Monday, August 18, 2025  

ਰਾਜਨੀਤੀ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

June 11, 2025

ਲੁਧਿਆਣਾ, 11 ਜੂਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਵੀ ਇਨ੍ਹਾਂ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਸ਼ਾਮਲ ਹੋਏ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਇਸ ਮੌਕੇ 'ਤੇ 'ਆਪ' ਆਗੂ ਸੁਰਿੰਦਰ ਕਲਿਆਣ, ਸਿੰਮੀ ਚੋਪੜਾ ਅਤੇ ਰਣਜੀਤ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ੍ਹਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਸਦਕਾ ਹੀ ਅੱਜ ਇੰਨੀ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਕਾਂਗਰਸ ਪਾਰਟੀ ਦੇ ਸਾਬਕਾ ਸਰਕਲ ਪ੍ਰਧਾਨ ਰਮਨਦੀਪ ਸਿੰਘ ਆਪਣੇ ਸਾਥੀ ਪਰਮਵੀਰ ਸਿੰਘ, ਅਵਤਾਰ ਸਿੰਘ, ਅੰਕੁਸ਼ ਬਜਾਜ, ਚੇਤਨ ਮੋਂਗਾ, ਗੁਰਜੀਤ ਸਿੰਘ ਕੁਲਦੀਪ ਗਰੇਵਾਲ, ਬਲਵਿੰਦਰ ਸਿੰਘ ਕੁਲਦੀਪ ਸਿੰਘ ਕਰਮਵੀਰ ਚੌਧਰੀ ਅਤੇ ਅਰਸ਼ਦੀਪ ਸਿੰਘ ਸਮੇਤ ਲਗਭਗ 40 ਹੋਰ ਲੋਕ ਕਾਂਗਰਸ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਸ਼੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਤੁਲਸੀ ਰਾਮ, ਕੈਸ਼ੀਅਰ ਅਸ਼ੋਕ ਕੁਮਾਰ, ਵਾਈਸ ਕੈਸ਼ੀਅਰ ਮਹਾਵੀਰ ਫੌਜੀ, ਹੈੱਡ ਸਤੀਸ਼ ਕੁਮਾਰ, ਸੈਕਟਰੀ ਹਰਵੰਸ਼ ਲਾਲ ਗਿਆਨੀ ਅਤੇ ਡਿਪਟੀ ਸੈਕਟਰੀ ਡਾਕਟਰ ਰਣਜੀਤ ਕੁਮਾਰ ਸਮੇਤ 20 ਲੋਕ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਤੋਂ ਇਲਾਵਾ, ਲੁਧਿਆਣਾ ਐਂਟੀ ਕਰੱਪਸ਼ਨ ਫਾਊਂਡੇਸ਼ਨ ਦੇ ਕਾਰਜਕਾਰੀ ਮੈਂਬਰ ਰਾਜਨ ਕੁੰਦਰਾ ਵੀ 'ਆਪ' ਵਿੱਚ ਸ਼ਾਮਲ ਹੋਏ। ਜਦੋਂ ਕਿ ਵਾਰਡ ਨੰਬਰ- 65 ਤੋਂ ਭਾਨੂ ਕਿਰਨ, ਰੰਜਨਾ ਭਸੀਨ, ਪ੍ਰਿਆ ਸੋਢੀ ਅਤੇ ਈਸ਼ਾ ਬੱਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। 

'ਆਪ' ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ। 

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫ਼ੈਸਲਾ ਕਰ ਲਿਆ ਹੈ। ਸਾਡੀ ਕੋਸ਼ਿਸ਼ ਜਿੱਤ ਦੇ ਫ਼ਰਕ ਨੂੰ ਵਧਾਉਣ ਦੀ ਹੈ। 'ਆਪ' ਉਮੀਦਵਾਰ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫ਼ਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੰਮੂ-ਕਸ਼ਮੀਰ: ਕਿਸ਼ਤਵਾੜ ਵਿੱਚ ਬੱਦਲ ਫਟਣ ਨਾਲ 23 ਮੌਤਾਂ, 100 ਜ਼ਖਮੀ; ਉਮਰ ਅਬਦੁੱਲਾ ਨੇ 'ਐਟ ਹੋਮ' ਰੱਦ ਕਰ ਦਿੱਤਾ

ਜੰਮੂ-ਕਸ਼ਮੀਰ: ਕਿਸ਼ਤਵਾੜ ਵਿੱਚ ਬੱਦਲ ਫਟਣ ਨਾਲ 23 ਮੌਤਾਂ, 100 ਜ਼ਖਮੀ; ਉਮਰ ਅਬਦੁੱਲਾ ਨੇ 'ਐਟ ਹੋਮ' ਰੱਦ ਕਰ ਦਿੱਤਾ

ਰਾਜਸਥਾਨ ਦੇ ਮੁੱਖ ਮੰਤਰੀ ਨੇ 79ਵੇਂ ਆਜ਼ਾਦੀ ਦਿਵਸ ਤੋਂ ਪਹਿਲਾਂ ਬੀਕਾਨੇਰ ਵਿੱਚ ਬੀਐਸਐਫ ਦੀ ਕੋਡੇਵਾਲਾ ਚੌਕੀ ਦਾ ਦੌਰਾ ਕੀਤਾ

ਰਾਜਸਥਾਨ ਦੇ ਮੁੱਖ ਮੰਤਰੀ ਨੇ 79ਵੇਂ ਆਜ਼ਾਦੀ ਦਿਵਸ ਤੋਂ ਪਹਿਲਾਂ ਬੀਕਾਨੇਰ ਵਿੱਚ ਬੀਐਸਐਫ ਦੀ ਕੋਡੇਵਾਲਾ ਚੌਕੀ ਦਾ ਦੌਰਾ ਕੀਤਾ

ਕੇਂਦਰੀ ਮੰਤਰੀ ਸ਼ੇਖਾਵਤ ਨੇ ਗਾਂਧੀ ਪਰਿਵਾਰ 'ਤੇ ਦਹਾਕਿਆਂ ਤੋਂ ਚੋਣ ਹੇਰਾਫੇਰੀ ਦਾ ਦੋਸ਼ ਲਗਾਇਆ

ਕੇਂਦਰੀ ਮੰਤਰੀ ਸ਼ੇਖਾਵਤ ਨੇ ਗਾਂਧੀ ਪਰਿਵਾਰ 'ਤੇ ਦਹਾਕਿਆਂ ਤੋਂ ਚੋਣ ਹੇਰਾਫੇਰੀ ਦਾ ਦੋਸ਼ ਲਗਾਇਆ

ਬਿਹਾਰ SIR ਵਿਵਾਦ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਡਰਾਫਟ ਸੂਚੀ ਵਿੱਚ ਛੱਡੇ ਗਏ ਵੋਟਰਾਂ ਦਾ ਡੇਟਾ ਅਪਲੋਡ ਕਰਨ ਲਈ ਕਿਹਾ

ਬਿਹਾਰ SIR ਵਿਵਾਦ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਡਰਾਫਟ ਸੂਚੀ ਵਿੱਚ ਛੱਡੇ ਗਏ ਵੋਟਰਾਂ ਦਾ ਡੇਟਾ ਅਪਲੋਡ ਕਰਨ ਲਈ ਕਿਹਾ

ਕੀ ਇਹ ਸਹੀ ਪ੍ਰਬੰਧਨ ਹੈ: 'ਆਪ' ਨੇ ਦਿੱਲੀ ਸਰਕਾਰ ਨੂੰ ਪਾਣੀ ਭਰਨ, ਮੀਂਹ ਤੋਂ ਬਾਅਦ ਆਵਾਜਾਈ ਵਿੱਚ ਵਿਘਨ ਪਾਉਣ ਲਈ ਨਿੰਦਾ ਕੀਤੀ

ਕੀ ਇਹ ਸਹੀ ਪ੍ਰਬੰਧਨ ਹੈ: 'ਆਪ' ਨੇ ਦਿੱਲੀ ਸਰਕਾਰ ਨੂੰ ਪਾਣੀ ਭਰਨ, ਮੀਂਹ ਤੋਂ ਬਾਅਦ ਆਵਾਜਾਈ ਵਿੱਚ ਵਿਘਨ ਪਾਉਣ ਲਈ ਨਿੰਦਾ ਕੀਤੀ

ਈਸੀਆਈ ਨੇ 'ਵੋਟ ਚੋਰੀ' ਟਿੱਪਣੀ 'ਤੇ ਇਤਰਾਜ਼ ਜਤਾਇਆ, ਇਸਨੂੰ ਵੋਟਰਾਂ ਦੇ ਮਾਣ-ਸਨਮਾਨ 'ਤੇ ਹਮਲਾ ਕਿਹਾ: ਸਰੋਤ

ਈਸੀਆਈ ਨੇ 'ਵੋਟ ਚੋਰੀ' ਟਿੱਪਣੀ 'ਤੇ ਇਤਰਾਜ਼ ਜਤਾਇਆ, ਇਸਨੂੰ ਵੋਟਰਾਂ ਦੇ ਮਾਣ-ਸਨਮਾਨ 'ਤੇ ਹਮਲਾ ਕਿਹਾ: ਸਰੋਤ

ਇੰਡੀਆ ਬਲਾਕ ਦੀ 'ਵੋਟ ਅਧਿਕਾਰ ਯਾਤਰਾ' 17 ਅਗਸਤ ਨੂੰ ਬਿਹਾਰ ਵਿੱਚ ਸ਼ੁਰੂ ਹੋਵੇਗੀ

ਇੰਡੀਆ ਬਲਾਕ ਦੀ 'ਵੋਟ ਅਧਿਕਾਰ ਯਾਤਰਾ' 17 ਅਗਸਤ ਨੂੰ ਬਿਹਾਰ ਵਿੱਚ ਸ਼ੁਰੂ ਹੋਵੇਗੀ

ਗੁਜਰਾਤ ਨੇ 1,478 ਕਰੋੜ ਰੁਪਏ ਦੇ ਉਦਯੋਗਿਕ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ 4,100 ਤੋਂ ਵੱਧ ਨੌਕਰੀਆਂ ਪੈਦਾ ਹੋਈਆਂ

ਗੁਜਰਾਤ ਨੇ 1,478 ਕਰੋੜ ਰੁਪਏ ਦੇ ਉਦਯੋਗਿਕ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਸ ਨਾਲ 4,100 ਤੋਂ ਵੱਧ ਨੌਕਰੀਆਂ ਪੈਦਾ ਹੋਈਆਂ

ਡਰਾਫਟ ਸੂਚੀਆਂ ਦੇ ਲਗਭਗ ਦੋ ਹਫ਼ਤਿਆਂ ਬਾਅਦ, ਰਾਜਨੀਤਿਕ ਪਾਰਟੀ ਵੱਲੋਂ ਕੋਈ ਸ਼ਿਕਾਇਤ ਨਹੀਂ: ਚੋਣ ਕਮਿਸ਼ਨ

ਡਰਾਫਟ ਸੂਚੀਆਂ ਦੇ ਲਗਭਗ ਦੋ ਹਫ਼ਤਿਆਂ ਬਾਅਦ, ਰਾਜਨੀਤਿਕ ਪਾਰਟੀ ਵੱਲੋਂ ਕੋਈ ਸ਼ਿਕਾਇਤ ਨਹੀਂ: ਚੋਣ ਕਮਿਸ਼ਨ

ਮਮਤਾ ਬੈਨਰਜੀ ਦੇ 'ਬੇਦਖਲੀ' ਝੂਠ ਦਾ ਪਰਦਾਫਾਸ਼ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਕੀਤਾ, ਭਾਜਪਾ ਨੇ ਕਿਹਾ

ਮਮਤਾ ਬੈਨਰਜੀ ਦੇ 'ਬੇਦਖਲੀ' ਝੂਠ ਦਾ ਪਰਦਾਫਾਸ਼ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਕੀਤਾ, ਭਾਜਪਾ ਨੇ ਕਿਹਾ