Wednesday, October 29, 2025  

ਪੰਜਾਬ

ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਭੰਡਾ ਫੋੜ, 5 ਕੁਇੰਟਲ ਭੁੱਕੀ ਜ਼ਬਤ, 01 ਵਿਅਕਤੀ ਕਾਬੂ

June 07, 2025

ਸ੍ਰੀ ਮੁਕਤਸਰ ਸਾਹਿਬ, 07 ਜੂਨ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਪਤਾ ਲਗਾ ਕੇ ਇੱਕ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ ਇੱਕ ਟਰੱਕ ਸਮੇਤ 5 ਕੁਇੰਟਲ ਭੁੱਕੀ (ਚੂਰਾ ਪੋਸਤ) ਬਰਾਮਦ ਕੀਤੀ ਗਈ ਹੈ। ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ਼ ਸ੍ਰੀ ਮੁਕਤਸਰ ਸਾਹਿਬ ਨੇ ਇੱਕ ਖਾਸ ਮੁਖਬਰੀ ਦੇ ਆਧਾਰ ’ਤੇ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਟਰੱਕ ਨੰਬਰ ਆਰ.ਜੇ09ਜੀ.ਸੀ1185 ਨੂੰ ਚੈੱਕ ਕੀਤਾ। ਟਰੱਕ ’ਚ ਮੌਜੂਦ ਨੌਜਵਾਨ ਨੇ ਆਪਣਾ ਨਾਮ ਪਿੰਟੂ ਸਿੰਘ ਰਾਵਤ ਪੁੱਤਰ ਨਰਾਇਣ ਸਿੰਘ ਨਿਵਾਸੀ ਪਿੰਡ ਖੇੜੀ ਜ਼ਿਲ੍ਹਾ ਅਜਮੇਰ (ਰਾਜਸਥਾਨ) ਦੱਸਿਆ। ਟਰੱਕ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 25 ਕਾਲੇ ਗੱਟੇ ਮਿਲੇ, ਜਿਨ੍ਹਾਂ ਵਿੱਚ ਭੁੱਕੀ ਦਾ ਚੂਰਾ (ਚੂਰਾ ਪੋਸਤ) ਸੀ। ਇਸ ਦੀ ਕੁੱਲ ਮਾਤਰਾ 500 ਕਿਲੋਗ੍ਰਾਮ (5 ਕੁਇੰਟਲ) ਹੋਈ। ਉਕਤ ਮੁਲਜ਼ਮ ਖਿਲਾਫ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 15 (ਸੀ) ਅਧੀਨ ਐਫ.ਆਈ.ਆਰ ਨੰਬਰ 99, ਮਿਤੀ 06.06.2025 ਨੂੰ ਦਰਜ ਕੀਤੀ ਗਈ ਹੈ। ਫੜ੍ਹੇ ਗਏ ਵਿਅਕਤੀ ਪਿੰਟੂ ਸਿੰਘ ਰਾਵਤ, ਪੁੱਤਰ ਨਰਾਇਣ ਸਿੰਘ ਰਾਵਤ ਨਿਵਾਸੀ ਪਿੰਡ ਖੇੜੀ, ਜ਼ਿਲ੍ਹਾ ਅਜਮੇਰ (ਰਾਜਸਥਾਨ) ਪਾਸੋਂ 500 ਕਿਲੋ ਭੁੱਕੀ ਦਾ ਚੂਰਾ (ਚੂਰਾ ਪੋਸਤ), ਇੱਕ ਟਰੱਕ, ਰਜਿਸਟ੍ਰੇਸ਼ਨ ਨੰਬਰ ਆਰ.ਜੇ09ਜੀ.ਸੀ1185 ਬਰਾਮਦ ਹੋਇਆ। ਡਰੱਗ ਸਪਲਾਈ ਚੇਨ ਨਾਲ ਜੁੜੇ ਸਰੋਤਾਂ, ਆਵਾਜਾਈ ਰੂਟਾਂ ਅਤੇ ਸੰਭਾਵਿਤ ਬੈਕਵਰਡ/ਫਾਰਵਰਡ ਲਿੰਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਪੰਜਾਬ ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸਮਾਗਮਾਂ ਦੀ ਸ਼ੁਰੂਆਤ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੁਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਐਚ. ਐਫ. ਸੁਪਰ ਪਲਾਂਟ ਦਾ ਦੌਰਾ