Friday, June 20, 2025  

ਪੰਜਾਬ

ਪਠਾਨਕੋਟ ਵੱਲੋਂ ਉਰਦੂ ਆਮੋਜ਼ ਕੋਰਸ ਦਾ ਦਾਖਲਾ ਸ਼ੁਰੂ

June 20, 2025

ਪਠਾਨਕੋਟ 20 ਜੂਨ ( ਰਮਨ ਕਾਲੀਆ )

ਉਰਦੂ ਭਾਸ਼ਾ ਨੂੰ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਆਮ ਲੋਕਾਂ ਲਈ ਛੇ ਮਹੀਨੇ ਦੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਉਰਦੂ ਆਮੋਜ਼ ਕੋਰਸ ਲਈ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਦੇ ਖੋਜ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ ਜੋ ਕਿ ਪਹਿਲੀ ਜੁਲਾਈ 2025 ਨੂੰ ਸ਼ੁਰੂ ਹੋਵੇਗਾ। ਇਸ ਕੋਰਸ ਵਿੱਚ ਦਾਖਲਾ ਲੈਣ ਦੇ ਚਾਹਵਾਨ ਸਿੱਖਿਆਰਥੀ 30 ਜੂਨ 2025 ਤੱਕ ਆਪਣੇ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸਾਰੇ ਕੋਰਸ ਦੀ (ਫੀਸ ਸਮੇਤ ਪ੍ਰੀਖਿਆ ਫੀਸ) 500 ਰੁਪਏ ਹੈ ਜੋ ਸਿੱਖਿਆਰਥੀ ਵੱਲੋਂ ਦਾਖਲਾ ਲੈਣ ਸਮੇਂ ਅਦਾ ਕਰਨੀ ਪਵੇਗੀ। ਇਸ ਕੋਰਸ ਨੂੰ ਕੋਈ ਵੀ ਵਿਅਕਤੀ ਕਰ ਸਕਦਾ ਹੈ ਤੇ ਇਸ ਦੀ ਜਮਾਤ ਰੋਜ਼ਾਨਾ 5 ਵਜੇ ਸ਼ਾਮ ਤੋਂ 6 ਵਜੇ ਤੱਕ ਲੱਗਿਆ ਕਰੇਗੀ। ਇਸ ਕੋਰਸ ਨੂੰ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
ਖੋਜ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਜੇਕਰ ਕਿਸੇ ਹੋਰ ਜਾਣਕਾਰੀ ਦੀ ਲੋੜ ਹੋਵੇ ਤਾਂ ਜ਼ਿਲ੍ਹਾ ਪੱਬੰਧਕੀ ਕੰਪਲੈਕਸ ਦੇ ਕਮਰਾ ਨੰਬਰ 306-ਏ ਤੋਂ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 9914748974 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇੱਕ ਨੌਜਵਾਨਾਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕੀਤਾ ਗ੍ਰਿਫਤਾਰ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇੱਕ ਨੌਜਵਾਨਾਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕੀਤਾ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਅਤੇ ਭਰਨ ਲਈ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਅਤੇ ਭਰਨ ਲਈ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੋਸਟੈਕ ਸਿਖਲਾਈ ਲਈ ਪੀਏਯੂ ਦਾ ਕੀਤਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੋਸਟੈਕ ਸਿਖਲਾਈ ਲਈ ਪੀਏਯੂ ਦਾ ਕੀਤਾ ਦੌਰਾ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

ਮਾਤਾ ਗੁਜਰੀ ਕਾਲਜ ਵਿਖੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ ਉਪਲੱਬਧ : ਜਗਦੀਪ ਸਿੰਘ ਚੀਮਾ

ਮਾਤਾ ਗੁਜਰੀ ਕਾਲਜ ਵਿਖੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ ਉਪਲੱਬਧ : ਜਗਦੀਪ ਸਿੰਘ ਚੀਮਾ

ਦੇਸ਼ ਭਗਤ ਯੂਨੀਵਰਸਿਟੀ ਨੇ

ਦੇਸ਼ ਭਗਤ ਯੂਨੀਵਰਸਿਟੀ ਨੇ "ਏਆਈ ਅਨਲੀਸ਼ਡ: ਕੱਲ੍ਹ ਦੇ ਔਜ਼ਰ ਵਿੱਚ ਮੁਹਾਰਤ" 'ਤੇ ਕਰਵਾਈ ਵਰਕਸ਼ਾਪ

ਸਮੁੱਚੇ ਸੰਸਾਰ ਦੇ ਦੇਸ਼ਾਂ ਦਾ ਜੰਗ ਦੇ ਅਖਾੜੇ ਵੱਲ ਵੱਧਣਾ ਅਤਿ ਮੰਦਭਾਗਾ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਸਮੁੱਚੇ ਸੰਸਾਰ ਦੇ ਦੇਸ਼ਾਂ ਦਾ ਜੰਗ ਦੇ ਅਖਾੜੇ ਵੱਲ ਵੱਧਣਾ ਅਤਿ ਮੰਦਭਾਗਾ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਉਦਯੋਗਿਕ ਸਿਖਲਾਈ ਸੰਸਥਾ ਬਸੀ ਪਠਾਣਾਂ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਨਰਸਰੀਆਂ ਦੀ ਕੀਤੀ ਚੈਕਿੰਗ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 68 ਪਿੰਡ ਓ.ਡੀ.ਐਫ ਪਲੱਸ ਮਾਡਲ ਬਣੇ: ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 68 ਪਿੰਡ ਓ.ਡੀ.ਐਫ ਪਲੱਸ ਮਾਡਲ ਬਣੇ: ਡਾ. ਸੋਨਾ ਥਿੰਦ