Tuesday, November 04, 2025  

ਪੰਜਾਬ

ਜ਼ਿਲ੍ਹਾ ਲਿਖਾਰੀ ਸਭਾ, ਫ਼ਤਿਹਗੜ੍ਹ ਸਾਹਿਬ ਦੀ ਹੋਈ ਮਹੀਨਾਵਾਰ ਇਕੱਤਰਤਾ

June 19, 2025
ਸ੍ਰੀ ਫ਼ਤਹਿਗੜ੍ਹ ਸਾਹਿਬ/19 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਸਰਹਿੰਦ ਮੰਡੀ ਵਿਖੇ ਜ਼ਿਲ੍ਹਾ ਲਿਖਾਰੀ ਸਭਾ, ਫ਼ਤਿਹਗੜ੍ਹ ਸਾਹਿਬ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਲਿਖਾਰੀ ਸਭਾ ਦੀ ਮਹੀਨੇਵਾਰ ਇਕੱਤਰਤਾ ਕੀਤੀ ਗਈ। ਇਸ ਮੌਕੇ ਲਿਖਾਰੀ ਸਭਾ ਦੇ ਪ੍ਰਧਾਨ ਬੀਬੀ ਸਰਹਿੰਦ ਨਾਲ ਮੀਤ ਪ੍ਰਧਾਨ ਪ੍ਰੋ. ਸਾਧੂ ਸਿੰਘ ਪਨਾਗ ਮੰਚ 'ਤੇ ਸੁਸ਼ੋਭਿਤ ਰਹੇ ਜਦਕਿ ਸਭਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਗੋਪਾਲੋਂ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਸਭ ਤੋਂ ਪਹਿਲਾਂ ਪਿਛਲੇ ਦਿਨੀ ਗੁਜਰਾਤ ਸੂਬੇ ਵਿੱਚ ਹੋਏ ਹਵਾਈ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵਰਤ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਭਾ ਵਿੱਚ ਪਹਿਲੀ ਵਾਰ ਆਏ ਸੇਵਾ ਮੁਕਤ ਲੈਕਚਰਾਰ ਨਾਹਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ। ਇਸ ਉਪਰੰਤ ਆਏ ਕਵੀਆਂ ਭਾਈ ਰਣਜੀਤ ਸਿੰਘ, ਅਜਮੇਰ ਸਿੰਘ ਮਾਨ, ਜਸਵਿੰਦਰ ਸਿੰਘ, ਬਲਤੇਜ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਬਰਗਾੜੀ, ਪ੍ਰਿਤਪਾਲ ਸਿੰਘ ਭੜੀ, ਰਵਿੰਦਰ ਸਿੰਘ, ਅਮਰਬੀਰ ਸਿੰਘ ਚੀਮਾ, ਹਰਜਿੰਦਰ ਸਿੰਘ ਗੋਪਾਲੋਂ ਤੇ ਪਰਮਜੀਤ ਕੌਰ ਸਰਹਿੰਦ ਵੱਲੋਂ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਅੰਤ ਵਿੱਚ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਨੇ ਪੜ੍ਹੀਆਂ ਰਚਨਾਵਾਂ ਦੀ ਪੜਚੋਲ ਕੀਤੀ ਅਤੇ ਪਹੁੰਚੇ ਕਵੀਆਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਸਰਹਿੰਦ ਵੱਲੋਂ ਉਹਨਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਸਭਾ ਨਾਲ ਲਗਾਤਾਰ ਜੁੜੇ ਰਹਿਣ ਦੀ ਅਪੀਲ ਵੀ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ