Tuesday, August 19, 2025  

ਪੰਜਾਬ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਲਈ ਲਗਾਇਆ ਵਿਸ਼ੇਸ਼ ਜਾਂਚ ਕੈਂਪ : ਡਾ. ਦਵਿੰਦਰਜੀਤ ਕੌਰ

June 23, 2025

ਸ੍ਰੀ ਫਤਿਹਗੜ੍ਹ ਸਾਹਿਬ/23 ਜੂਨ:  

(ਰਵਿੰਦਰ ਸਿੰਘ ਢੀਂਡਸਾ ) 
 
ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ "ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ" ਤਹਿਤ ਗਰਭਵਤੀਆਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ ਤਾਂ ਕਿ ਜੱਚਾ ਬੱਚਾ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ । ਇਸ ਸਬੰਧੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਅੰਦਰ ਗਰਭਵਤੀਆਂ ਲਈ ਵਿਸ਼ੇਸ਼ ਮੈਡੀਕਲ ਚੈਕਅੱਪ ਕੈਂਪ ਲਗਾਏ ਗਏ ਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਖੁਰਾਕ ਸਮਗਰੀ ਵੀ ਵੰਡੀ ਗਈ। ਜ਼ਿਲਾ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਵਿਸ਼ੇਸ਼ ਜਾਂਚ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਉਹ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਜ਼ਿਲ੍ਹਾ ਹਸਪਤਾਲ ਵਿੱਚ ਐਂਟੀਨੇਟਲ ਚੈੱਕ ਅੱਪ ਕਰਾਉਣ ਲਈ ਆਈਆਂ ਸਾਰੀਆਂ ਔਰਤਾਂ ਨੂੰ ਸਿਵਲ ਸਰਜਨ ਵੱਲੋਂ ਇਸ ਅਭਿਆਨ ਤਹਿਤ ਖੁਰਾਕ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਐਸਐਮਓ ਡਾ. ਕੇਡੀ ਸਿੰਘ, ਔਰਤ ਰੋਗਾਂ ਦੇ ਮਾਹਿਰ ਡਾ. ਪੁਨੀਤ, ਡੀਪੀਐਮ ਡਾ. ਕਸੀਤਿਜ ਸੀਮਾ,ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਅਮਨਪ੍ਰੀਤ ਸਿੰਘ,ਸਟਾਫ ਨਰਸ ਪ੍ਰਿਅੰਕਾ , ਕੌਂਸਲਰ ਬਲਜੀਤ ਸਿੰਘ ਅਤੇ ਨਰਸਿੰਗ ਵਿਦਿਆਰਥੀ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ