Tuesday, August 19, 2025  

ਪੰਜਾਬ

ਜ਼ਿਲ੍ਹਾ ਪ੍ਰਸ਼ਾਸ਼ਨ ਤੇ ਰੋਟਰੀ ਕਲੱਬ ਵੱਲੋ ਮੈਰਾਥਨ ਦੇ ਸਫਲ ਆਯੋਜਨ ਲਈ "ਇੰਡੀਆ ਬੁੱਕ ਆਫ ਰਿਕਾਰਡਜ਼ " ਵਿਚ ਦਰਜ ਹੋਇਆ ਨਾਮ

June 17, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/17 ਜੂਨ: 
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਬੀਤੀ 18 ਮਈ ਨੂੰ ਆਯੋਜਿਤ ਮੈਰਾਥਨ ਨੂੰ, ਸਭ ਤੋਂ ਵੱਡੀ ਸੰਸਥਾਗਤ ਭਾਗੀਦਾਰੀ ਲਈ "ਇੰਡੀਆ ਬੁੱਕ ਆਫ ਰਿਕਾਰਡਜ਼ " ਵਿੱਚ ਦਰਜ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਰੋਟਰੀ ਕਲੱਬ ਸਰਹਿੰਦ ਦੇ ਅਹੁਦੇਦਾਰਾਂ ਸਮੇਤ ਪ੍ਰੈਸ ਕਾਨਫਰੰਸ ਦੌਰਾਨ ਇਹ ਪ੍ਰਗਟਾਵਾ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਕਰਨ ਲਈ ਆਯੋਜਿਤ ਇਸ ਮੈਰਾਥਨ ਵਿੱਚ 3000 ਤੋਂ ਵਧੇਰੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਇਸ ਪ੍ਰਾਪਤੀ ਨੂੰ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਅਧਿਕਾਰਤ ਤੌਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ 232 ਸੰਸਥਾਵਾਂ ਜਿਨ੍ਹਾਂ ਵਿਚ 58 ਸਕੂਲ, 25 ਇੰਸਟੀਚਿਊਟ ਅਤੇ ਕਾਲਜ, 92 ਸਰਕਾਰੀ ਵਿਭਾਗ, 26 ਪ੍ਰਾਈਵੇਟ ਸੰਸਥਾਵਾਂ ਅਤੇ 31 ਸਮਾਜ ਸੇਵੀ ਸੰਸਥਾਵਾਂ ਸ਼ਾਮਲ ਸਨ, ਨੇ ਵਧ ਚੜ੍ਹ ਕੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਪਹਿਲ ਨੇ ਦੇਸ਼ ਭਰ ਵਿਚ ਨਸ਼ਿਆਂ ਦੇ ਖ਼ਿਲਾਫ਼ ਸਭ ਤੋਂ ਵੱਡੀ ਸੰਸਥਾਗਤ ਭਾਗੀਦਾਰੀ ਕਰਕੇ ਇੱਕ ਰਾਸ਼ਟਰੀ ਰਿਕਾਰਡ ਬਣਾਇਆ ਅਤੇ ਇਤਿਹਾਸ ਰਚ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਵਿੱਚ ਇਹ ਮੈਰਾਥਨ ਇਕ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਈ ਹੈ ਅਤੇ ਇਹ ਕੇਵਲ ਇਕ ਮੈਰਥਾਨ ਨਹੀਂ ਸੀ, ਸਗੋਂ ਨਸ਼ਿਆਂ ਦੇ ਖਿਲਾਫ ਜਾਗਰੂਕਤਾ, ਇੱਕਜੁੱਟਤਾ ਅਤੇ ਸੰਕਲਪ ਦਾ ਪ੍ਰਤੀਕ ਸੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕੀਤਾ ਗਿਆ ਇਹ ਉਪਰਾਲਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ ਦੇ ਸਾਥ ਨਾਲ ਛੇਤੀ ਹੀ ਨਸ਼ਿਆਂ ਦਾ ਖਾਤਮਾ ਕਰਕੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਮੈਰਾਥਨ ਵਿੱਚ ਸਹਿਯੋਗ ਦੇਣ ਲਈ ਰੋਟਰੀ ਕਲੱਬ ਸਰਹਿੰਦ ਦੇ ਪ੍ਰਧਾਨ ਹਤਿੰਦਰ ਸੂਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਵਿੱਚ ਇਸ ਸੰਸਥਾ ਨੇ ਜੋ ਸਹਿਯੋਗ ਦਿੱਤਾ ਹੈ ਉਹ ਸ਼ਲਾਘਾਯੋਗ ਹੈ। ਉਨ੍ਹਾਂ ਇਸ ਕੌਮੀ ਰਿਕਾਰਡ ਲਈ ਜ਼ਿਲ੍ਹੇ ਦੇ ਲੋਕਾਂ, ਸਮਾਜ ਸੇਵੀ, ਰਾਜਸੀ ਤੇ ਧਾਰਮਿਕ ਸੰਸਥਾਵਾਂ ਅਤੇ ਮੀਡੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਡਾ. ਹਤਿੰਦਰ ਸੂਰੀ (ਪ੍ਰਧਾਨ, ਰੋਟਰੀ ਕਲੱਬ ਸਰਹਿੰਦ), ਵਿਨੀਤ ਸ਼ਰਮਾ ਸਕੱਤਰ, ਸੁਨੀਲ ਬੈਕਟਰ ਖਜਾਨਚੀ, ਐਡਵੋਕੇਟ ਸਤਪਾਲ ਗਰਗ ਪ੍ਰੋਜੈਕਟ ਇੰਚਾਰਜ ਅਤੇ ਮੈਂਬਰ ਯੋਗੇਸ਼ ਬਿੰਬਰਾ, ਸ਼ੇਖਰ ਬਿਥਰ, ਅਨਿਲ ਸੂਦ, ਪਰਦੀਪ ਮਲਹੋਤਰਾ, ਕਮਲ ਗੁਪਤਾ, ਬਲਵੰਤ ਸਿੰਘ ਗੋਗੀ, ਵਰੁਣ ਮਾਂਗੀ, ਦਲਜੀਤ ਬੱਤਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ