Tuesday, August 19, 2025  

ਪੰਜਾਬ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇੱਕ ਨੌਜਵਾਨਾਂ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕੀਤਾ ਗ੍ਰਿਫਤਾਰ

June 20, 2025

ਸ੍ਰੀ ਚਮਕੌਰ ਸਾਹਿਬ, 20 ਜੂਨ (ਲੱਖਾ ਚੌਧਰੀ)

ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਆਰੰਭ ਕੀਤੀ ਮੁਹਿੰਮ ,ਯੁੱਧ ਨਸ਼ਿਆ ਵਿਰੁੱਧ , ਤਹਿਤ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ੍ਰੀ ਮਨਜੀਤ ਸਿੰਘ ਔਲਖ ਡੀਐਸਪੀ ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਪਿੰਡ ਕਤਲੌਰ ਦੇ ਬੱਸ ਸਟੈਂਡ ਤੋਂ ਇੱਕ ਨੌਜਵਾਨ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਪ੍ਰੀਤ ਸਿੰਘ ਐਸਐਚਓ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਏਐਸਆਈ ਸੁਦੇਸ਼ ਕੁਮਾਰ, ਵੱਲੋਂ ਏਐਸਆਈ ਬੱਲਬ ਸਿੰਘ,ਅਤੇ ਪੀਐਚਜੀ ਜਰਨੈਲ ਸਿੰਘ ਦੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਸਬੰਧੀ ਨਹਿਰੀ ਪੁਲ ਸ੍ਰੀ ਚਮਕੌਰ ਸਾਹਿਬ ਤੋ ਪਿੰਡ ਧੌਲਰਾਂ ਵੱਲ ਜਾ ਰਹੇ ਸੀ, ਅਤੇ ਇਹ ਪੁਲਿਸ ਪਾਰਟੀ ਜਦੋਂ ਪਿੰਡ ਕਤਲੌਰ ਦੇ ਬੱਸ ਸਟੈਂਡ ਕੋਲ ਪੁੱਜੀ, ਤਾਂ ਉੱਥੇ ਇੱਕ ਨੌਜਵਾਨ ਖੜਾ ਸੀ ਜੋ ਪੁਲਿਸ ਨੂੰ ਵੇਖਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਅਤੇ ਉਹ ਆਪਣੇ ਹੱਥ ਫੜਿਆ ਪਲਾਸਟਿਕ ਦਾ ਇੱਕ ਪਾਰਦਰਸ਼ੀ ਲਿਫਾਫਾ ਕੱਢਕੇ ਸੜਕ ਕਿਨਾਰੇ ਸੁੱਟ ਕੇ ਭੱਜਣ ਲੱਗਾ । ਜਿਸ ਨੂੰ ਪੁਲਿਸ ਮੁਲਾਜ਼ਮਾਂ ਦੀ ਮੱਦਦ ਨਾਲ ਕਾਬੂ ਕਰਕੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਚੈਕਿੰਗ ਕੀਤੀ ਗਈ, ਤਾਂ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।ਇਸ ਨੌਜਵਾਨ ਦੀ ਪਹਿਚਾਣ ਸਤਵੀਰ ਸਿੰਘ ਉਰਫ ਵਿੱਕੀ ਪੁੱਤਰ ਜਰਨੈਲ ਸਿੰਘ ਵਾਸੀ ਵਾਰਡ ਨੰਬਰ 7 ਮਾਣਕਮਜਰਾ ਥਾਣਾ ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਵਜੋ ਹੋਈ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ