Sunday, August 17, 2025  

ਪੰਜਾਬ

ਖਾਣਾ ਖਾਣ ਤੋਂ ਬਾਅਦ ਪਰਿਵਾਰ ਦੇ ਚਾਰ ਮੈਂਬਰਾਂ ਦੀ ਤਬੀਅਤ ਵਿਗੜੀ,ਇੱਕ ਦੀ ਮੌਤ

June 10, 2025

ਗਿੱਦੜਬਾਹਾ, 10 ਜੂਨ (ਸੁਰਿੰਦਰ ਸਿੰਘ ਚੱਠਾ)-

ਗਿੱਦੜਬਾਹਾ ਹਲਕੇ ਦੇ ਪਿੰਡ ਗੁਰੂਸਰ ਵਿਖੇ ਪਿਛਲੀ ਰਾਤ ਇਕ ਪਰਿਵਾਰ ਦੇ 4 ਮੈਂਬਰਾਂ ਦੀ ਖਾਣਾ ਖਾਣ ਤੋਂ ਬਾਅਦ ਅਚਾਨਕ ਤਬੀਅਤ ਖਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਗਿੱਦੜਬਾਹਾ ਦੇ ਦੀਪ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਤੋਂ ਸ਼ਿਵਤਾਰ ਸਿੰਘ ਉਰਫ਼ ਰਾਜੂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਬਠਿੰਡਾ ’ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਪਿਤਾ ਸੁਰਜੀਤ ਸਿੰਘ ਤੇ ਮਾਤਾ ਜਸਵਿੰਦਰ ਕੌਰ ਦੀ ਹਾਲਤ ਵੀ ਗੰਭੀਰ ਹੈ, ਜਦਕਿ ਮਰਹੂਮ ਦੀ ਪਤਨੀ ਖੁਸ਼ਮਨਦੀਪ ਕੌਰ ਦੀ ਹਾਲਤ ਸਥਿਰ ਹੈ। ਡਾਕਟਰਾਂ ਦੀ ਜਾਂਚ ’ਚ ਪਤਾ ਲੱਗਿਆ ਕਿ ਮਰੀਜ਼ਾਂ ਨੇ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕੀਤਾ ਹੈ ਉੱਧਰ, ਮਰਹੂਮ ਦੇ ਭਰਾ ਜਗਤਾਰ ਸਿੰਘ ਨੇ ਆਪਣੇ ਭਰਾ ਦੀ ਪਤਨੀ ਖੁਸ਼ਮਨਦੀਪ ’ਤੇ ਪਰਿਵਾਰ ਨੂੰ ਖਾਣੇ ’ਚ ਜ਼ਹਿਰ ਦੇ ਕੇ ਮਾਰਨ ਦਾ ਕਥਿਤ ਦੋਸ਼ ਲਗਾਇਆ। ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੁਰਜੀਤ ਸਿੰਘ, ਮਾਤਾ ਜਸਵਿੰਦਰ ਕੌਰ, ਛੋਟਾ ਭਰਾ ਸ਼ਿਵਤਾਰ ਸਿੰਘ ਉਰਫ਼ ਰਾਜੂ ਅਤੇ ਉਸ ਦੀ ਪਤਨੀ ਖੁਸ਼ਮਨਦੀਪ ਕੌਰ ਵੱਖਰੇ ਘਰ ’ਚ ਰਹਿੰਦੇ ਹਨ।ਪਿਛਲੀ ਰਾਤ ਜਦੋਂ ਸਾਨੂੰ ਪਰਿਵਾਰ ਦੇ ਉਲਟੀਆਂ ਕਰਨ ਬਾਰੇ ਪਤਾ ਲੱਗਾ ਤਾਂ ਸ਼ੱਕ ਹੋਇਆ ਕਿ ਪਰਿਵਾਰ ਨੇ ਪਿਛਲੀ ਰਾਤ ਭਿੰਡੀ ਦੀ ਸਬਜ਼ੀ ਖਾਧੀ ਹੋਵੇਗੀ ਤੇ ਇਸੇ ਕਾਰਨ ਉਨ੍ਹਾਂ ਨੂੰ ਉਲਟੀਆਂ ਆਈਆਂ ਹਨ। ਪਰ ਅੱਜ ਜਦੋਂ ਉਨ੍ਹਾਂ 4 ਨੂੰ ਇਲਾਜ ਲਈ ਗਿੱਦੜਬਾਹਾ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਹਾਲਤ ਕਿਸੇ ਜ਼ਹਿਰੀਲੀ ਚੀਜ਼ ਦੇ ਕਾਰਨ ਖਰਾਬ ਹੋਈ ਹੈ।ਸਿਵਲ ਹਸਪਤਾਲ ਤੋਂ ਮੁੱਢਲਾ ਇਲਾਜ ਦੇਣ ਤੋਂ ਬਾਅਦ ਡਾਕਟਰਾਂ ਨੇ ਸ਼ਿਵਤਾਰ ਸਿੰਘ ਉਰਫ਼ ਰਾਜੂ ਨੂੰ ਬਠਿੰਡਾ ਰੈਫਰ ਕਰ ਦਿੱਤਾ, ਜਦਕਿ ਬਾਕੀ ਪਰਿਵਾਰਕ ਮੈਂਬਰਾਂ ਨੂੰ ਦੀਪ ਹਸਪਤਾਲ ਗਿੱਦੜਬਾਹਾ ਵਿਚ ਭਰਤੀ ਕਰਵਾਇਆ ਗਿਆ। ਬਠਿੰਡਾ ਵਿਚ ਇਲਾਜ ਦੌਰਾਨ ਸ਼ਿਵਤਾਰ ਸਿੰਘ ਦੀ ਮੌਤ ਹੋ ਗਈ ਹੈ। ਇਸ ਸਬੰਧ ਵਿੱਚ ਜਦੋਂ ਦੀਪ ਹੋਸਪਿਟਲ ਦੇ ਡਾਕਟਰ ਰਾਜੀਵ ਜੈਨ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਉਹਨਾਂ ਕੋਲ ਜੋ ਮਰੀਜ਼ ਆਏ ਸਨ ਉਹਨਾਂ ਵਿੱਚੋਂ ਦੋ ਦੇ ਹਾਲਾਤ ਗੰਭੀਰ ਨੇ ਇੱਕ ਦੀ ਸਥਿਤੀ ਠੀਕ ਹੈ ਉਹਨਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਅਨੁਸਾਰ ਇੱਕ ਵਿਅਕਤੀ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ ਇਸ ਸਬੰਧ ਵਿੱਚ ਗਿੱਦੜਬਾਹਾ ਦੇ ਡੀਐਸਪੀ ਅਵਤਾਰ ਸਿੰਘ ਰਾਜਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਹੈ ਅਤੇ ਉਹਨਾਂ ਦੇ ਘਰਦਿਆਂ ਵੱਲੋਂ ਜੋ ਬਿਆਨ ਲਿਖਾਏ ਜਾਣਗੇ ਉਸ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਸਾਰੇ ਮਾਮਲੇ ਵਿੱਚ ਪਰਿਵਾਰ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ ਇਹ ਤਾਂ ਪੁਲਿਸ ਜਾਂਚ ਦਾ ਵਿਸ਼ਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ