Tuesday, August 19, 2025  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ ਉਪਲੱਬਧ : ਜਗਦੀਪ ਸਿੰਘ ਚੀਮਾ

June 20, 2025
ਸ੍ਰੀ ਫ਼ਤਹਿਗੜ੍ਹ ਸਾਹਿਬ/20 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਉੱਤਰੀ ਭਾਰਤ ਦੀ ਸਿਰਮੌਰ ਸਿੱਖਿਆ ਸੰਸਥਾ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਵਰ੍ਹੇ 2025-26 ਵਿੱਚ ਦਾਖਲਿਆਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਕਾਲਜ ਵਿਖੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਅੰਮ੍ਰਿਤਧਾਰੀ ਸਕਾਲਰਸ਼ਿਪ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਰਬੱਤ ਦਾ ਭਲਾ ਵਜ਼ੀਫ਼ਾ ਅਤੇ ਕਾਲਜ ਸਟਾਫ਼ ਵੱਲੋਂ ਪੂਅਰ ਏਡ ਵਜ਼ੀਫ਼ਾ ਦੇਣ ਤੋਂ ਇਲਾਵਾ ਪ੍ਰੋਫੈਸ਼ਨਲ ਕੋਰਸਾਂ ਦੇ ਲੋੜਵੰਦ ਅਤੇ ਹੋਣਹਾਰ ਗੁਰਸਿੱਖ ਵਿਦਿਆਰਥੀਆਂ ਲਈ ਸਤਨਾਮ ਸਰਬ ਕਲਿਆਣ ਟਰੱਸਟ ਵਜ਼ੀਫ਼ਾ ਅਤੇ ਸਿੱਖ ਤੇ ਗੈਰ ਸਿੱਖ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਆਦਿ ਵਜ਼ੀਫ਼ੇ ਉਪਲੱਬਧ ਹਨ।ਉਨ੍ਹਾਂ ਹੋਰ ਵਜ਼ੀਫ਼ਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋੜਵੰਦ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਤੋਂ ਇਲਾਵਾ ਕਾਲਜ ਦੇ ਪੁਰਾਣੇ ਵਿਦਿਆਰਥੀਆਂ, ਸਮਾਜ ਸੇਵਕਾਂ ਅਤੇ ਅਧਿਆਪਕਾਂ ਵੱਲੋਂ ਵੀ ਵੱਖ-ਵੱਖ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜ਼ਰੂਰਤਮੰਦ ਵਿਦਿਆਰਥੀਆਂ ਲਈ ਆਸਾਨ ਕਿਸ਼ਤਾਂ ਵਿੱਚ ਫ਼ੀਸਾਂ ਦੇਣ ਦੀ ਸਹੂਲਤ ਵੀ ਉਪਲੱਬਧ ਹੈ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਐਡਮਿਸ਼ਨ ਕੋਆਰਡੀਨੇਟਰ ਡਾ. ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦਾ ਦਾਖ਼ਲਾ ਸੈੱਲ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹਿੰਦਾ ਹੈ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਅਤੇ ਡਾ. ਜਗਦੀਸ਼ ਸਿੰਘ ਹਾਜ਼ਰ ਸਨ। ਵਰਣਨਯੋਗ ਹੈ ਕਿ ਕਾਲਜ ਵਿਖੇ ਉੱਚ ਕੋਟੀ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਖੇਡ ਸਟੇਡੀਅਮ, ਲੜਕੀਆਂ ਅਤੇ ਲੜਕਿਆਂ ਦੇ ਵੱਖੋ-ਵੱਖਰੇ ਹੋਸਟਲ ਅਤੇ ਪਲੇਸਮੈਂਟ ਸੈੱਲ ਵੀ ਕਾਰਜਸ਼ੀਲ ਹੈ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ