Sunday, August 17, 2025  

ਪੰਜਾਬ

ਵੱਧਦੇ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ਼ ਨਾ ਕਰੋ : ਡਾ. ਦਵਿੰਦਰਜੀਤ ਕੌਰ

June 10, 2025
 
ਸ੍ਰੀ ਫਤਿਹਗੜ੍ਹ ਸਾਹਿਬ / 10 ਜੂਨ:
(ਰਵਿੰਦਰ ਸਿੰਘ ਢੀਂਡਸਾ ) 
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਮਹੀਨਾ ਭਰ ਚੱਲਣ ਵਾਲੀ "ਵਿਸ਼ਵ ਹਾਈਪਰਟੈਂਸ਼ਨ ਮੁਹਿੰਮ" ਤਹਿਤ ਰਿਮਟ ਅਤੇ ਦੇਸ਼ ਭਗਤ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ , ਪਹਿਲੇ ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਿਵਲ ਸਰਜਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਾਈਪਰਟੈਂਸ਼ਨ ਵਿਸ਼ਵ ਪੱਧਰ ਤੇ ਤੇਜ਼ੀ ਨਾਲ ਵੱਧ ਰਹੀ ਇੱਕ ਗੰਭੀਰ ਸਿਹਤ ਸਮੱਸਿਆ ਹੈ ਜਿਸ ਨਾਲ ਭਾਰਤ ਸਮੇਤ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਹਰ ਸਾਲ ਲੱਖਾਂ ਲੋਕ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੇ ਹਨ। ਉਨਾਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਨੂੰ ਨਜ਼ਰ ਅੰਦਾਜ ਨਹੀਂ ਕਰਨਾ ਚਾਹੀਦਾ ਕਿਉਕਿ ਇਸ ਨਾਲ ਦਿਲ ਦੀ ਬਿਮਾਰੀ ਅਤੇ ਬ੍ਰੇਨ ਸਟ੍ਰੋਕ ਦਾ ਜੋਖਮ ਵਧ ਜਾਂਦਾ ਹੈ। ਉਹਨਾਂ ਕਿਹਾ ਕਿ ਹਾਈਪਰਟੈਂਸ਼ਨ ਤੋ ਬਚਣ ਲਈ ਰੋਜਾਨਾ ਕਸਰਤ ਕਰਨੀ ਚਾਹੀਦੀ ਹੈ, ਸਾਈਕਲ ਚਲਾਉਣਾ ਚਾਹੀਦਾ ਹੈ, ਨਮਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ, ਫਾਸਟ ਫੂਡ,ਸ਼ਰਾਬ ਤੇ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ। ਇਸ ਪ੍ਰੋਗਰਾਮ ਦੇ ਨੋਡਲ ਅਫਸਰ ਕਮ ਜਿਲਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ ਨੇ ਦੱਸਿਆ ਕਿ ਨਰਸਿੰਗ ਵਿਦਿਆਰਥੀਆਂ ਵੱਲੋਂ ਹਾਈਪਰਟੈਂਸ਼ਨ ਹੋਣ ਦੇ ਕਾਰਨ, ਇਸ ਦੇ ਮਨੁੱਖੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਓ ਸਬੰਧੀ ਪੋਸਟਰਾਂ ਰਾਹੀਂ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਜਿਲੇ ਅੰਦਰ ਆਮ ਲੋਕਾਂ ਨੂੰ ਹਾਈਪਰਟੈਂਸ਼ਨ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਜਾਗਰੂਕ ਹੋ ਕੇ ਹੀ ਇਹਨਾਂ ਬਿਮਾਰੀਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ,ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ, ਬੀਸੀਸੀ ਕੋਆਰਡੀਨੇਟਰ ਅਮਰਜੀਤ ਸਿੰਘ, ਜਿਲਾ ਕਮਿਊਨਿਟੀ ਮੋਬਿਲਾਈਜ਼ਰ ਹਰਦੀਪ ਸਿੰਘ, ਕੌਂਸਲਰ ਬਲਜੀਤ ਸਿੰਘ, ਕਰਨਵੀਰ ਕੌਰ, ਸੰਦੀਪ ਸਿੰਘ ਤੇ ਮੀਨੂੰ ਆਦਿ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ