾਂ ਦੀ ਪਾਲਣਾ ਕਰਣ, ਗਤੀ ਸੀਮਾ ਦੇ ਅੰਦਰ ਹੀ ਵਾਹਨ ਚਲਾਉਣ ਅਤੇ ਆਪਣੀ ਤੇ ਹੋਰਾਂ ਦੀ ਜਾਨ ਦੀ ਕਦਰ ਕਰਨ। ਟਰੈਫਿਕ ਇੰਚਾਰਜ ਨੇ ਕਿਹਾ ਕਿ ਅਸੀਂ ਸਖਤੀ ਨਾਲ ਕਾਰਵਾਈ ਕਰ ਰਹੇ ਹਾਂ ਸੜਕਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਨਾਕੇ ਅਗਾਮੀ ਦਿਨਾਂ ਵਿੱਚ ਵੀ ਲਗਾਏ ਜਾਣਗੇ। ਇਸ ਦੌਰਾਨ ਲੋਕਾਂ ਨੂੰ ਸਾਵਧਾਨੀ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਹੌਲਦਾਰ ਬੂਟਾ ਸਿੰਘ, ਸਿਪਾਹੀ ਅਮਨਦੀਪ ਸਿੰਘ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ