Sunday, August 17, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਸਿੱਧਵਾਂ ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਹ ਪੱਥਰ 

June 10, 2025

ਸ੍ਰੀ ਫਤਿਹਗੜ੍ਹ ਸਾਹਿਬ/10 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਸਰਹਿੰਦ ਦੇ ਪਿੰਡ ਸਿੱਧਵਾਂ ਵਿਖੇ ਸੀਚੇਵਾਲ ਪ੍ਰੋਜੈਕਟ ਅਤੇ ਪਾਰਕ ਦਾ ਨੀਹ ਪੱਥਰ ਰੱਖਿਆ ਗਿਆ ਅਤੇ ਧਰਮਸ਼ਾਲਾ ਦੇ ਨਵੇਂ ਬਣੇ ਕਮਰੇ ਅਤੇ ਇੰਟਰਲੋਕ ਟਾਈਲਾਂ ਨਾਲ ਬਣੇ ਰਸਤੇ ਦਾ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਹਲਕਾ ਫਤਿਹਗੜ੍ਹ ਸਾਹਿਬ ਅਧੀਨ ਆਉਂਦੇ ਪਿੰਡਾਂ ਦੇ ਵਿੱਚ ਬਹੁਤ ਸਾਰੇ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਚੱਲ ਰਹੇ ਹਨ, ਇਹਨਾਂ ਵਿਕਾਸ ਕਾਰਜਾਂ ਦੇ ਨਾਲ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਸੀਚੇਵਾਲ ਪ੍ਰੋਜੈਕਟ ਦੇ ਰਾਹੀਂ ਗੰਦੇ ਪਾਣੀ ਦੀ ਨਿਕਾਸੀ ਕਰਕੇ ਪਾਣੀ ਨੂੰ ਵਰਤੋਂ ਯੋਗ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਜਿੱਥੇ ਸਾਨੂੰ ਬਿਮਾਰੀਆਂ ਤੋਂ ਨਿਜਾਤ ਮਿਲੇਗੀ, ਉਥੇ ਹੀ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਲਈ ਤਤਪਰ ਹੈ ਉਹਨਾਂ ਇਹ ਵੀ ਦੱਸਿਆ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਵਰਗ ਨਾਲ ਜੁੜੇ ਕਿਰਤੀਆਂ ਦੇ ਕਰਜੇ ਮੁਆਫ ਕਰਕੇ ਇੱਕ ਇਤਿਹਾਸਿਕ ਕਦਮ ਪੁੱਟਿਆ ਗਿਆ ਹੈ। ਸਰਕਾਰ ਦੇ ਇਸ ਉਪਰਾਲੇ ਲਈ ਅਸੀਂ ਜਿੱਥੇ ਧੰਨਵਾਦ ਕਰਦੇ ਹਾਂ, ਉੱਥੇ ਹੀ ਵਿਸ਼ਵਾਸ ਦਵਾਉਂਦੇ ਹਾਂ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਹੱਲ ਕਰੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਪਾਲ ਸਿੰਘ ਦੀ ਅਗਵਾਈ ਦੇ ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਿਰੋਪਾ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ, ਸਰਪੰਚ ਰਵਿੰਦਰ ਕੌਰ, ਹਰਭੰਤ ਸਿੰਘ, ਕਰਮਜੀਤ ਸਿੰਘ, ਜੋਗਿੰਦਰ ਸਿੰਘ, ਜਸਬੀਰ ਕੌਰ, ਪਰਮਜੀਤ ਕੌਰ (ਸਾਰੇ ਪੰਚ), ਨੰਬਰਦਾਰ ਪਰਮਿੰਦਰ ਸਿੰਘ, ਕੁਲਵੰਤ ਰਾਏ, ਲਸ਼ਮਣ ਸਿੰਘ, ਨਾਜਰ ਸਿੰਘ, ਦਰਸ਼ਨ ਸਿੰਘ, ਜਗਰੂਪ ਸਿੰਘ, ਦਵਿੰਦਰ ਸਿੰਘ, ਕਰਮਜੀਤ ਸਿੰਘ, ਹਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ