Tuesday, August 19, 2025  

ਪੰਜਾਬ

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ

June 23, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/ 23 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਪਟਿਆਲਾ ਡਵੀਜ਼ਨ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਹੋਰਨਾਂ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਬਾਰੇ ਜਾਇਜ਼ਾ ਲਿਆ।ਡਵੀਜ਼ਨਲ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ ਅਤੇ ਲੋਕਾਂ ਨਾਲ ਨਿਰੰਤਰ ਤਾਲਮੇਲ ਰੱਖਣ ਲਈ ਪ੍ਰੇਰਿਆ। ਵਿਨੈ ਬੁਬਲਾਨੀ ਨੇ ਕਿਹਾ ਕਿ ਜਿਹੜੇ ਇਲਾਕਿਆਂ ਵਿੱਚ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਦਾ ਪਾਣੀ ਆਇਆ ਸੀ ਉਥੇ ਵਧੇਰੇ ਧਿਆਨ ਰੱਖਿਆ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਵਿਭਾਗੀ ਤਾਲਮੇਲ ਪੱਖੋਂ ਕਿਸੇ ਪੱਧਰ 'ਤੇ ਕੋਈ ਕਮੀ ਨਾ ਛੱਡੀ ਜਾਵੇ।ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਹ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਜਿਲ੍ਹਿਆਂ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਇਸੇ ਉਦੇਸ਼ ਨਾਲ ਪ੍ਰਸ਼ਾਸਨ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਭਾਰੀ ਬਰਸਾਤ ਤੋਂ ਪਹਿਲਾਂ ਹੀ ਹਰ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਡਰੇਨਾਂ, ਨਦੀ ਨਾਲਿਆਂ, ਸੂਇਆਂ ਦੀ ਸਾਫ ਸਫਾਈ ਵਿੱਚ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇ ਤੇ ਸਥਾਨਕ ਨਿਵਾਸੀਆਂ ਨਾਲ ਪਰਸਪਰ ਤਾਲਮੇਲ ਰੱਖਿਆ ਜਾਵੇ। ਉਨ੍ਹਾਂ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਨਿਯਮਤ ਸਫਾਈ ਕਰਦੇ ਰਹਿਣ ਦੇ ਆਦੇਸ਼ ਵੀ ਦਿੱਤੇ। ਡਵੀਜ਼ਨਲ ਕਮਿਸ਼ਨਰ ਨੇ ਹੜ੍ਹਾਂ ਤੋਂ ਬਚਾਅ ਲਈ ਵੱਖ—ਵੱਖ ਵਿਭਾਗਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪ੍ਰਸ਼ਾਸਨਿਕ ਪੱਧਰ 'ਤੇ ਸਾਰੇ ਪ੍ਰਬੰਧ ਮੁਕੰੰਮਲ ਕੀਤੇ ਜਾ ਚੁੱਕੇ ਹਨ ਅਤੇ ਜਿ਼ਲ੍ਹਾ ਪੱਧਰ 'ਤੇ ਅਤੇ ਸਬ ਡਵੀਜ਼ਨ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਉਤੇ 24+7 ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ