Wednesday, June 18, 2025  

ਪੰਜਾਬ

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣਗੀਆਂ ਸਿਹਤ ਸੇਵਾਵਾਂ : ਡਾ.ਦਵਿੰਦਰਜੀਤ ਕੌਰ 

June 17, 2025

 

ਸ੍ਰੀ ਫਤਿਹਗੜ੍ਹ ਸਾਹਿਬ/17 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਲੀਨਿਕਾਂ ਤੇ ਤਾਇਨਾਤ ਡਾਕਟਰਾਂ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਟੇਟ ਪੱਧਰ ਤੋਂ ਕੰਸਲਟੈਂਟ ਪੀਡੀਸੀ ਡਾ. ਦਿਵਜੋਤ ਤੇ ਹੋਰਾਂ ਵੱਲੋਂ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ "ਇੰਟੈਗਰੇਸ਼ਨ ਆਫ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ ਐਟ ਆਮ ਆਦਮੀ ਕਲੀਨਿਕ" ਵਿਸ਼ੇ ਤੇ ਜਿਲੇ ਦੇ 20 ਆਮ ਆਦਮੀ ਕਲੀਨਕਾਂ ਤੇ ਤਾਇਨਾਤ ਡਾਕਟਰਾਂ ਨੂੰ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ ਹੈ ਤੇ ਹੁਣ ਇਹ ਡਾਕਟਰ ਆਮ ਆਦਮੀ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਹੋਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਜਿੱਥੇ ਗਰਭਵਤੀ ਔਰਤਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਉੱਥੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਵੀ ਹੋਰ ਘਟਾਇਆ ਜਾ ਸਕੇਗਾ । ਉਹਨਾਂ ਕਿਹਾ ਕਿ ਜਮੀਨੀ ਪੱਧਰ ਤੇ ਮਾਵਾਂ ਅਤੇ ਪ੍ਰਜਨਨ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇਹ ਇੱਕ ਮਹੱਤਵਪੂਰਨ ਕਦਮ ਸਿੱਧ ਹੋਵੇਗਾ।ਉਹਨਾਂ ਇਹ ਵੀ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਮੰਤਵ ਅਨੁਸਾਰ ਗਰਭ ਅਵਸਥਾ ਦੀ ਛੇਤੀ ਰਜਿਸਟਰੇਸ਼ਨ, ਜਣੇਪੇ ਦੀ ਤਿਆਰੀ, ਜਣੇਪੇ ਤੋਂ ਬਾਅਦ ਦੀ ਦੇਖਭਾਲ, ਪਰਿਵਾਰ ਨਿਯੋਜਨ ਵਿੱਚ ਵਿਧੀ ਮਿਸ਼ਰਣ ਪਹੁੰਚ ਅਤੇ ਉੱਚ ਜੋਖਮ ਵਾਲੇ ਮਾਮਲਿਆਂ ਨੂੰ ਸੰਭਾਲਣ ਤੇ ਜੋਰ ਦਿੱਤਾ ਗਿਆ ਹੈ। ਉਹਨਾਂ ਭਾਗੀਦਾਰੀਆਂ ਨੂੰ ਕਿਹਾ ਕਿ ਉਹ ਵਿਭਾਗ ਦੇ ਆਦੇਸ਼ ਅਨੁਸਾਰ ਹਮਦਰਦੀ ਅਤੇ ਜਵਾਬਦੇਹੀ ਨਾਲ ਸੰਪੂਰਨ ਸਿਹਤ ਸੰਭਾਲ ਪ੍ਰਦਾਨ ਕਰਨਾ ਯਕੀਨੀ ਬਣਾਉਣ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ, ਡਾ ਅਲੀਸਾ,ਡਾ ਦਿਵਜੋਤ, ਡਾ ਪੁਨੀਤ ਅਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ ਵੀ ਹਾਜ਼ਰ ਸਨ।
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਠਾਨਕੋਟ ਵਿਖੇ ਨਵੇਂ ਇੰਫਰਮੇਸ਼ਨ ਅਤੇ ਕਾਉਂਸਲਿੰਗ ਸੈਂਟਰ ਦੀ ਸ਼ੁਰੂਆਤ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਠਾਨਕੋਟ ਵਿਖੇ ਨਵੇਂ ਇੰਫਰਮੇਸ਼ਨ ਅਤੇ ਕਾਉਂਸਲਿੰਗ ਸੈਂਟਰ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਰੋਟਰੀ ਕਲੱਬ ਵੱਲੋ ਮੈਰਾਥਨ ਦੇ ਸਫਲ ਆਯੋਜਨ ਲਈ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਰੋਟਰੀ ਕਲੱਬ ਵੱਲੋ ਮੈਰਾਥਨ ਦੇ ਸਫਲ ਆਯੋਜਨ ਲਈ "ਇੰਡੀਆ ਬੁੱਕ ਆਫ ਰਿਕਾਰਡਜ਼ " ਵਿਚ ਦਰਜ ਹੋਇਆ ਨਾਮ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਲੁਧਿਆਣਾ ਉਪ-ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ; 19 ਜੂਨ ਨੂੰ 174,437 ਵੋਟਾਂ ਪਾਉਣਗੇ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਨੇ ਫੋਟੋਗ੍ਰਾਫੀ ਤਕਨੀਕਾਂ ਅਤੇ ਹੁਨਰਾਂ ਬਾਰੇ ਕਾਰਵਾਈ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਣ ਦਿਵਸ 2025 ਨੂੰ ਈਕੋ-ਫ੍ਰੈਂਡਲੀ ਪਹਿਲਕਦਮੀ ਦੇ ਇੱਕ ਹਫ਼ਤੇ-ਲੰਬੇ ਪ੍ਰੀ-ਮੁਹਿੰਮ ਨਾਲ ਮਨਾਇਆ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕਾਲਜਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਮਾਤਾ ਗੁਜਰੀ ਕਾਲਜ ਵਿਖੇ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਕੇਂਦਰੀ ਸਿਹਤ ਮੰਤਰਾਲਾ ਦੀ ਟੀਮ ਨੇ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਡੇਂਗੂ ਵਿਰੋਧੀ ਕੀਤੀਆਂ ਗਤੀਵਿਧੀਆਂ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ