Monday, November 03, 2025  

ਪੰਜਾਬ

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

June 17, 2025

ਲੁਧਿਆਣਾ, 17 ਜੂਨ 

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ।

'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।

ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ।

ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾਜੀਵ ਜੈਨ, ਪ੍ਰਵੀਨ ਜੈਨ, ਦਿਵਯਾਂਸ਼ ਜੈਨ, ਅਨਿਲ ਜੈਨ, ਯਸ਼ਪਾਲ ਜੈਨ ਅਤੇ ਜੀਵਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ, ਅੱਜ ਕਾਂਗਰਸ ਦੇ ਨੌਜਵਾਨ ਆਗੂ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਦੀ ਵੱਡੇ ਫਰਕ ਨਾਲ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਅਰੋੜਾ ਦੀ ਜਿੱਤ ਤੋਂ ਬਾਅਦ, ਇਲਾਕੇ ਦਾ ਵਿਕਾਸ ਹੋਰ ਤੇਜ਼ ਰਫ਼ਤਾਰ ਨਾਲ ਹੋਵੇਗਾ।

ਇਸ ਦੇ ਨਾਲ ਹੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋ ਕੇ, ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਵਿੱਤੀ ਰਾਹਤ ਮਿਲ ਰਹੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਲੋਕਾਂ 'ਤੇ ਆਰਥਿਕ ਦਬਾਅ ਕਾਫ਼ੀ ਘੱਟ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ