Sunday, August 17, 2025  

ਪੰਜਾਬ

ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਕਿਲ੍ਹਾ ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

June 09, 2025
ਸ੍ਰੀ ਫਤਹਿਗੜ੍ਹ ਸਾਹਿਬ/9 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਕਿਲ੍ਹਾ ਲੋਹਗੜ੍ਹ ਸਾਹਿਬ (ਮੁਖਲਿਸਗੜ੍ਹ) ਹਰਿਆਣਾ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਗੁਰਮਤਿ ਸਮਾਗਮ ਕਰਕੇ ਪੂਰਨ ਸਿੱਖੀ ਰਹੁ ਰੀਤਾਂ ਤੇ ਸਿੱਖ ਪਰੰਪਰਾਵਾਂ ਅਨੁਸਾਰ ਚੜ੍ਹਦੀਕਲਾ ’ਚ ਮਨਾਇਆ ਗਿਆ। ਏਥੇ ਹੀ ਪੰਜ ਪਿਆਰਿਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਬਨਾਉਣ ਲਈ ਪੁਜੀ ਨੀਂਹ ਵਿੱਚ ਪੰਜ ਇੱਟਾਂ ਸਤਿਨਾਮ ਵਾਹਿਗੁਰੂ ਦਾ ਜਾਪੁ ਕਰਦਿਆਂ ਰੱਖੀਆਂ ਇਸ ਤੋਂ ਪਹਿਲਾਂ ਅਰਦਾਸ ਸੰਤ ਬਾਬਾ ਮਨਮੋਹਨ ਸਿੰਘ ਬਾਰਨਵਾਲਿਆਂ ਨੇ ਕੀਤੀ।ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਤੋਂ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਲਿਖਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਸਥਿਤ ਗੁ: ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਦਲ ਪੰਥ ਬੁੱਢਾ ਦਲ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਅਦੁਤੀ ਇਲਾਹੀ ਬਾਣੀ ਦੇ ਆਖੰਡ ਪਾਠ ਦੇ ਭੋਗ ਉਪਰੰਤ ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਮਨੋਹਰ ਕੀਰਤਨ ਕੀਤਾ। ਪੰਥ ਦੇ ਪ੍ਰਸਿੱਧ ਢਾਡੀਆਂ, ਕਵੀਸ਼ਰਾਂ ਦੇ ਜਥਿਆਂ ਨੇ ਗੁਰ ਇਤਿਹਾਸ ਗੁਰਬਾਣੀ ਵਿਖਿਆਨ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਜਿੱਥੇ ਸੰਗਤਾਂ ਨੇ ਵੱਡੀ ਪੱਧਰ ਤੇ ਹੁੰਮ ਹੁਮਾ ਹਾਜ਼ਰੀ ਭਰੀ।ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹੰਦ ਅਤੇ ਸਢੋਰੇ ਨੂੰ ਜਿਤਣ ਉਪਰੰਤ ਸ਼ਿਵਾਲਿਕ ਪਹਾੜੀਆਂ ਦੇ ਪੈਰਾਂ ਵਿਚ ਉਚੀ ਥਾਂ ਉਤੇ ਉਸਾਰਿਆ ਗਿਆ ਕਿਲ੍ਹਾ ਮੁਖ਼ਲਿਸ ਗੜ੍ਹ (ਲੋਹਗੜ੍ਹ) ਨੂੰ ਆਪਣੀ ਪਹਿਲੀ ਰਾਜਧਾਨੀ ਬਣਾਇਆ। ਉਨ੍ਹਾਂ ਕਿਹਾ ਕਿ ਇਹ ਕਿਲ੍ਹਾ ਹੁਣ ਬੁੱਢਾ ਦਲ ਨਿਹੰਗ ਸਿੰਘਾਂ ਦੀ ਛਾਉਣੀ ਹੈ। ਉਨ੍ਹਾ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਲਾਸਾਨੀ ਤੇ ਅਦਭੁਤ ਹੈ ਇਸ ਦੀ ਮਿਸਾਲ ਕਿਸੇ ਹੋਰ ਇਤਿਹਾਸ ਵਿਚ ਨਹੀ ਮਿਲਦੀ ਹੈ। ਉਨ੍ਹਾਂ ਕਿਹਾ ਇਸ ਅਸਥਾਨ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਹਾਲ ਦਾ ਅੱਜ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਬਾਬਾ ਹਰਨੇਕ ਸਿੰਘ ਸੰਗਤਾਂ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਮੁਕੰਮਲ ਕਰਨਗੇ। ਇਸ ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਆਪਣੇ ਜਥੇ ਸਮੇਤ ਗੁਰਦੁਆਰਾ ਤੰਬੂ ਸਾਹਿਬ ਪਾਤਸ਼ਾਹੀ ਪਹਿਲੀ ਕੋਪਾਲ ਮੋਚਨ ਅਤੇ ਗੁਰਦੁਆਰਾ ਅੰਗੀਠਾ ਸ਼ਹੀਦ ਬਾਬਾ ਤਪਾ ਸਿੰਘ ਜੀ ਛਛਰੋਲੀ ਵਿਖੇ ਵੀ ਉਚੇਚੇ ਤੌਰ ਤੇ ਪੁਜੇ ਅਤੇ ਛਾਉਣੀਆਂ ਦਾ ਨਿਰੀਖਣ ਕੀਤਾ।  
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ