Wednesday, November 05, 2025  

ਪੰਜਾਬ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਨਰਸਰੀਆਂ ਦੀ ਕੀਤੀ ਚੈਕਿੰਗ

June 20, 2025
ਸ੍ਰੀ ਫਤਿਹਗੜ੍ਹ ਸਾਹਿਬ/20 ਜੂਨ:
(ਰਵਿੰਦਰ ਸਿੰਘ ਢੀਂਡਸਾ)
 
 ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫਸਰਾਂ ਵੱਲੋਂ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲ੍ਹੇ ਅੰਦਰ ਪੈਂਦੀਆਂ ਸਾਰੀਆਂ ਨਰਸਰੀਆਂ, ਉਸਾਰੀ ਅਧੀਨ ਬਿਲਡਿੰਗਾਂ ਅਤੇ ਖਾਲੀ ਪਲਾਟਾਂ ਦੀ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਤਹਿਤ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ ਵੱਲੋਂ ਦਲੀਚੀ ਮਹਲਾ, ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਵੱਲੋਂ ਬ੍ਰਾਹਮਣ ਮਾਜਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਵੱਲੋਂ ਰਾਮਦਾਸ ਨਗਰ, ਸਕੂਲ ਹੈਲਥ ਮੈਡੀਕਲ ਅਫਸਰ ਡਾ ਨਵਨੀਤ ਕੌਰ ਵੱਲੋਂ ਨਵੀਂ ਆਬਾਦੀ , ਜਿਲਾ ਐਪੀਡਿਮਾਲੋਜਿਸਟ ਡਾ ਪ੍ਰਭਜੋਤ ਕੌਰ ਵੱਲੋਂ ਬਾੜਾ ਸਰਹਿੰਦ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪੋ ਆਪਣੇ ਖੇਤਰ ਵਿੱਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀ ਗਈਆ, ਸ਼ਹਿਰੀ ਖੇਤਰ ਵਿੱਚ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ।
ਡਾ. ਦਵਿੰਦਰਜੀਤ ਕੌਰ ਵੱਲੋਂ ਸਰਹਿੰਦ ਵਿਚਲੀਆਂ ਨਰਸਰੀਆਂ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਵੱਲੋਂ ਨਰਸਰੀਆਂ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਡੇਂਗੂ ਪ੍ਰਤੀ ਜਾਗਰੂਕ ਵੀ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਡੇਂਗੂ ਦਾ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਇਸ ਲਈ ਗਮਲਿਆਂ ਵਿੱਚ ਜਾਂ ਕਿਤੇ ਹੋਰ ਪਾਣੀ ਨੂੱ ਖੜਾ ਨਾ ਹੋਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਮੱਛਰ ਤੋਂ ਬਚਾਓ ਲਈ ਸਾਨੂੰ ਪੂਰੀ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਉ ਕਰੀਮਾ, ਜਾਲੀਦਾਰ ਦਰਵਾਜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ। ਡੇਂਗੂ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ,ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ , ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ , ਸਿਹਤ ਕਰਮਚਾਰੀ ਜਗਰੂਪ ਸਿੰਘ ਤੇ ਬਲਵਿੰਦਰ ਸਿੰਘ, ਇਨਸੈਕਟ ਕੁਲੈਕਰ ਮਨਦੀਪ ਕੌਰ, ਨਗਰ ਪਾਲਿਕਾ ਤੋਂ ਸੈਨਟਰੀ ਇੰਸਪੈਕਟਰ ਮਨੋਜ ਕੁਮਾਰ, ਨਰਸਿੰਗ ਵਿਦਿਆਰਥੀ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਜਾਰੀ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

ਦੇਸ਼ ਭਗਤ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਹੈਲੋਵੀਨ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ: 1187 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ/ਜੇ.ਈ.ਈ 'ਚ ਸਫ਼ਲ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

'ਆਪ' ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ 'ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ ਪ੍ਰਬੰਧਾਂ ਨੇ ਪਿਛਲੀਆਂ ਸਰਕਾਰਾਂ ਨੂੰ ਪਾਈ ਮਾਤ, ਪਹਿਲੀ ਵਾਰ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: 'ਆਪ' ਉਮੀਦਵਾਰ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਮਾਨ ਸਰਕਾਰ ਦੇ 6 ਮੈਗਾ-ਪ੍ਰੋਜੈਕਟ ਬਦਲਣਗੇ ਪੰਜਾਬ ਦੀ ਨੁਹਾਰ, ਸੂਬਾ ਬਣੇਗਾ ਉੱਤਰ ਭਾਰਤ ਦਾ ਟੂਰਿਜ਼ਮ ਹੱਬ: ਹਰਮੀਤ ਸੰਧੂ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵੀਗਨ ਦਿਵਸ  

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ