Friday, October 31, 2025  

ਪੰਜਾਬ

ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਡੀਸੀ ਡਾ. ਸੋਨਾ ਥਿੰਦ ਨੇ ਨਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਚੌਕਸੀ ਵਧਾਉਣ ਦੇ ਦਿੱਤੇ ਹੁਕਮ

June 10, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/10 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਸਰਕਾਰ ਵੱਲੋਂ ਨਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਦੀ ਰੋਕਥਾਮ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਆਬਕਾਰੀ ਤੇ ਪੁਲਿਸ ਵਿਭਾਗ ਉਤੇ ਅਧਾਰਿਤ ਚੌਕਸੀ ਟੀਮਾਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕੀਤੀਆਂ ਹੋਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਆਬਕਾਰੀ ਅਫਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦੋ ਮਹੀਨਿਆਂ ਭਾਵ ਪਹਿਲੀ ਅਪ੍ਰੈਲ ਤੋਂ ਹੁਣ ਤੱਕ, ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਆਬਕਾਰੀ ਐਕਟ ਦੀ ਧਾਰਾ 61/1/14 ਅਧੀਨ ਨਜਾਇਜ਼ ਸ਼ਰਾਬ ਦੀ ਤਸਕਰੀ ਦੇ 13 ਮੁਕੱਦਮੇ ਦਰਜ ਕੀਤੇ ਗਏ ਹਨ।
ਰਾਕੇਸ਼ ਕੁਮਾਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ਉਤੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਟਿਕਾਣਿਆਂ ਉਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਜਾ ਰਹੀ ਹੈ। ਆਬਕਾਰੀ ਅਫਸਰ ਨੇ ਦੱਸਿਆ ਕਿ ਨਜਾਇਜ ਜਾਂ ਜ਼ਹਿਰੀਲੀ ਸ਼ਰਾਬ ਦੇ ਮਾੜੇ ਪ੍ਰਭਾਵਾਂ ਤੋਂ ਆਮ ਲੋਕਾਂ, ਮਜ਼ਦੂਰਾਂ ਨੂੰ ਜਾਣੂ ਕਰਵਾਉਣ ਹਿੱਤ ਜ਼ਿਲ੍ਹੇ ਦੇ ਆਬਕਾਰੀ ਨਿਰੀਖਕਾਂ ਵੱਲੋਂ ਢਾਬਿਆਂ, ਸ਼ੈਲਰਾਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ 'ਤੇ ਜਾ ਕੇ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਨਜਾਇਜ਼ ਜਾਂ ਜਹਿਰੀਲੀ ਸ਼ਰਾਬ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਸਲਾਖ਼ਾਂ ਪਿੱਛੇ ਜ਼ਰੂਰ ਪਹੁੰਚਾਇਆ ਜਾਵੇ। ਆਬਕਾਰੀ ਵਿਭਾਗ ਵੱਲੋਂ ਨਜਾਇਜ਼ ਜਾਂ ਜਹਿਰੀਲੀ ਸ਼ਰਾਬ ਦੀ ਰੋਕਥਾਮ ਲਈ ਜ਼ਿਲ੍ਹੇ ਅਧੀਨ ਆਉਂਦੇ ਵੱਖ-ਵੱਖ ਐਕਸਾਈਜ਼ ਸਰਕਲਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਕੋਈ ਵੀ ਵਿਅਕਤੀ ਨਕਲੀ, ਮਿਲਾਵਟੀ, ਨਜਾਇਜ਼ ਸ਼ਰਾਬ ਦੇ ਉਤਪਾਦਨ, ਭੰਡਾਰ ਜਾਂ ਵਿਕਰੀ ਬਾਰੇ ਅਧਿਕਾਰੀਆਂ ਨੂੰ ਸਿੱਧੇ ਤੌਰ ਉੱਤੇ ਸੂਚਿਤ ਕਰ ਸਕਦਾ ਹੈ। ਇੰਨ੍ਹਾਂ ਹੈਲਪ ਲਾਈਨ ਨੰਬਰਾਂ ਵਿੱਚ ਆਬਕਾਰੀ ਅਫਸਰ ਰਾਕੇਸ਼ ਕੁਮਾਰ ਦੇ ਮੋਬਾਇਲ ਨੰਬਰ 9780477277, ਮੰਡੀ ਗੋਬਿੰਦਗੜ੍ਹ ਲਈ ਐਕਸਾਈਜ਼ ਇੰਸਪੈਕਟਰ ਵਰਿੰਦਰ ਸਿੰਘ ਦੇ ਮੋਬਾਈਲ ਨੰਬਰ 9988100081, ਸਰਹਿੰਦ ਲਈ ਐਕਸਾਈਜ਼ ਇੰਸਪੈਕਟਰ ਹਰਸਿਮਰਨ ਸਿੰਘ ਦੇ ਮੋਬਾਈਲ ਨੰਬਰ 9877024150, ਖਮਾਣੋ ਲਈ ਐਕਸਾਈਜ਼ ਇੰਸਪੈਕਟਰ ਦਿਲਜਿੰਦਰ ਸਿੰਘ ਦੇ ਮੋਬਾਈਲ ਨੰਬਰ 9888553708, ਬਸੀ ਪਠਾਣਾ ਲਈ ਐਕਸਾਈਜ਼ ਇੰਸਪੈਕਟਰ ਬਲਦੇਵ ਸਿੰਘ ਦੇ ਮੋਬਾਈਲ ਨੰਬਰ 9876405551 ਉੱਤੇ ਸੂਚਨਾ ਦਿੱਤੀ ਜਾ ਸਕਦੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਚੱਕ ਸਿਕੰਦਰ ਵਿੱਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਲੋਕ ਮਿਲਣੀ ਵਿੱਚ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

 ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਰੈਗਿੰਗ ਵਿਰੋਧੀ ਪ੍ਰੋਗਰਾਮ ਕਰਵਾਇਆ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਪੰਜਾਬ ਵਿੱਚ ਖੇਤਰੀ ਟਰਾਂਸਪੋਰਟ ਅਧਿਕਾਰੀ ਆਨਲਾਈਨ ਹੋ ਗਏ ਹਨ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਸਿਹਤ ਕੇਂਦਰਾਂ ਤੇ ਤਾਇਨਾਤ ਸਟਾਫ ਨੂੰ ਡਾਇਗਨੋਸਟਿਕ ਕਿੱਟਾਂ ਸਬੰਧੀ ਦਿੱਤੀ ਸਿਖਲਾਈ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੀ.ਐਸਸੀ. (ਆਨਰਜ਼) ਖੇਤੀਬਾੜੀ ਪ੍ਰੋਗਰਾਮ ਦੀ ਸ਼ੁਰੂਆਤ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

'ਮਾਨ ਸਰਕਾਰ ਦੀ ਯੋਜਨਾ 'ਜਿਸਦਾ ਖੇਤ, ਉਸਦੀ ਰੇਤ'  ਬੇਮਿਸਾਲ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ

ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ