ਸ੍ਰੀ ਫ਼ਤਹਿਗੜ੍ਹ ਸਾਹਿਬ /12 ਜੂਨ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲਾ ਪੱਧਰੀ ਪੀਸੀ-ਪੀਐਨਡੀਟੀ ਅਡਵਾਈਜਰੀ ਕਮੇਟੀ ਦੀ ਜਰੂਰੀ ਮੀਟਿੰਗ ਕਮੇਟੀ ਦੇ ਚੇਅਰਪਰਸਨ ਜਿਲਾ ਅਪ੍ਰੋਪਰੀਏਟ ਅਥਾਰਟੀ-ਕਮ-ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਉਹਨਾਂ ਦੇ ਦਫਤਰ ਵਿਖੇ ਹੋਈ ਜਿਸ ਵਿੱਚ ਪ੍ਰੀ ਕਨਸੈਪਸ਼ਨ-ਪ੍ਰੀ ਨੇਟਲ ਡਾਇਗਨੋਸਟਿਕ ਟੈਸਟ ( ਪੀਸੀ-ਪੀਐਨਡੀਟੀ ) ਐਕਟ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼ਾਮਿਲ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਮਾਨਸਿਕ ਸੋਚ ਬਦਲਣ ਦੀ ਜਰੂਰਤ ਹੈ ਇਸ ਲਈ ਸਮਾਜ ਵਿੱਚ ਪੀਸੀ-ਪੀਐਨਡੀਟੀ ਐਕਟ ਲਾਗੂ ਕਰਵਾਉਣ ਨਾਲ ਭਾਵੇਂ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਪ੍ਰੰਤੂ ਅਜੇ ਹੋਰ ਸੁਧਾਰ ਲਈ ਕੁੜੀਆਂ ਪ੍ਰਤੀ ਸਮਾਜ ਦੀ ਮਾਨਸਿਕ ਸੋਚ ਬਦਲਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਕੁੜੀ ਅਤੇ ਮੁੰਡੇ ਵਿੱਚ ਫਰਕ ਨਾ ਸਮਝਣ ਅਤੇ ਐਕਟ ਦੀਆਂ ਧਾਰਾਵਾਂ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ। ਇਸ ਮੌਕੇ ਐਕਟ ਦੀ ਉਲਘੰਣਾ ਕਰਕੇ ਲਿੰਗ ਦੀ ਜਾਂਚ ਕਰਨ ਅਤੇ ਕਰਵਾਉਣ ਵਾਲਿਆਂ ਨੂੰ ਦਿੱਤੀਆਂ ਜਾਣ ਵਾਲੀਆ ਸਜਾਵਾਂ ਅਤੇ ਜੁਰਮਾਨੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਡਾ. ਦਵਿੰਦਰਜੀਤ ਕੌਰ ਨੇ ਸਮੂਹ ਮੈਂਬਰਾਂ ਨੂੰ ਅੱਜ ਦੇ ਏਜੰਡੇ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਕਮੇਟੀ ਵੱਲੋਂ ਅਜੰਡੇ ਵਿੱਚ ਦਰਜ ਮੁੱਦਿਆਂ ਤੇ ਵਿਸਥਾਰ ਸਹਿਤ ਚਰਚਾ ਕਰਦਿਆਂ ਸਹਿਮਤੀ ਪ੍ਰਗਟ ਕੀਤੀ ਗਈ।ਡਾ. ਦਵਿੰਦਰਜੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਗੈਰ ਕਾਨੂੰਨੀ ਤਰੀਕੇ ਨਾਲ ਕਿਸੇ ਵੱਲੋਂ ਲਿੰਗ ਜਾਂਚ ਕੀਤੀ ਜਾ ਕਰਵਾਈ ਜਾਂਦੀ ਹੈ ਉਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ , ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।