Tuesday, August 19, 2025  

ਪੰਜਾਬ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ 

June 21, 2025
ਸ੍ਰੀ ਫ਼ਤਹਿਗੜ੍ਹ ਸਾਹਿਬ/21 ਜੂਨ :
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ "ਸੀ ਐੱਮ ਦੀ ਯੋਗਸ਼ਾਲਾ" ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਜ਼ਿਲਾ ਪੱਧਰੀ ਯੋਗ ਕੈਂਪ ਲਗਾਇਆ ਗਿਆ ਜਿਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ, ਐਸ.ਡੀ.ਐਮ ਅਰਵਿੰਦ ਗੁਪਤਾ, ਐਸਪੀ ਸੁਖਨਾਜ਼ ਸਿੰਘ, ਵਧੀਕ ਸਿਵਲ ਜੱਜ ਕ੍ਰਿਸ਼ਨਾਨੁਜਾ ਮਿੱਤਲ ਤੇ ਤਜਿੰਦਰ ਕੌਰ, ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਮੰਜੂ, ਡਾ. ਕੁਲਵਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਾਡੇ ਰਿਸ਼ੀਆਂ ਮੁਨੀਆਂ ਨੇ ਸੈਂਕੜੇ ਸਾਲਾਂ ਦੀ ਤਪੱਸਿਆ ਤੋਂ ਬਾਅਦ ਯੋਗ ਦੀ ਸ਼ੁਰੂਆਤ ਕੀਤੀ ਅਤੇ ਅੱਜ ਪੂਰੀ ਦੁਨੀਆ ਵਿੱਚ ਯੋਗ ਨੂੰ ਮਾਨਤਾ ਹਾਸਲ ਹੋਈ ਹੈ ਅਤੇ ਇਹ ਸਾਡੇ ਲਈ ਬੜੇ ਹੀ ਮਾਣ ਦੀ ਗੱਲ ਹੈ। ਉਹਨਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਕਿ ਹਰ ਇੱਕ ਵਿਅਕਤੀ ਕਿਸੇ ਨਾ ਕਿਸੇ ਸਰੀਰਕ ਜਾਂ ਮਾਨਸਿਕ ਬਿਮਾਰੀ ਤੋਂ ਪੀੜਤ ਹੈ ਤਾਂ ਯੋਗ ਇਕੋ ਇਕ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਯੋਗ ਲਈ ਰੋਜਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ। ਯੋਗ ਨੂੰ ਅਪਣਾ ਕੇ ਦਵਾਈਆਂ 'ਤੇ ਵੱਡੀ ਮਾਤਰਾ ਵਿੱਚ ਹੋਣ ਵਾਲੇ ਖਰਚੇ ਨੂੰ ਬਚਾਇਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ, ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ।
ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਪਸਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾ ਯੋਗ ਜਰੂਰ ਕਰਨਾ ਚਾਹੀਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਹਤ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੂੰਦਾ ਹੀ ਹੈ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ। ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ। ਉਨਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿੱਚ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਬਹੁਤ ਹੀ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਜਿਲ੍ਹੇ ਵਿੱਚ ਰੋਜ਼ਾਨਾ 180 ਕਲਾਸਾਂ ਲਗਾ ਕੇ ਯੋਗ ਦੇ ਵੱਖ-ਵੱਖ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਯੋਗ ਨੂੰ ਅਪਨਾਉਣ ਵਿੱਚ ਕਿਸੇ ਤਰਾਂ ਦਾ ਕੋਈ ਖਰਚਾ ਨਹੀਂ ਆਉਂਦਾ। ਇਸ ਨੂੰ ਹਰ ਵਿਅਕਤੀ ਬੜੀ ਆਸਾਨੀ ਨਾਲ ਘਰ ਜਾਂ ਬਾਹਰ ਕਿਤੇ ਵੀ ਕਰ ਸਕਦਾ ਹੈ।ਇਸ ਮੌਕੇ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਰਮਨਜੀਤ ਕੌਰ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ, ਪਿੰਡ ਜਾ ਸ਼ਹਿਰ ਵਾਸੀਆਂ ਨੇ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣਾ ਹੈ ਤਾਂ ਉਹ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰਕੇ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸੈਂਕੜੇ ਯੋਗ ਪ੍ਰੇਮੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
 
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ