Tuesday, August 19, 2025  

ਪੰਜਾਬ

ਸਵੱਛ ਸਰਵੇਖਣ ਗ੍ਰਾਮੀਣ ਤਹਿਤ ਜਿ਼ਲ੍ਹੇ ਦੇ 20 ਪਿੰਡਾਂ ਵਿੱਚ ਹੋਵੇਗਾ ਵਿਸ਼ੇਸ਼ ਸਰਵੇਖਣ : ਡਾ. ਸੋਨਾ ਥਿੰਦ

June 18, 2025
ਸ੍ਰੀ ਫਤਹਿਗੜ੍ਹ ਸਾਹਿਬ/18 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਸਵੱਛ ਸਰਵੇਖਣ ਗ੍ਰਾਮੀਣ—2025 ਤਹਿਤ 19 ਜੂਨ ਤੋਂ ਦੇਸ਼ ਦੇ ਵੱਖ—ਵੱਖ ਰਾਜਾਂ ਵਿੱਚ ਵਿਸ਼ੇਸ਼ ਸਰਵੇਖਣ ਮੁਹਿੰਮ ਦਾ ਆਗਾਜ਼ ਹੋ ਰਿਹਾ ਹੈ ਜਿਸ ਤਹਿਤ ਕੇਂਦਰੀ ਟੀਮਾਂ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਸਾਫ਼ ਸਫਾਈ ਨੂੰ ਯਕੀਨੀ ਬਣਾਉਣ ਲਈ ਅਪਣਾਏ ਜਾ ਰਹੇ ਮਾਪਦੰਡਾਂ ਨੂੰ ਘੋਖਿਆ ਜਾਵੇਗਾ ਅਤੇ ਇਸ ਦੌਰਾਨ ਹਰ ਪੱਖੋਂ ਸਰਵੋਤਮ ਪਾਏ ਜਾਣ ਵਾਲੇ ਪਿੰਡਾਂ ਨੂੰ ਐਵਾਰਡ ਪ੍ਰਦਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜਿ਼ਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਤਹਿਤ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵੱਲੋਂ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ 20 ਪਿੰਡਾਂ ਵਿੱਚ ਇਹ ਦੌਰੇ ਕੀਤੇ ਜਾਣਗੇ ਜਿਸ ਵਿੱਚ ਘਰਾਂ, ਜਨਤਕ ਸਥਾਨਾਂ ਜਿਵੇਂ ਸਕੂਲਾਂ, ਆਂਗਣਵਾੜੀ ਕੇਂਦਰਾਂ, ਪੰਚਾਇਤ ਘਰਾਂ, ਬ਼ਜ਼ਾਰਾਂ, ਪਬਲਿਕ ਟੁਆਇਲਟ, ਸਿਹਤ ਸੇਵਾਵਾਂ ਆਦਿ ਵਿੱਚ ਸਵੱਛਤਾ ਨੂੰ ਦੇਖਿਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਅਮਲੋਹ ਬਲਾਕ ਦਾ ਪਿੰਡ ਫਤਹਿਗੜ੍ਹ ਨੀਵਾਂ, ਕੁੰਭ, ਰਤਨ ਪਾਲੋਂ, ਸਲਾਣੀ, ਸ਼ਾਹਪੁਰ, ਬਲਾਕ ਬਸੀ ਪਠਾਣਾ ਦਾ ਪਿੰਡ ਡਡਿਆਣਾ, ਨਨਹੇੜੀ, ਸ਼ਹਿਜਾਦਪੁਰ, ਬਲਾਕ ਖਮਾਣੋ ਦਾ ਪਿੰਡ ਬਰਵਾਲੀ ਖੁਰਦ, ਭਾਂਬਰੀ, ਖੇੜੀ ਨੌਧ ਸਿੰਘ, ਸ਼ਮਸ਼ਪੁਰ, ਠੀਕਰੀਵਾਲਾ, ਬਲਾਕ ਖੇੜਾ ਦਾ ਪਿੰਡ ਬਲਾਹੜੀ ਕਲਾਂ, ਬਰਾਸ, ਰਾਜਿੰਦਰਗੜ੍ਹ, ਡੱਡੂਮਾਜਰਾ, ਸੱਦੋਮਾਜਰਾ, ਢੋਲਾਂ ਅਤੇ ਬਲਾਕ ਸਰਹਿੰਦ ਦਾ ਪਿੰਡ ਸੰਗਤਪੁਰ ਸੋਢੀਆਂ (ਨਈਂ ਆਬਾਦੀ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਵੇਖਣ ਲਈ ਪ੍ਰਤੀ ਪਿੰਡ ਕੁੱਲ 1000 ਅੰਕ ਨਿਰਧਾਰਤ ਕੀਤੇ ਗਏ ਹਨ ਅਤੇ ਵਧੇਰੇ ਅੰਕ ਲੈਣ ਵਾਲੇ ਪਿੰਡਾਂ ਨੂੰ ਐਵਾਰਡ ਲਈ ਚੁਣਿਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜੂਨ ਤੋਂ ਸਤੰਬਰ ਦੇ ਦਰਮਿਆਨ ਹੋਣ ਵਾਲੇ ਇਸ ਸਰਵੇਖਣ ਦੌਰਾਨ ਹਰ ਪੱਖੋਂ ਆਪਣੇ ਪਿੰਡਾਂ ਨੂੰ ਮੋਹਰੀ ਬਣਾਉਣ ਲਈ ਯੋਗਦਾਨ ਪਾਉਣ।ਮੀਟਿੰਗ ਦੌਰਾਨ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਇਸ਼ਾਨ ਕੌਸ਼ਲ, ਉਪ ਮੰਡਲ ਇੰਜੀਨੀਅਰ ਗੌਤਮ ਜਿੰਦਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ, ਸੀ.ਡੀ.ਐਸ ਸੁਖਦੀਪ ਸਿੰਘ, ਆਈ.ਈ.ਸੀ ਸਪੈਸ਼ਲਿਸਟ ਕੇਵਲ ਕ੍ਰਿਸ਼ਨ ਸ਼ਰਮਾ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ