Tuesday, August 19, 2025  

ਪੰਜਾਬ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 68 ਪਿੰਡ ਓ.ਡੀ.ਐਫ ਪਲੱਸ ਮਾਡਲ ਬਣੇ: ਡਾ. ਸੋਨਾ ਥਿੰਦ

June 20, 2025
ਸ੍ਰੀ ਫਤਹਿਗੜ੍ਹ ਸਾਹਿਬ/20 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਉਪਰਾਲਿਆਂ ਸਦਕਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 68 ਪਿੰਡ ਓ.ਡੀ.ਐਫ਼ ਪਲੱਸ ਮਾਡਲ ਬਣ ਗਏ ਹਨ ਅਤੇ ਬਾਕੀ ਪਿੰਡ ਓ.ਡੀ.ਐਫ਼ ਪਲੱਸ ਐਸਪਾਈਰਿੰਗ ਤੋਂ ਜਲਦ ਹੀ ਮਾਡਲ ਪਿੰਡ ਵਿੱਚ ਤਬਦੀਲ ਕਰਨ ਲਈ ਸਰਗਰਮ ਉਪਰਾਲੇ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜਿ਼ਲ੍ਹੇ ਅਧੀਨ ਆਉਂਦੇ 5 ਬਲਾਕਾਂ ਅਮਲੋਹ, ਬਸੀ ਪਠਾਣਾ, ਖਮਾਣੋਂ, ਖੇੜਾ ਅਤੇ ਸਰਹਿੰਦ ਵਿਖੇ ਪੰਚਾਇਤੀ ਰਾਜ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਸਦਕਾ 263 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ 236 ਪਿੰਡਾਂ ਵਿੱਚ ਤਰਲ ਕੂੜਾ ਪ੍ਰਬੰਧਨ ਲਈ ਪਹਿਲੇ ਪੜਾਅ ਦਾ ਕੰਮ ਕੀਤਾ ਜਾ ਚੁੱਕਾ ਹੈ ਅਤੇ ਜਲਦ ਹੀ ਇਹਨਾਂ ਪਿੰਡਾਂ ਵਿਚ ਬਕਾਇਆ ਕੰਮ ਪੂਰਾ ਕਰਕੇ ਓ.ਡੀ.ਐਫ਼ ਪਲੱਸ ਮਾਡਲ ਸ਼੍ਰੇਣੀ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਕੂੜਾ ਪ੍ਰਬੰਧਨ ਇੱਕ ਵੱਡੀ ਚੁਣੌਤੀ ਬਣ ਗਿਆ ਸੀ ਪਰ ਹੁਣ ਲੋਕ ਇਸ ਪੱਖੋਂ ਕਾਫ਼ੀ ਜਾਗਰੂਕ ਹੋ ਚੁੱਕੇ ਹਨ ਅਤੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਸੁੱਕਾ ਤੇ ਗਿੱਲਾ ਕੂੜਾ, ਵੱਖ-ਵੱਖ ਇਕੱਤਰ ਕਰਨ ਦੀ ਮੁਹਿੰਮ ਇੱਕ ਲੋਕ ਲਹਿਰ ਵਜੋਂ ਵਿਕਸਤ ਹੋ ਚੁੱਕੀ ਹੈ।ਇਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਇਸ਼ਾਨ ਕੌਸ਼ਲ ਨੇ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਦੇ ਮੁਕੰਮਲ ਹੋ ਚੁੱਕੇ ਪ੍ਰੋਜੈਕਟਾਂ ਨੂੰ ਚਾਲੂ ਕਰਨ ਲਈ ਜਿਲ੍ਹੇ ਵਿਚ ਰਾਊਂਡ ਗਲਾਸ ਫਾਉਂਡੇਸ਼ਨ ਸੰਸਥਾ ਦਾ ਸਹਿਯੋਗ ਲਿਆ ਜਾ ਰਿਹਾ ਹੈ ਜਿਸ ਵੱਲੋਂ ਪਿੰਡ ਦੇ ਲੋਕਾਂ ਨੂੰ ਗਿੱਲਾ ਸੁੱਕਾ ਕੂੜਾ ਘਰ ਪੱਧਰ ਤੇ ਅਲੱਗ ਕਰਨ ਲਈ ਸਿਖਲਾਈ ਦੇਣ ਦੇ ਨਾਲ ਨਾਲ ਪਿੰਡ ਵਿੱਚ ਡਸਟਬਿਨ ਅਤੇ ਕੂੜਾ ਇਕੱਠਾ ਕਰਨ ਲਈ ਰੇਹੜੀ ਦਾ ਪ੍ਰਬੰਧ ਕਰਨ ਵਿਚ ਸਹਾਇਤਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਕੂੜਾ ਇਕੱਠਾ ਕਰਨ ਲਈ ਚੁਣੇ ਗਏ ਵਿਅਕਤੀ ਨੂੰ ਖਾਦ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ।ਐਕਸੀਅਨ ਇਸ਼ਾਨ ਕੌਸ਼ਲ ਨੇ ਹੋਰ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਸਫ਼ਲਤਾ ਨਾਲ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਦੇ ਪਿੰਡ ਪਹਿਲਾਂ ਹੀ ਸੌ ਫੀਸਦੀ ਖੁੱਲ੍ਹੇ ਵਿੱਚ ਸ਼ੌਚ ਮੁਕਤ ਹਨ ਅਤੇ ਉਸ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਸੌ ਫੀਸਦੀ ਪਿੰਡਾਂ ਵਿੱਚ ਤਰਲ ਜਾਂ ਠੋਸ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਉਦਮ ਜਾਰੀ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ