Monday, August 18, 2025  

ਪੰਜਾਬ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਬ੍ਰਾਹਮਣ ਮਾਜਰਾ ਦੇ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਚੈਕਿੰਗ

June 11, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/11 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਫੀਡ ਬੈਕ ਹਾਸਲ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਹਾਲ ਹੀ ਵਿੱਚ, ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਹਨ ਅਤੇ ਇਨ੍ਹਾਂ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ 'ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ ਜਿਹੜੇ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ ਅਤੇ ਇਨ੍ਹਾਂ ਨੂੰ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। 
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਨੂੰ ਸੂਬੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਜੋਸ਼ੋ ਖਰੋਸ਼ ਨਾਲ ਚੱਲ ਰਹੀ ਇਸ ਮੁਹਿੰਮ ਸਦਕਾ ਵੱਡੀ ਗਿਣਤੀ ਅਜਿਹੇ ਲੋਕ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਸਾਹਮਣੇ ਆ ਰਹੇ ਹਨ ਜੋ ਨਸ਼ਿਆਂ ਦਾ ਸੇਵਨ ਕਰਨ ਤੋਂ ਤੌਬਾ ਕਰ ਚੁੱਕੇ ਹਨ।ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਉਜਵਲ ਭਵਿੱਖ ਲਈ ਪੂਰੀ ਸੰਜੀਦਗੀ ਨਾਲ ਫੈਸਲੇ ਕਰ ਰਹੀ ਹੈ ਜਿਸ ਤਹਿਤ ਕਿੱਤਾ ਮੁਖੀ ਕੋਰਸ ਕਰਵਾ ਕੇ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇੱਥੋਂ ਸਿਹਤਯਾਬ ਹੋਣ ਮਗਰੋਂ ਸਵੈ ਰੁਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਵੱਖ ਵੱਖ ਉਦਯੋਗਾਂ ਨਾਲ ਵੀ ਸਰਕਾਰ ਵੱਲੋਂ ਰਾਬਤਾ ਕੀਤਾ ਗਿਆ ਹੈ ਜਿੱਥੇ ਕਿ ਇਹਨਾਂ ਸਿਹਤਯਾਬ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇਗਾ।ਇਸ ਮੌਕੇ ਐਸਐਸਪੀ ਸ਼ੁਭਮ ਅਗਰਵਾਲ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਵੰਡ ਦੇ ਭਿਆਨਕ ਦਿਵਸ’ ਨੂੰ ਸਮਰਪਿਤ ਸਮਾਗਮ  

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਆਜ਼ਾਦੀ ਦਿਵਸ ਤੋਂ ਪਹਿਲਾਂ, ਪੰਜਾਬ ਪੁਲਿਸ ਨੇ ISI-ਸਮਰਥਿਤ ਅੱਤਵਾਦੀ ਰਿੰਦਾ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਯਾਤਰਾ ਲਈ ਬੁੱਢਾ ਦਲ ਦਾ ਵਿਸ਼ੇਸ਼ ਜਥਾ ਮਹਾਰਾਸ਼ਟਰ ਨੂੰ ਰਵਾਨਾ: ਦਿਲਜੀਤ ਸਿੰਘ ਬੇਦੀ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਬਿਸ਼ਨੋਈ ਗੈਂਗ ਦੇ ਦੋ ਮੋਸਟ-ਵਾਂਟੇਡ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ