Tuesday, August 19, 2025  

ਪੰਜਾਬ

ਤਪਾ ਪੁਲਿਸ ਨੇ ਸਰਚ ਅਭਿਐਨ ਤਹਿਤ ਤਪਾ ਅਤੇ ਢਿਲਵਾਂ ‘ਚ ਸ਼ੱਕੀ ਘਰਾਂ ਦੀ ਲਈ ਤਲਾਸ਼ੀ,ਨਸ਼ਾ ਤਸਕਰਾਂ ਨੂੰ ਛੱਡਿਆਂ ਨਹੀਂ ਜਾਵੇਗਾ-ਐਸ.ਪੀ ਛਿੱਬਰ

June 18, 2025

ਤਪਾ ਮੰਡੀ 18 ਜੂਨ(ਯਾਦਵਿੰਦਰ ਸਿੰਘ ਤਪਾ,ਅਜਯਪਾਲ ਸਿੰਘ ਸੂਰੀਯਾ)-

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਅੱਜ ਤੜਕਸਾਰ ਹੀ ਐਸ.ਐਸ.ਪੀ.ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾਂ-ਨਿਰਦੇਸ਼ਾਂ ‘ਤੇ ਐਸ.ਪੀ(ਐਚ) ਰਾਜੇਸ਼ ਛਿੱਬਰ,ਡੀ.ਐਸ.ਪੀ ਤਪਾ ਗੁਰਬਿੰਦਰ ਸਿੰਘ ਅਤੇ ਡੀ.ਐਸ.ਪੀ ਬਰਨਾਲਾ ਪਰਮਜੀਤ ਸਿੰਘ ਡੋਡ ਦੀ ਅਗਵਾਈ ‘ਚ ਥਾਣਾ ਤਪਾ ਅਧੀਨ ਪੈਂਦੇ ਪਿੰਡ ਢਿਲਵਾਂ ਅਤੇ ਬਾਜੀਗਰ ਬਸਤੀ ਤਪਾ ‘ਚ ਸ਼ੱਕੀ ਘਰਾਂ ਦੀ ਛਾਪਾਮਾਰੀ ਕਰਕੇ ਤਲਾਸ਼ੀ ਲਈ ਗਈ। ਇਸ ਸੰਬੰਧੀ ਐਸ.ਪੀ(ਐਚ) ਰਾਜੇਸ਼ ਛਿੱਬਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿਨ ਚੜ੍ਹਨ ਤੋਂ ਪਹਿਲਾਂ ਹੀ ਵੱਡੀ ਗਿਣਤੀ ‘ਚ ਪੁਲਸ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਚ ਮੌਜੂਦ ਚੀਜਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਘਰਾਂ ‘ਚ ਖੜ੍ਹੇ ਵਾਹਨਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਅਤੇ ਉਚ-ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਤਪਾ ਇਲਾਕੇ ‘ਚ ਨਸ਼ਿਆਂ ਨੂੰ ਲੈਕੇ ਸਿਕੰਜਾ ਕੱਸਿਆ ਗਿਆ ਹੈ ਅਤੇ ਕਿਸੇ ਕਿਸਮ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨਸ਼ਾ ਤਸ਼ਕਰਾਂ ਨੂੰ ਚੇਤਾਵਨੀ ਦਿੱਤੀ ਉਹ ਜਾਂ ਤਾਂ ਇਲਾਕਾ ਛੱਡ ਦੇਣ ਜਾਂ ਫਿਰ ਸੁਧਰ ਜਾਣ,ਨਹੀਂ ਤਾਂ ਨਤੀਜੇ ਭੈੜੇ ਨਿਕਲ ਸਕਦੇ ਹਨ। ਦੱਸਣਯੋਗ ਹੈ ਕਿ ਪੁਲਸ ਮੁਲਾਜਮਾਂ ਦੀ ਇਸ ਕਾਰਵਾਈ ਨੂੰ ਦੇਖਦੇ ਹੋਏ ਆਸ-ਪਾਸ ਬਸਤੀ ਵਿੱਚ ਮੌਜੂਦ ਮਾੜੇ ਅਨਸਰਾਂ ਨੂੰ ਭਾਜੜਾਂ ਪੈ ਗਈਆਂ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਕੋਈ ਆਸ-ਪਾਸ ਖੇਤਰਾਂ ‘ਚ ਕਿਸੇ ਕਿਸਮ ਦਾ ਨਸ਼ਾ ਵੇਚਦਾ ਹੈ ਉਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ,ਸ਼ਿਕਾਇਤ ਕਰਤਾ ਦਾ ਨਾਂ ਗੁਪਤ ਰੱਖਿਆਂ ਜਾਵੇਗਾ। ਇਸ ਮੌਕੇ ਥਾਣਾ ਮੁੱਖੀ ਤਪਾ ਸਰੀਫ ਖਾਂ,ਥਾਣਾ ਮੁੱਖੀ ਰੂੜੇਕੇਕਲਾਂ ਰੇਣੂ ਪਰੋਚਾ,ਥਾਣੇਦਾਰ ਰਣਜੀਤ ਸਿੰਘ,ਚੌਂਕੀ ਇੰਚਾਰਜ ਬਲਜੀਤ ਸਿੰਘ ਢਿੱਲੋਂ,ਰੀਡਰ ਡੀ.ਐਸ.ਪੀ ਮਲਕੀਤ ਸਿੰਘ,ਥਾਣੇਦਾਰ ਬਲਜੀਤ ਸਿੰਘ,ਥਾਣੇਦਾਰ ਅਮਰਜੀਤ ਸਿੰਘ,ਥਾਣੇਦਾਰ ਸਤਿਗੁਰੂ ਸਿੰਘ,ਹੌਲਦਾਰ ਗੁਰਮੀਤ ਸਿੰਘ,ਹੌਲਦਾਰ ਇਕਬਾਲ ਸਿੰਘ,ਹੌਲਦਾਰ ਗੁਰਪਿਆਰ ਸਿੰਘ,ਹੌਲਦਾਰ ਰੀਤੂ ਦੇਵੀ,ਕਾਂਸਟੇਬਲ ਅਰਸ਼ਦੀਪ ਸਿੰਘ,ਗੁਰਮੇਲ ਸਿੰਘ,ਲਵਪ੍ਰੀਤ ਕੌਰ,ਮਨਪ੍ਰੀਤ ਕੌਰ ਆਦਿ ਵੱਡੀ ਗਿਣਤੀ ‘ਚ ਪੁਲਸ ਮੁਲਾਜਮ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ