Sunday, August 17, 2025  

ਪੰਜਾਬ

ਸਿਹਤ ਵਿਭਾਗ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਂਚ ਕੈਂਪ

June 09, 2025

ਸ੍ਰੀ ਫਤਿਹਗੜ੍ਹ ਸਾਹਿਬ/9 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ "ਪ੍ਰਧਾਨ ਮੰਤਰੀ ਮਾਤ੍ਰੀਤਵ ਸੁਰੱਖਿਅਤ ਅਭਿਆਨ" ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਗਏ ਤੇ ਉਹਨਾ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਰਿਫਰੈਸਮੈਂਟ ਵੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿੱਚ ਲਗਾਏ ਗਏ ਇਸ ਵਿਸ਼ੇਸ਼ ਜਾਂਚ ਕੈਂਪ ਦੌਰਾਨ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 09 ਅਤੇ 23 ਤਰੀਕ ਨੂੰ ਗਰਭਵਤੀ ਔਰਤਾਂ ਦਾ ਵਿਸ਼ੇਸ਼ ਐਟੀਨੇਟਲ ਚੈਕਅੱਪ ਕਰਕੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਇਨਾ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਪ੍ਰਦਾਨ ਕਰਨਾ, ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਨਾ, ਖੂਨ ਦੀ ਜਾਂਚ ਅਤੇ ਹੋਰ ਲੋੜੀਂਦੇ ਟੈਸਟ ਕਰਵਾਉਣਾ, ਭਾਰ ਤੋਲਣਾ, ਬਲੱਡ ਪ੍ਰੈਸ਼ਰ ਚੈੱਕ ਕਰਨਾ ਅਤੇ ਜਣੇਪੇ ਸਬੰਧੀ ਅਗਾਊਂ ਯੋਜਨਾ ਤਿਆਰ ਕਰਨਾ ਹੁੰਦਾ ਹੈ ਕਿਉਂਕਿ ਇੱਕ ਸਿਹਤਮੰਦ ਔਰਤ ਹੀ ਸਿਹਤਮੰਦ ਬੱਚੇ ਨੂੰ ਜਨਮ ਦੇ ਸਕਦੀ ਹੈ ਅਤੇ ਅਜਿਹਾ ਕਰਨ ਨਾਲ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਗਰਭਵਤੀ ਔਰਤਾਂ ਗਰਭ ਦੌਰਾਨ ਹੀ ਸਹੀ ਦੇਖਭਾਲ ਨਾ ਹੋਣ ਕਰਕੇ ਆਪਣੀ ਜਾਨ ਗਵਾ ਬੈਠਦੀਆਂ ਹਨ , ਇਨਾ ਕੀਮਤੀ ਜਾਨਾਂ ਨੂੰ ਬਚਾਉਣ ਲਈ ਹੀ ਸਿਹਤ ਵਿਭਾਗ ਵੱਲੋਂ ਅਜਿਹੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਗਨੈਂਸੀ ਦੇ ਜੋਖਮ ਨੂੰ ਘਟਾਇਆ ਜਾ ਸਕੇ। ਐਸਐਮਓ ਡਾ. ਕੇ.ਡੀ. ਸਿੰਘ ਨੇ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰੀ ਹਸਪਤਾਲ ਵਿਚ ਮਿਲ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਹੀ ਕਰਵਾਉਣ। ਉਹਨਾਂ ਨਵ ਜਨਮੇ ਬੱਚੇ ਦੀ ਸਾਂਭ ਸੰਭਾਲ , ਬੱਚਿਆਂ ਨੂੰ ਗੁੜਤੀ ਨਾ ਦੇਣ ਸਬੰਧੀ ,ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਹੀ ਪਿਲਾਉਣ ਸਬੰਧੀ ਗਰਭਵਤੀ ਔਰਤਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਿਰ ਡਾ. ਗਗਨ, ਡਾ. ਪੁਨੀਤ, ਡੀਪੀਐਮ ਡਾ. ਕਸੀਤਿਜ਼ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ , ਕੌਂਸਲਰ ਬਲਜੀਤ ਸਿੰਘ, ਸਿਹਤ ਕਰਮਚਾਰੀ ਜਰਨੈਲ ਕੌਰ, ਭੁਪਿੰਦਰ ਕੌਰ ਅਤੇ ਮਨਪ੍ਰੀਤ ਕੌਰ ਆਦਿ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ