Monday, August 18, 2025  

ਪੰਜਾਬ

ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਨੇ ਅਹਿਮਦਾਬਾਦ ਜਹਾਜ ਹਾਦਸੇ ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

June 13, 2025
ਸ੍ਰੀ ਫ਼ਤਹਿਗੜ੍ਹ ਸਾਹਿਬ/13 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਜਪਾ ਵਰਕਰਾਂ ਵੱਲੋਂ ਭੱਟੀ ਫਾਰਮ ਸਰਹਿੰਦ ਵਿਖੇ ਬੀਤੇ ਦਿਨ ਅਹਿਮਦਾਬਾਦ ਜਹਾਜ ਹਾਦਸੇ 'ਚ ਮਾਰੇ ਗਏ ਅਨੇਕਾਂ ਇਨਸਾਨਾਂ ਜਿਹਨਾਂ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਭਾਰੀ ਵਿਜੇ ਰੂਪਾਣੀ ਵੀ ਸ਼ਾਮਲ ਸਨ ਦੀ ਯਾਦ ਵਿੱਚ ਸ਼ੋਕ ਸਭਾ ਆਯੋਜਿਤ ਕੀਤੀ ਗਈ। ਸ਼ੋਕ ਸਭਾ ਵਿੱਚ ਵਿਜੇ ਰੂਪਾਨੀ ਵੱਲੋਂ ਸਮਾਜ ਵਿੱਚ ਪਾਏ ਗਏ ਯੋਗਦਾਨ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਤੀ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ ਗਿਆ। ਸ਼ੋਕ ਸਭਾ ਵਿੱਚ ਸ਼ਾਮਿਲ ਪਤਵੰਤਿਆਂ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਕਰਨ ਦਾ ਬਲ ਬਖਸ਼ਿਸ਼ ਕਰਨ। ਇਸ ਮੌਕੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ।ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਹਰੀਸ਼ ਅਗਰਵਾਲ ਜਨਰਲ ਸੈਕਟਰੀ ਫਤਿਹਗੜ੍ਹ ਸਾਹਿਬ, ਅਜਾਇਬ ਸਿੰਘ ਜਖਵਾਲੀ, ਗੁਰਬਖਸ਼ ਸਿੰਘ ਬਖਸ਼ੀ, ਐਸ ਐਨ ਸ਼ਰਮਾ, ਸੰਦੀਪ ਸਿੰਘ ਬੱਲ, ਦਵਿੰਦਰ ਕੁਮਾਰ ਭੱਟ, ਕੁਲਦੀਪ ਸਿੰਘ ਸਹੋਤਾ, ਕੁਲਦੀਪ ਸਿੰਘ ਸਿੱਧੂਪੁਰ, ਜਸਵੰਤ ਸਿੰਘ ਪੰਜੋਲੀ ਖੁਰਦ, ਗੁਰਮੇਲ ਸਿੰਘ ਪੰਜੋਲਾ, ਰਿੰਕੂ ਖਾਨ ਜਖਵਾਲੀ, ਬਲਵੀਰ ਖਾਨ ਪ੍ਰਧਾਨ ਮਨੋਰਟੀ ਮੋਰਚਾ ਜਖਵਾਲੀ, ਜੋਗਾ ਸਿੰਘ ਸਰਪੰਚ ਮੰਡੋਫਲ, ਨਰੇਸ਼ ਸਰੀਨ, ਜਸਪਾਲ ਸਿੰਘ ਨੋਗਾਵਾਂ, ਜਸਪਾਲ ਸਿੰਘ ਮੰਡੋਫਲ, ਵਿੱਕੀ ਰਾਏ, ਜਗਜੀਤ ਜੱਗੀ, ਲੰਬੜਦਾਰ ਸੰਜੂ ਭਮਾਰਸੀ, ਬੁੱਧ ਸਿੰਘ ਆਦਮਪੁਰ, ਗੁਰਮੁਖ ਸਿੰਘ, ਬਲਵੀਰ ਸਿੰਘ ਨੰਬਰਦਾਰ, ਸੰਦੀਪ ਕੁਮਾਰ ਦੀਪੂ, ਰਜਿੰਦਰ ਗੋਗੀ ਅਤੇ ਰਜਿੰਦਰ ਖ਼ਰੇ ਵੀ ਸ਼ਾਮਲ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ