Tuesday, August 19, 2025  

ਪੰਜਾਬ

ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ : ਵਿਧਾਇਕ ਲਖਬੀਰ ਸਿੰਘ ਰਾਏ 

June 21, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/21 ਜੂਨ:
(ਰਵਿੰਦਰ ਸਿੰਘ ਢੀਂਡਸਾ)
 
11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜਿਲ੍ਹਾ ਪੁਲਿਸ ਵੱਲੋਂ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ "ਸੀ.ਐੱਮ ਦੀ ਯੋਗਸ਼ਾਲਾ" ਅਧੀਨ ਬ੍ਰਾਹਮਣ ਮਾਜਰਾ ਦੇ ਸਰਕਾਰੀ ਨਸ਼ਾ ਛੁਡਾਊ ਤੇ ਮੂੜ ਵਸੇਬਾ ਕੇਂਦਰ ਵਿਖੇ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੌਕੇ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਲਈ ਪ੍ਰੇਰਿਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪਰਮਾਤਮਾ ਨੇ 84 ਲੱਖ ਜੂਨੀਆਂ ਤੋਂ ਬਾਅਦ ਇਨਸਾਨ ਦੀ ਜੂਨੀ ਸਾਨੂੰ ਬਖਸ਼ੀ ਹੈ ਜਿਸ ਲਈ ਸਾਡਾ ਫਰਜ਼ ਬਣਦਾ ਹੈ ਕਿ ਪਰਮਾਤਮਾ ਦੀ ਦਿੱਤੀ ਇਸ ਦਾਤ ਨੂੰ ਸਹੀ ਰਾਹ 'ਤੇ ਲੈ ਕੇ ਜਾਈਏ। ਉਹਨਾਂ ਕਿਹਾ ਕਿ ਪੰਜਾਬੀ ਹਮੇਸ਼ਾਂ ਹਰੇਕ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਦੇ ਰਹੇ ਹਨ ਅਤੇ ਹੁਣ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ ਰਾਤ ਉਦਮ ਕਰਦਿਆਂ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦੇ ਕੋਹੜ ਦਾ ਕਲੰਕ ਸਥਾਈ ਤੌਰ ਉੱਤੇ ਮਿਟਾਇਆ ਜਾ ਰਿਹਾ ਹੈ ਤਾਂ ਸਾਨੂੰ ਪੂਰੀ ਉਮੀਦ ਹੈ ਕਿ ਸਾਡੇ ਨੌਜਵਾਨ ਪੂਰੀ ਦ੍ਰਿੜਤਾ ਤੇ ਦਲੇਰੀ ਨਾਲ ਇਸ ਕਲੰਕ ਦਾ ਖਾਤਮਾ ਕਰਨ ਲਈ ਅੱਗੇ ਆਉਣਗੇ ਅਤੇ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣਗੇ।ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਵਿਰੋਧੀ ਤਾਕਤਾਂ ਨੇ ਇੱਕ ਸਾਜਿਸ਼ ਅਧੀਨ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਲਈ ਪੰਜਾਬ ਅੰਦਰ ਨਸ਼ਿਆਂ ਨੂੰ ਫੈਲਾਇਆ ਸੀ ਪ੍ਰੰਤੂ ਗੁਰੂਆਂ, ਪੀਰਾਂ, ਰਿਸ਼ੀਆਂ ਮੁਨੀਆਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ, ਕੋਈ ਵੀ ਦੁਸ਼ਮਣ ਖਤਮ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੌਜਵਾਨ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਆਪਣੇ ਇਸ ਅਨਮੋਲ ਸਰਮਾਏ ਨੂੰ ਬਚਾਉਣ ਵਿੱਚ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ 'ਤੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਅਧੀਨ ਜ਼ਿਲੇ ਵਿੱਚ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਹਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕੇਂਦਰ ਵਿੱਚ ਜੇਰੇ ਇਲਾਜ ਨੌਜਵਾਨਾਂ ਨੂੰ ਕਿਹਾ ਕਿ ਦ੍ਰਿੜ ਸੰਕਲਪ ਨਾਲ ਨਸ਼ਿਆਂ ਤੋਂ ਛੁਟਕਾਰਾ ਸੰਭਵ ਹੈ । ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਭਵਿੱਖ ਵਿੱਚ ਤੰਦਰੁਸਤ ਹੋਣ ਮਗਰੋਂ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਹੋਣ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਪ੍ਰਦਾਨ ਕਰ ਰਹੀ ਹੈ।ਇਸ ਮੌਕੇ ਐਸ.ਪੀ (ਐਚ) ਹਰਵੰਤ ਕੌਰ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ ਸਮੇਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰੇ ਇਲਾਜ ਵਿਅਕਤੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਪ੍ਰਤਿਭਾ ਸ਼ਰਮਾ ਆਯੂਰਵੈਦਿਕ ਮੈਡੀਕਲ ਅਫਸਰ, ਵੈਦ ਚਮਕੌਰ ਸਿੰਘ ਅਤੇ ਯੋਗਾ ਟਰੇਨਰ ਅਮਨਦੀਪ ਕੌਰ ਤੇ ਗੁਰਜੀਤ ਕੌਰ ਨੇ ਯੋਗ ਦੀਆਂ ਵੱਖ-ਵੱਖ ਕਿਰਿਆਵਾਂ ਕਰਵਾਈਆਂ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ