Tuesday, November 04, 2025  

ਪੰਜਾਬ

ਜਿਲੇ ਨੂੰ ਮਿਲਿਆਂ 3 ਅਤਿ ਆਧੁਨਿਕ ਨਵੀਆਂ ਐਬੂਲੈਂਸਾਂ : ਡਾ. ਦਵਿੰਦਰਜੀਤ ਕੌਰ

June 18, 2025

ਸ੍ਰੀ ਫਤਿਹਗੜ੍ਹ ਸਾਹਿਬ/18 ਜੂਨ 
(ਰਵਿੰਦਰ ਸਿੰਘ ਢੀਂਡਸਾ) 
 
ਪੰਜਾਬ ਸਰਕਾਰ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਅੰਦਰ ਭੇਜੀਆਂ 46 ਅਤਿ ਆਧੁਨਿਕ ਐਬੂਲੈਂਸਾਂ ਵਿੱਚੋਂ ਤਿੰਨ ਐਮਬੂਲੈਂਸਾਂ ਜ਼ਿਲਾ ਫਤਿਹਗੜ੍ਹ ਸਾਹਿਬ ਨੂੰ ਦਿੱਤੀਆਂ ਗਈਆਂ ਹਨ । ਜਿਨਾਂ ਵਿੱਚੋਂ ਇੱਕ ਐਬੂਲੈਂਸ ਸਬ ਡਿਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ, ਦੂਸਰੀ ਸੀਐਚਸੀ ਖੇੜਾ ਅਤੇ ਤੀਸਰੀ ਮੁੜ ਵਸੇਬਾ ਕੇਂਦਰ ਸਰਹਿੰਦ ਵਿਖੇ ਤਾਇਨਾਤ ਕੀਤੀ ਗਈ ਹੈ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਇਹਨਾਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇਕੇ ਰਵਾਨਾ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਮੈਡੀਕਲ ਉੱਪਕਰਣਾਂ ਨਾਲ ਲੈਸ ਇਹਨਾਂ ਐਂਬੂਲੈਂਸਾਂ ਦਾ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਇਹ ਐਂਬੂਲੈਂਸਾਂ ਆਕਸੀਜਨ , ਐੰਬੂ ਬੈਗ, ਜੀਵਨ ਰੱਖਿਆਕ ਦਵਾਈਆਂ, ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀ.ਪੀ.ਐਸ. ਅਧਾਰਤ ਟਰੈਕਿੰਗ ਸਿਸਟਮ ਨਾਲ ਲੈਸ ਹਨ।ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲੋੜਵੰਦ ਮਰੀਜ਼ਾਂ ਤੱਕ ਐਂਬੂਲੈਂਸ ਸੇਵਾ ਬਹੁਤ ਥੋੜੇ ਸਮੇਂ ਵਿੱਚ ਪਹੁੰਚ ਕਰ ਰਹੀ ਹੈ ਜੋ ਕਿ ਜਿਲੇ ਵਿੱਚ ਸਭ ਤੋਂ ਬਿਹਤਰ ਤੇ ਕੌਮਾਂਤਰੀ ਮਾਪਦੰਡਾਂ ਦੇ ਮੁਤਾਬਕ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਗੰਭੀਰ ਦੇਖਭਾਲ ਸੇਵਾ ਗੋਲਡਨ ਆਵਰ ਦੇ ਅੰਦਰ ਮਰੀਜ਼ਾਂ ਤੱਕ ਪਹੁੰਚ ਕਰਨ ਨੂੰ ਯਕੀਨੀ ਬਣਾਉਣਾ ਹੈ। ਸਿਵਲ ਸਰਜਨ ਨੇ ਕਿਹਾ ਕਿ 108 ਸੇਵਾ ਸਾਡੀ ਐਮਰਜੰਸੀ ਸਿਹਤ ਦੇਖਭਾਲ ਪ੍ਰਣਾਲੀ ਦੀ ਰੀੜ ਦੀ ਹੱਡੀ ਹੈ ,ਇਹਨਾਂ ਨਵੀਆਂ ਐਬੂਲੈਂਸਾਂ ਨਾਲ ਅਸੀਂ ਯਕੀਨੀ ਬਣਾ ਰਹੇ ਹਾਂ ਕਿ ਹਰ ਲੋੜਵੰਦ ਤੱਕ ਸੇਵਾਵਾਂ ਤੁਰੰਤ ਪਹੁੰਚਾਈਆਂ ਜਾਣ ਤਾਂ ਕਿ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰੀਤਾ , ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ , ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਮਨਪ੍ਰੀਤ ਸਿੰਘ, ਅਪਾਤਕਾਲੀਨ ਸੇਵਾਵਾਂ ਦੇ ਜ਼ਿਲਾ ਇੰਚਾਰਜ ਜਸਵਿੰਦਰ ਸਿੰਘ, ਪ੍ਰੋਜੈਕਟ ਹੈਡ ਮਨੀਸ਼ ਬਤਰਾ ਅਤੇ ਅਪ੍ਰੇਸ਼ਨ ਹੈਡ ਪੰਕਜ ਸ਼ਰਮਾ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ