Tuesday, August 19, 2025  

ਪੰਜਾਬ

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

June 18, 2025

ਚੰਡੀਗੜ੍ਹ, 18 ਜੂਨ:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

 

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ 'ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ 'ਤੇ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ 'ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ 'ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ