Wednesday, October 29, 2025  

ਰਾਜਨੀਤੀ

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

June 07, 2025

ਲੁਧਿਆਣਾ, 7 ਜੂਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ 'ਆਪ' ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸੰਨੀ ਮਾਸਟਰ ਅਤੇ ਰੌਣੀ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਾਇਆ ਅਤੇ ਉਨ੍ਹਾਂ ਦੀ ਘਰ ਵਾਪਸੀ ਕਰਾਈ। 

ਪਾਰਟੀ ਵਿੱਚ ਵਾਪਸੀ ਤੋਂ ਬਾਅਦ, ਸੰਨੀ ਮਾਸਟਰ ਨੇ ਕਿਹਾ, "ਮੈਂ ਕਾਂਗਰਸ ਵਿੱਚ ਖ਼ੁਸ਼ ਨਹੀਂ ਸੀ। ਉੱਥੇ ਸਿਰਫ਼ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ। ਆਮ ਲੋਕਾਂ ਦਾ ਕੋਈ ਸਤਿਕਾਰ ਨਹੀਂ ਹੈ। ਉੱਥੇ ਜਾਣ ਤੋਂ ਬਾਅਦ, ਮੈਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ, ਫਿਰ ਮੈਂ ਅੱਜ ਵਾਪਸ ਆਉਣ ਦਾ ਫ਼ੈਸਲਾ ਕੀਤਾ। ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਕੀਤਾ।"

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲੀ ਪਾਰਟੀ ਹੈ। ਇਹ ਪਾਰਟੀ ਆਮ ਘਰਾਂ ਦੇ ਲੋਕਾਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਰਵਾਇਤੀ ਪਾਰਟੀਆਂ ਵਿੱਚ ਇਹ ਕਦੇ ਵੀ ਸੰਭਵ ਨਹੀਂ ਹੁੰਦਾ।

ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਅਤੇ ਗ਼ਰੀਬਾਂ ਲਈ ਇਤਿਹਾਸਕ ਕੰਮ ਕੀਤੇ ਹਨ। ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਡਾਕਟਰੀ ਇਲਾਜ ਦਾ ਲਾਭ ਜ਼ਿਆਦਾਤਰ ਗ਼ਰੀਬ ਲੋਕਾਂ ਨੂੰ ਮਿਲ ਰਿਹਾ ਹੈ। ਜਦੋਂ ਕਿ ਕਾਂਗਰਸੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਹਰ ਰੋਜ਼ ਕੁਰਸੀ ਲਈ ਆਪਸ ਵਿੱਚ ਲੜਦੇ ਹਨ। ਸਿਰਫ਼ ਆਮ ਆਦਮੀ ਪਾਰਟੀ ਹੀ ਗ਼ਰੀਬਾਂ ਦਾ ਭਲਾ ਕਰ ਸਕਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੰਗਾਲ ਅਤੇ ਬਿਹਾਰ ਵਿੱਚ ਦੋਹਰੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਨੂੰ ਨੋਟਿਸ

ਬੰਗਾਲ ਅਤੇ ਬਿਹਾਰ ਵਿੱਚ ਦੋਹਰੀ ਵੋਟਰ ਰਜਿਸਟ੍ਰੇਸ਼ਨ ਨੂੰ ਲੈ ਕੇ ਪ੍ਰਸ਼ਾਂਤ ਕਿਸ਼ੋਰ ਨੂੰ ਨੋਟਿਸ

‘ਧਰਤੀ ਅਤੇ ਅਸਮਾਨ ਵਾਂਗ’: ਉਮਰ ਅਬਦੁੱਲਾ ਨੇ ਮੀਆਂ ਅਲਤਾਫ ਅਤੇ ਰੂਹੁੱਲਾ ਮਹਿਦੀ ਵਿਚਕਾਰ ਤੁਲਨਾ ਕੀਤੀ

‘ਧਰਤੀ ਅਤੇ ਅਸਮਾਨ ਵਾਂਗ’: ਉਮਰ ਅਬਦੁੱਲਾ ਨੇ ਮੀਆਂ ਅਲਤਾਫ ਅਤੇ ਰੂਹੁੱਲਾ ਮਹਿਦੀ ਵਿਚਕਾਰ ਤੁਲਨਾ ਕੀਤੀ

ਬੰਗਾਲ ਵਿੱਚ SIR: ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ CEO ਦਾ ਦਫ਼ਤਰ ਦੋ-ਪੱਧਰੀ ਰੋਜ਼ਾਨਾ ਚੋਣ ਪ੍ਰਸ਼ਾਸਨ ਸ਼ੁਰੂ ਕਰੇਗਾ

ਬੰਗਾਲ ਵਿੱਚ SIR: ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ CEO ਦਾ ਦਫ਼ਤਰ ਦੋ-ਪੱਧਰੀ ਰੋਜ਼ਾਨਾ ਚੋਣ ਪ੍ਰਸ਼ਾਸਨ ਸ਼ੁਰੂ ਕਰੇਗਾ

ਬਿਹਾਰ ਵਿਧਾਨ ਸਭਾ ਚੋਣਾਂ: 400 ਤੋਂ ਵੱਧ ਤ੍ਰਿਪੁਰਾ ਸਟੇਟ ਰਾਈਫਲਜ਼ ਦੇ ਜਵਾਨ ਸੁਰੱਖਿਆ ਪ੍ਰਦਾਨ ਕਰਨਗੇ

ਬਿਹਾਰ ਵਿਧਾਨ ਸਭਾ ਚੋਣਾਂ: 400 ਤੋਂ ਵੱਧ ਤ੍ਰਿਪੁਰਾ ਸਟੇਟ ਰਾਈਫਲਜ਼ ਦੇ ਜਵਾਨ ਸੁਰੱਖਿਆ ਪ੍ਰਦਾਨ ਕਰਨਗੇ

ਬਿਹਾਰ ਦੀ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰੋ: ਨਿਤੀਸ਼ ਕੁਮਾਰ ਛੱਠ 'ਤੇ

ਬਿਹਾਰ ਦੀ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕਰੋ: ਨਿਤੀਸ਼ ਕੁਮਾਰ ਛੱਠ 'ਤੇ

ਰਿਲਾਇੰਸ ਰੂਸੀ ਤੇਲ 'ਤੇ ਅਮਰੀਕਾ, ਯੂਰਪੀ ਸੰਘ ਦੀਆਂ ਪਾਬੰਦੀਆਂ ਦੀ ਪਾਲਣਾ ਕਰੇਗੀ

ਰਿਲਾਇੰਸ ਰੂਸੀ ਤੇਲ 'ਤੇ ਅਮਰੀਕਾ, ਯੂਰਪੀ ਸੰਘ ਦੀਆਂ ਪਾਬੰਦੀਆਂ ਦੀ ਪਾਲਣਾ ਕਰੇਗੀ

'ਆਪ' ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਚੰਗੇ ਕਿਰਦਾਰ ਵਾਲੇ ਲੋਕ ਪਾਰਟੀ 'ਚ ਹੋ ਰਹੇ ਹਨ ਸ਼ਾਮਲ: ਅਮਨ ਅਰੋੜਾ

'ਆਪ' ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਚੰਗੇ ਕਿਰਦਾਰ ਵਾਲੇ ਲੋਕ ਪਾਰਟੀ 'ਚ ਹੋ ਰਹੇ ਹਨ ਸ਼ਾਮਲ: ਅਮਨ ਅਰੋੜਾ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ: ਪੰਜਾਬ ਦੇ ਮੁੱਖ ਮੰਤਰੀ

ਤਰਨ ਤਾਰਨ ਉਪ ਚੋਣ ਵਿੱਚ 'ਆਪ' ਵੱਡੀ ਜਿੱਤ ਹਾਸਲ ਕਰੇਗੀ: ਪੰਜਾਬ ਦੇ ਮੁੱਖ ਮੰਤਰੀ

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮ ਕੱਲ੍ਹ ਦਿੱਲੀ ਤੋਂ ਸ਼ੁਰੂ ਹੋਣਗੇ

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮ ਕੱਲ੍ਹ ਦਿੱਲੀ ਤੋਂ ਸ਼ੁਰੂ ਹੋਣਗੇ

ਬਿਹਾਰ ਪੋਲਿੰਗ ਸਟੇਸ਼ਨਾਂ ਨੂੰ AMFs ਨਾਲ ਲੈਸ ਹੋਣਾ ਚਾਹੀਦਾ ਹੈ: ECI

ਬਿਹਾਰ ਪੋਲਿੰਗ ਸਟੇਸ਼ਨਾਂ ਨੂੰ AMFs ਨਾਲ ਲੈਸ ਹੋਣਾ ਚਾਹੀਦਾ ਹੈ: ECI