Tuesday, August 19, 2025  

ਪੰਜਾਬ

ਸਮੁੱਚੇ ਸੰਸਾਰ ਦੇ ਦੇਸ਼ਾਂ ਦਾ ਜੰਗ ਦੇ ਅਖਾੜੇ ਵੱਲ ਵੱਧਣਾ ਅਤਿ ਮੰਦਭਾਗਾ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

June 20, 2025
 ਸ੍ਰੀ ਫਤਿਹਗੜ੍ਹ ਸਾਹਿਬ/ 20 ਜੂਨ :
(ਰਵਿੰਦਰ ਸਿੰਘ ਢੀਂਡਸਾ )
 
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੌਜੂਦਾ ਹਾਲਾਤਾਂ ਸਬੰਧੀ ਟਿੱਪਣੀ ਕਰਦੇ ਹੋਏ ਕਿਹਾ ਕਿ ਸਮੁੱਚੇ ਸੰਸਾਰ ਦੇ ਦੇਸ਼ ਜੰਗ ਦੇ ਅਖਾੜੇ ਵੱਲ ਵੱਧ ਰਹੇ ਹਨ ਇਸ ਨਾਲ ਵਿਕਾਸ ਖ਼ਤਮ ਹੋਣ ਤੇ ਮਨੁੱਖਤਾ ਨੂੰ ਵੀ ਭਾਰੀ ਨੁਕਸਾਨ ਪਹੁੰਚਣ ਦਾ ਖਤਰਾ ਲਗਾਤਾਰ ਵਧਣ ਲੱਗਾ ਹੈ। ਉਨਾਂ ਕਿਹਾ ਕਿ ਇਰਾਨ-ਇਜ਼ਰਾਇਲ ਦੀ ਜੰਗ ਦਿਨੋ ਦਿਨ ਤਬਾਹੀ ਵੱਲ ਵੱਧ ਰਹੀ ਹੈ ਜਦ ਕਿ ਰੂਸ ਯੂਕਰੇਨ ਪਹਿਲਾਂ ਹੀ ਯੁੱਧ ਖੇਤਰ ਵਿੱਚ ਭਿੜ ਰਹੇ ਹਨ। ਮੱਧ ਪੂਰਬ ਵਿਚ ਲੱਖਾਂ ਹੀ ਭਾਰਤੀ ਨਾਗਰਿਕ ਆਪਣੇ ਰੁਜ਼ਗਾਰ ਲਈ ਗਏ ਹੋਏ ਹਨ ਜਿਹਨਾਂ ਤੋਂ ਇਲਾਵਾ ਲੱਖਾਂ ਹੀ ਭਾਰਤੀ ਵਿਦਿਆਰਥੀ ਵੀ ਇਨ੍ਹਾਂ ਦੇਸ਼ਾਂ ਵਿਚ ਮੈਡੀਕਲ ਤੇ ਹੋਰ ਵਿਸ਼ਿਆਂ ਦੀ ਪੜ੍ਹਾਈ ਕਰ ਰਹੇ ਹਨ। ਭਾਰਤ ਸਰਕਾਰ ਵਲੋਂ 110 ਵਿਦਿਆਰਥੀਆਂ ਨੂੰ ਦਿੱਲੀ ਲਿਆਂਦਾ ਗਿਆ ਹੈ ਤੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਉਹ ਈਰਾਨ ਦੇ ਗੁਆਂਢੀ ਦੇਸ਼ ਅਰਮੇਨੀਆ ਅਤੇ ਤੁਰਕਮੇਨਿਸਤਾਨ ਰਾਹੀਂ ਲਿਆਉਣ ਦੇ ਯਤਨ ਜਾਰੀ ਹਨ। ਉਨ੍ਹਾਂ ਕਿਹਾ ਦੋਵੇਂ ਦੇਸ਼ ਇਕ-ਦੂਸਰੇ `ਤੇ ਲਗਾਤਾਰ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਭਾਰੀ ਹਮਲੇ ਕਰ ਰਹੇ ਹਨ। ਇਜ਼ਰਾਈਲ ਵਲੋਂ ਈਰਾਨ ਦੇ ਪ੍ਰਮਾਣੂ ਪਲਾਂਟਾਂ ਤੇ ਸੈਨਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਇਹ ਯਕੀਨੀ ਹੈ ਕਿ ਜੇਕਰ ਕੌਮਾਂਤਰੀ ਪੱਧਰ `ਤੇ ਸਾਰਥਿਕ ਯਤਨ ਕਰਕੇ ਇਸ ਲੜਾਈ ਨੂੰ ਨਾ ਰੋਕਿਆ ਗਿਆ ਤਾਂ ਸੰਸਾਰ ਭਰ ਵਿਚ ਵੱਡੀ ਪੱਧਰ `ਤੇ ਤਬਾਹੀ ਹੀ ਤਬਾਹੀ ਨਜ਼ਰ ਆਵੇਗੀ।ਉਨ੍ਹਾਂ ਕਿਹਾ ਸਊਦੀ ਅਰਬ, ਕੁਵੈਤ, ਬਹਿਰੀਨ, ਜਾਰਡਨ ਅਤੇ ਸੰਯੁਕਤ ਅਰਬ ਅਮੀਰਾਤ ਦੇਸ਼ਾਂ ਨੇ ਲਗਾਤਾਰ ਅਮਰੀਕਾ ਨੂੰ ਇਜ਼ਰਾਈਲ ਦਾ ਸਾਥ ਦੇਣ ਦੀ ਗੁਹਾਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਏ ਰਾਹੀਂ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਰਾਕ ਵਿਚ ਅਮਰੀਕਾ ਨੇ ਆਪਣੇ ਹਵਾਈ ਟਿਕਾਣੇ ਬਣਾਏ ਹੋਏ ਹਨ। ਨਾਲ ਲਗਦੇ ਸਾਰੇ ਹੀ ਦੇਸ਼ਾਂ ਵਿਚ ਅਮਰੀਕੀ ਫੌਜ ਤਾਇਨਾਤ ਹੈ। ਇਨ੍ਹਾਂ ਦੇਸ਼ਾਂ ਦੇ ਸਮੁੰਦਰਾਂ ਵਿਚ ਵੀ ਅਮਰੀਕੀ ਬੇੜੇ ਸਰਗਰਮ ਹਨ। ਜਰਮਨ ਨੇ ਵੀ ਇਜ਼ਰਾਇਲ ਨੂੰ ‘ਤੇ ਦੂਜੇ ਪਾਸੇ ਚੀਨ ਅਤੇ ਰੂਸ ਨੇ ਈਰਾਨ ਨੂੰ ਮੋਢਾ ਦਿੱਤਾ ਹੈ। ਇਜ਼ਰਾਈਲ ਨੇ ਈਰਾਨ ਤੋਂ ਪ੍ਰਮਾਣੂ ਖ਼ਤਰਾ ਭਾਂਪਦਿਆਂ ਉਸ ਦੇ ਫ਼ੌਜੀ ਤੇ ਪ੍ਰਮਾਣੂ ਟਿਕਾਣਿਆਂ ਦੇ ਨਾਲ-ਨਾਲ ਵੱਡੇ ਅਧਿਕਾਰੀਆਂ ਅਤੇ ਪ੍ਰਮਾਣੂ ਵਿਗਿਆਨੀਆਂ ਨੂੰ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ ਅਤੇ ਮਿਜ਼ਾਈਲ ਹਮਲਿਆਂ ਨਾਲ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ। ਦੋਹਾਂ ਦੇਸ਼ਾਂ ਵਿਚਕਾਰ ਇਹ ਲੜਾਈ ਹਵਾ ਵਿਚ ਲੜੀ ਜਾ ਰਹੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਦੇ ਸਭ ਤੋਂ ਵੱਡੇ ਆਗੂ ਆਇਤੁੱਲਾ ਖਾਮੇਨੇਈ ਨੂੰ ਹਥਿਆਰ ਸੁੱਟਣ ਦੀ ਧਮਕੀ ਦਿੱਤੀ ਹੈ, ਪਰ ਉਲਟਾ ਈਰਾਨ ਦੇ ਆਗੂ ਨੇ ਕਹਿ ਦਿਤਾ ਕਿ ਉਹ ਆਪਣੀ ਪੂਰੀ ਸ਼ਕਤੀ ਨਾਲ ਦੁਸ਼ਮਣ ਨੂੰ ਤਬਾਹ ਕਰੇਗਾ। ਜਿਸ ਦਾ ਸਿੱਟਾ ਤਬਾਹੀ ਹੀ ਮਨੁੱਖ ਦੇ ਹਿੱਸੇ ਆਵੇਗੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ