Tuesday, August 19, 2025  

ਪੰਜਾਬ

'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

June 21, 2025

ਚੰਡੀਗੜ੍ਹ, 21 ਜੂਨ :

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ 'ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ 'ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ "ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ