Tuesday, November 04, 2025  

ਪੰਜਾਬ

15 ਗ੍ਰਾਮ ਚਿੱਟੇ ਸਣੇ ਬੀਬੀਐੱਮਬੀ ਦੀ ਸਰਕਾਰੀ ਕਲੋਨੀ ਦਾ ਨੌਜਵਾਨ ਪੁਲਿਸ ਅੜਿਕੇ।

June 19, 2025

ਨੰਗਲ, 19 ਜੂਨ (ਸਤਨਾਮ ਸਿੰਘ)

ਯੁੱਧ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਕਾਰਵਾਈ ਲਗਾਤਾਰ ਜਾਰੀ ਹੈ। ਜਿੱਥੇ ਹੁਣ ਤੱਕ ਹਜ਼ਾਰਾਂ ਤੋਂ ਉਪਰ ਨਸ਼ਾ ਤਸਕਰ ਪੁਲਿਸ ਨੇ ਸੀਖਾਂ ਪਿੱਛੇ ਦਿੱਤੇ ਹਨ, ਉੁਥੇ ਹੀ ਘਾਕ ਮਗਰਮੱਛਾਂ ਦੇ ਘਰਾਂ ਤੇ ਬੁਲਡੋਜ਼ਰ ਕਾਰਵਾਈ ਵੀ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਪੰਜਾਬ ਦੇ ਲੋਕ ਪੰਜਾਬ ਸਰਕਾਰ ਦਾ ਸ਼ੁਕਰਾਨਾ ਵੀ ਕਰ ਰਹੇ ਹਨ। ਇਸੇ ਕੜੀ ਤਹਿਤ ਨੰਗਲ ਪੁਲਿਸ ਨੇ ਵੀ ਬੀਤੇ ਦਿਨ ਇੱਕ ਹੋਰ ਨਸ਼ਾ ਤਸਕਰ ਨੂੰ 15 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ ਕੀਤਾ ਹੈ ਤੇ ਉਸਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਵੀ ਲਿਆ ਹੈ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਨੰਗਲ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਸਥਾਨਕ ਪੁਲਿਸ ਨੇ 20 ਤੋਂ ਕਰੀਬ ਨਸ਼ਾ ਤਸਕਰਾਂ ਤੇ ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ ਕੁਝ ਨੌਜਵਾਨ ਅਜਿਹੇ ਸਨ, ਜਿਨ੍ਹਾਂ ਕੋਲੋ ਸੈਂਕੜੇ ਗ੍ਰਾਮ ਤੋਂ ਉਪਰ ਹੈਰੋਈਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨ ਦਾ ਨਾਮ ਸ਼ਸ਼ੀ ਕੁਮਾਰ ਹੈ, ਜੋ ਬੀਬੀਐੱਮਬੀ ਦੀ ਸਰਕਾਰੀ ਜੀ-ਬਲਾਕ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਏਐਸਆਈ ਬਲਬੀਰ ਸਿੰਘ ਪੁਲਿਸ ਪਾਰਟੀ ਸਣੇ ਗਸ਼ਤ ਤੇ ਅਨਾਜ ਮੰਡੀ ਵੱਲ ਸੀ, ਤਾਂ ਇੱਕ ਨੌਜਵਾਨ ਨੂੰ ਪੈਦਲ ਆਉਂਦਾ ਵੇਖਿਆ। ਜਦੋਂ ਸ਼ੱਕ ਦੇ ਅਧਾਰ ਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਹੱਥ ਵਿੱਚ ਫੜਿਆ ਮੋਮੀ ਰੰਗ ਦਾ ਲਿਫਾਫਾ ਸੁੱਟ ਦਿੱਤਾ, ਜਦੋਂ ਜਾਂਚ ਕੀਤੀ ਗਈ ਤਾਂ ਲਿਫਾਫੇ ਵਿੱਚ 15 ਗ੍ਰਾਮ ਨਸ਼ੀਲਾ ਪਾਊਡਰ (ਚਿੱਟਾ) ਬਰਾਮਦ ਹੋਇਆ।

ਥਾਣਾ ਮੁਖੀ ਨੇ ਕਿਹਾ ਕਿ ਉਕਤ ਨੌਜਵਾਨ ਨਸ਼ਾ ਪੀਣ ਦਾ ਆਦਿ ਵੀ ਹੈ ਤੇ ਨਸ਼ਾ ਵੇਚਦਾ ਵੀ ਸੀ।
ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦਾ ਬੱਚਾ ਨਸ਼ਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਅਸੀਂ ਉਸਨੂੰ ਨਸ਼ਾ ਛਡਾਊ ਕੇਂਦਰ ਭਰਤੀ ਕਰਵਾ ਦਵਾਂਗੇ, ਨਹੀਂ ਤਾਂ ਜੇਕਰ ਉਹ ਨਸ਼ਾ ਵੇਚਦਾ ਨਜ਼ਰ ਆਇਆ ਤਾਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਲਾਕੇ ਵਿੱਚ ਨਸ਼ੇ ਦੀ ਚੈਨ ਟੁੱਟੀ ਹੈ ਤਾਂ ਉਸ ਪਿੱਛੇ ਲੋਕਾਂ ਦਾ ਬਹੁਤ ਵੱਡਾ ਸਹਿਯੋਗ ਹੈ, ਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ