Monday, August 11, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸਾਨੀਪੁਰ ਵਿਖੇ 10.26 ਲੱਖ ਦੀ ਲਾਗਤ ਵਾਲੇ ਜਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

June 09, 2025
ਸ੍ਰੀ ਫ਼ਤਹਿਗੜ੍ਹ ਸਾਹਿਬ/9 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾ ਕੇ ਰੱਖਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਸਾਨੀਪੁਰ ਵਿਖੇ ਛੱਪੜ ਦੇ ਸਾਫ ਪਾਣੀ ਦੀ ਸੁਚੱਜੀ ਵਰਤੋਂ ਲਈ 10.26 ਲੱਖ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਜ਼ਮੀਨਦੋਜ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਅਧੀਨ 15 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਤੇ ਧਰਤੀ ਹੇਠਲੇ ਪਾਣੀ ਦੀ 20-30 ਫੀਸਦੀ ਤੱਕ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਹੇਠਾਂ ਜਾ ਰਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਸਾਡੇ ਸਾਹਮਣੇ ਇੱਕ ਗੰਭੀਰ ਚੁਣੋਤੀ ਬਣ ਕੇ ਆ ਰਿਹਾ ਹੈ ਜਿਸ ਦੇ ਹੱਲ ਲਈ ਸਾਨੂੰ ਹੁਣ ਤੋਂ ਹੀ ਸੁਚੇਤ ਹੋਣਾ ਪਵੇਗਾ। ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕੀਤੀਆਂ ਕਿਸਮਾਂ ਲਗਾਉਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ ਅਤੇ ਘੱਟ ਪਾਣੀ ਨਾਲ ਹੋਣ ਵਾਲੀਆਂ ਫਸਲਾਂ ਹੀ ਬੀਜੀਆਂ ਜਾਣ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਸੰਭਾਲਣਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋ ਅਜਿਹੇ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦੀ ਉਸਾਰੀ ਅਤੇ ਪਿੰਡਾ ਦੇ ਵਿਕਾਸ ਲਈ ਫੰਡਾ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਭੂਮੀ ਰੱਖਿਆ ਅਫਸਰ ਪਟਿਆਲਾ ਮਨਪ੍ਰੀਤ ਸਿੰਘ, ਉਪ ਮੰਡਲ ਭੂਮੀ ਰੱਖਿਆ ਅਫਸਰ ਗੁਰਸੇਵਕ ਸਿੰਘ ਧਾਲੀਵਾਲ, ਭੂਮੀ ਰੱਖਿਆ ਅਫਸਰ ਸਰਹਿੰਦ ਹਰਮਨਪ੍ਰੀਤ ਸਿੰਘ, ਪਿੰਡ ਦੇ ਸਰਪੰਚ ਇੰਦਰਵੀਰ ਸਿੰਘ ਤੋਂ ਇਲਾਵਾ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਨਗਰ ਨਿਵਾਸੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇਨੋਵੇਸ਼ਨ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇਨੋਵੇਟ ਐਕਸਐਲ-2025

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਇਨੋਵੇਸ਼ਨ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਇਨੋਵੇਟ ਐਕਸਐਲ-2025