Tuesday, August 19, 2025  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

June 14, 2025
ਸ੍ਰੀ ਫ਼ਤਹਿਗੜ੍ਹ ਸਾਹਿਬ/14 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2025-26 ਵਿੱਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਵਿੱਚ ਦਾਖਲਿਆਂ ਦੇ ਭਾਰੀ ਉਤਸ਼ਾਹ 'ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੂਰਅੰਦੇਸ਼ ਅਤੇ ਉਸਾਰੂ ਸੋਚ ਦੇ ਧਾਰਨੀ ਮਾਣਯੋਗ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ, ਜੋ ਇਸ ਮਾਣਮੱਤੇ ਕਾਲਜ ਦੀ ਗਵਰਨਿੰਗ ਬਾਡੀ ਦੇ ਪ੍ਰਧਾਨ ਹਨ, ਦਾ ਸਮੇਂ-ਸਮੇਂ 'ਤੇ ਯੋਗ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਚੀਮਾ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਅਦਾਰੇ ਵੱਲੋਂ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਨਿਰੰਤਰ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।
ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਐਡਮਿਸ਼ਨ ਕੋਆਰਡੀਨੇਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵੀ ਦਾਖਲਿਆਂ ਲਈ ਮਾਤਾ ਗੁਜਰੀ ਕਾਲਜ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ ਕਿਉਂਕਿ ਕਾਲਜ ਵੱਲੋਂ ਕਿਤਾਬੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਸਹਿ-ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਕੋਰਸ ਨਵੀਂ ਸਿੱਖਿਆ ਨੀਤੀ 2020 ਅਨੁਸਾਰ ਨਿਰਧਾਰਤ ਕੀਤੇ ਗਏ ਹਨ ਜੋ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾਉਣ, ਵਿਦਿਆਰਥੀਆਂ ਨੂੰ ਵਿਵਹਾਰਕ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।ਇਸ ਮੌਕੇ ਸਵਰਣ ਸਿੰਘ ਗੋਪਾਲੋਂ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਦਵਿੰਦਰ ਸਿੰਘ, ਡਾ. ਕਿਰਨ, ਡਾ. ਨੀਤੂ ਤ੍ਰੇਹਨ, ਡਾ. ਜੁਝਾਰ ਸਿੰਘ, ਡਾ. ਸ਼ਵੇਤਾ ਸਹਿਗਲ, ਮਨਜਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਇੱਥੇ ਇਹ ਵਰਣਨਯੋਗ ਹੈ ਕਿ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਕਾਲਜ ਵਿੱਚ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ, ਉੱਚ ਕੋਟੀ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਖੇਡ ਸਟੇਡੀਅਮ, ਲੜਕੀਆਂ ਅਤੇ ਲੜਕਿਆਂ ਦੇ ਵੱਖੋ-ਵੱਖਰੇ ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਮੌਜੂਦ ਹਨ। ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਲਈ ਕਾਲਜ ਵਿੱਚ ਐਨ.ਸੀ.ਸੀ., ਐੱਨ.ਐੱਸ.ਐੱਸ. ਅਤੇ ਰੈੱਡ ਕਰਾਸ ਦੇ ਯੂਨਿਟ ਵੀ ਕਾਰਜਸ਼ੀਲ ਹਨ ਅਤੇ ਮੈਰਿਟ ਵਿੱਚ ਆਉਣ ਵਾਲੇ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵੱਖ-ਵੱਖ ਸਕਾਲਰਸ਼ਿਪਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ