Tuesday, August 19, 2025  

ਪੰਜਾਬ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

June 14, 2025

 

ਸ੍ਰੀ ਫ਼ਤਹਿਗੜ੍ਹ ਸਾਹਿਬ/14 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ ਪਟਿਆਲਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਵੈੱਬ ਡਿਜ਼ਾਈਨਿੰਗ 'ਤੇ ਆਯੋਜਿਤ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਹੋ ਗਈ, ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਅਤੇ ਨਿਸ਼ਚੇ ਅਕੈਡਮੀ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਡਾ. ਰਜਿੰਦਰ ਕੌਰ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ। ਤਿੰਨ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਬਟਾਲਾ ਕਾਲਜ ਤੋਂ ਪ੍ਰੋ. ਅਮਨਦੀਪ ਕੌਰ ਦੀ ਅਗਵਾਈ ਵਿੱਚ ਸਮੂਹਿਕ ਅਰਦਾਸ ਨਾਲ ਹੋਈ। ਸਵੇਰ ਦੇ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ। ਪਹਿਲੇ ਸੈਸ਼ਨ ਵਿੱਚ ਟ੍ਰੇਲਬਲੇਜ਼ਰ ਵਿਯਨਰੀਜ਼, ਚੰਡੀਗੜ੍ਹ ਤੋਂ ਮੈਡਮ ਮਾਇਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੈਬਸਾਈਟ ਦੇ ਪੇਜਾਂ ਨੂੰ ਲਿੰਕ ਕਰਨਾ, ਆਈ.ਐਸ.ਓ., ਮੋਬਾਇਲ ਐਪ ਅਤੇ ਵੈਬਸਾਈਟ ਵਿਚਲੇ ਅੰਤਰ ਬਾਰੇ ਸਪਸ਼ਟ ਕੀਤਾ ਗਿਆ। ਇਸ ਉਪਰੰਤ ਸਾਰੇ ਭਾਗੀਦਾਰਾਂ ਨੇ ਸਿਲੇਬਸ ਮੁਤਾਬਿਕ ਪ੍ਰੈਕਟੀਕਲ ਕੀਤਾ। ਪਹਿਲੇ ਸੈਸ਼ਨ ਉਪਰੰਤ ਪ੍ਰੋ. ਮੋਨਿਕਾ (ਮੁਕਤਸਰ ਕਾਲਜ) ਅਤੇ ਪ੍ਰੋ. ਗਗਨਦੀਪ ਕੌਰ (ਲੌਂਗੋਵਾਲ ਕਾਲਜ) ਵੱਲੋਂ ਆਪਣੇ ਉਸਾਰੂ ਫੀਡਬੈਕ ਦਿੱਤੇ ਗਏ ਅਤੇ ਉਨ੍ਹਾਂ ਨੇ ਟ੍ਰੇਨਰਾਂ ਦੀ ਸਪੱਸ਼ਟਤਾ ਅਤੇ ਵਿਹਾਰਕ ਪ੍ਰਦਰਸ਼ਨਾਂ ਲਈ ਪ੍ਰਸ਼ੰਸਾ ਕੀਤੀ।ਦੂਸਰੇ ਸੈਸ਼ਨ ਦੀ ਪ੍ਰਧਾਨਗੀ ਮਾਤਾ ਗੁਜਰੀ ਕਾਲਜ ਦੇ ਪ੍ਰੋ. ਜੋਗਾ ਸਿੰਘ ਵੱਲੋਂ ਕੀਤੀ ਗਈ। ਦੂਜਾ ਸੈਸ਼ਨ ਵੈੱਬਸਾਈਟਾਂ ਨੂੰ ਮੋਬਾਈਲ ਐਪਲੀਕੇਸ਼ਨਾਂ ਵਿੱਚ ਬਦਲਣ 'ਤੇ ਕੇਂਦ੍ਰਿਤ ਸੀ। ਭਾਗੀਦਾਰਾਂ ਨੂੰ ਵੱਖ-ਵੱਖ ਐਪ-ਬਿਲਡਿੰਗ ਟੂਲਜ਼ ਅਤੇ ਤਕਨੀਕਾਂ ਨਾਲ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਵੈੱਬ ਪ੍ਰੋਜੈਕਟਾਂ ਨੂੰ ਮਲਟੀਪਲ ਪਲੈਟਫਾਰਮਾਂ ਦੇ ਅਨੁਕੂਲ ਪੂਰੀ ਤਰ੍ਹਾਂ ਕਾਰਜਸ਼ੀਲ ਮੋਬਾਈਲ ਐਪਸ ਵਿੱਚ ਬਦਲਣ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ ਗਿਆ।ਸਮਾਪਤੀ ਸਮਾਰੋਹ ਵਿੱਚ ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸਿੱਖਿਆ ਸਕੱਤਰ ਇੰਜ. ਸੁਖਮਿੰਦਰ ਸਿੰਘ ਜੀ ਦਾ ਸਵਾਗਤ ਕੀਤਾ। ਇਸ ਮੌਕੇ ਸਕੱਤਰ ਵਿੱਦਿਆ ਇੰਜ. ਸੁਖਵਿੰਦਰ ਸਿੰਘ ਜੀ ਨੇ ਭਾਗੀਦਾਰਾਂ ਨੂੰ ਵਰਕਸ਼ਾਪ ਮਾਡਿਊਲਾਂ ਦੀ ਸਫ਼ਲਤਾਪੂਰਵਕ ਸੰਪੂਰਨਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਅਦਾਰਿਆਂ ਵਿੱਚ ਟੈਕਨੋਲਜੀ ਦੀ ਵਰਤੋਂ ਪ੍ਰਤੀ ਇੱਕ ਨਵੀਂ ਚੇਤਨਾ ਲੈ ਕੇ ਆਵੇਗੀ ਅਤੇ ਸਾਡੇ ਅਧਿਆਪਕ ਤੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣਗੇ। ਇਸ ਮੌਕੇ ਡਾ. ਰਜਿੰਦਰ ਕੌਰ, ਡਿਪਟੀ ਡਾਇਰੈਕਟਰ, ਨਿਸ਼ਚੇ ਅਕੈਡਮੀ ਚੰਡੀਗੜ੍ਹ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਾਰੇ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਇਸ ਨਵੇਕਲੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਵਰਕਸ਼ਾਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੰਸਥਾਵਾਂ ਦੇ ਅਧਿਆਪਕਾਂ ਨੂੰ ਡਿਜੀਟਲ ਤੌਰ 'ਤੇ ਪ੍ਰਪੱਕ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਕਾਰਜ ਕਰ ਰਹੀ ਹੈ। ਉਨ੍ਹਾਂ ਨੇ ਆਉਣ ਵਾਲੇ ਭਵਿੱਖ ਵਿੱਚ ਵੀ ਇਸ ਪ੍ਰਕਾਰ ਦੇ ਉਪਰਾਲੇ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਹੋਰ ਤਰੱਕੀ ਕਰ ਸਕਣ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਵਿੱਚ ਆਜ਼ਾਦੀ ਦਿਵਸ ਸਮਾਰੋਹ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਡਾ. ਹਿਤੇਂਦਰ ਸੂਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ “ਪੰਜਾਬ ਸਰਕਾਰ ਪ੍ਰਮਾਣ ਪੱਤਰ-2025” ਨਾਲ ਕੀਤਾ ਗਿਆ ਸਨਮਾਨਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਰੈਗਿੰਗ ਵਿਰੋਧੀ ਜਾਗਰੂਕਤਾ ਭਾਸ਼ਣ