Wednesday, October 29, 2025  

ਪੰਜਾਬ

ਪਟਿਆਲਾ ਪੁਲਿਸ ਵੱਲੋਂ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਬਦਨਾਮ ਗੈਂਗਸਟਰ ਗਿ੍ਰਫ਼ਤਾਰ।

June 07, 2025

ਸੁਭਾਸ਼ ਚੰਦਰ
ਪਟਿਆਲਾ, 7 ਜੂਨ

ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗਿ੍ਰਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ।
ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਨੇ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ‘ਤੇ ਪਿੱਛਾ ਕੀਤਾ ਤਾਂ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪਰੰਤੂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਐਸਪੀ ਨੇ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਇੰਸਪੈਕਟਰ ਪਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ਜਿਲ੍ਹੇ ਵਿੱਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ।ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ ਦੋ ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਸੰਨੀ ਕੁਮਾਰ ਤਾਰੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਐਨਡੀਪੀਐਸ ਐਕਟ ਸਮੇਤ ਹੋਰ ਕਈ ਮਾਮਲਿਆਂ ਵਿੱਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦਿ੍ਰਸ਼ਟੀਕੋਣ ਪ੍ਰਤੀ ਵਚਨਬੱਧ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲਬੀਰ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਿਲ

देश भगत यूनिवर्सिटी ने मनाया 13वां स्थापना दिवस

देश भगत यूनिवर्सिटी ने मनाया 13वां स्थापना दिवस

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਨੇ ਧੂਮ-ਧਾਮ ਨਾਲ ਮਨਾਇਆ 13ਵਾਂ ਸਥਾਪਨਾ ਦਿਵਸ 

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ