Tuesday, August 19, 2025  

ਪੰਜਾਬ

ਆਮ ਆਦਮੀ ਪਾਰਟੀ ਨੇ ਗੁਜਰਾਤ ਤੇ ਲੁਧਿਆਣਾ ਵੈਸਟ ਦੀ ਜਿੱਤੀ ਜਿਮਨੀ ਚੋਣ: ਲਾਲ ਚੰਦ ਕਟਾਰੂਚੱਕ

June 23, 2025

ਪਠਾਨਕੋਟ, 23 ਜੂਨ(ਰਮਨ ਕਾਲੀਆ)

ਆਮ ਆਦਮੀ ਪਾਰਟੀ ਨੇ ਗੁਜਰਾਤ ਤੇ ਲੁਧਿਆਣਾ ਵੈਸਟ ਦੀਆਂ ਜਿਮਨੀ ਚੋਣਾਂ ਜਿੱਤ ਕੇ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਂਦਿਆਂ ਆਮ ਆਦਮੀ ਪਾਰਟੀ ਦੀ ਸਪੋਰਟ ਕੀਤੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਅੰਦਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸੀ ਮਨਾਉਂਦਿਆਂ ਕੀਤਾ। ਜਿਕਰਯੋਗ ਹੈ ਕਿ ਗੁਜਰਾਤ ਅਤੇ ਲੁਧਿਆਣਾ ਅੰਦਰ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਵਰਕਰਾਂ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੋਕੇ ਤੇ ਹੋਰਨਾਂ ਤੋਂ ਸਰਵਸ੍ਰੀ ਅਮਨਦੀਪ ਸੰਧੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਬਲਾਕ ਪ੍ਰਧਾਲ ਬਲਜਿੰਦਰ ਕੌਰ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਖੁਸਬੀਰ ਕਾਟਲ, ਅੰਮਿਤ ਕੁਮਾਰ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੁਧਿਆਣਾ ਵੈਸਟ ਦੇ ਵੋਟਰਾਂ ਦਾ ਅਸੀਂ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਵਿਕਾਸ ਦੀ ਰਾਜਨੀਤੀ ਦੇ ਉੱਤੇ ਜਿਹੜਾ ਆਮ ਆਦਮੀ ਪਾਰਟੀ ਦੀ ਸਪੋਰਟ ਕੀਤੀ ਹੈ। ਇਸ ਤੋਂ ਦੋ ਗੱਲਾਂ ਨਿਕਲ ਕੇ ਸਾਹਮਣੇ ਆਉਂਦੀਆਂ ਨੇ ਜਿੱਥੇ ਇੱਕ ਪਾਸੇ ਲੁੱਟਮਾਰ ਰਾਜਨੀਤੀ ਦੀ ਹਾਰ ਹੋਈ ਹੈ ਉੱਥੇ ਹੀ ਦੂਜੇ ਪਾਸੇ ਅਮਨ ਪਸੰਦ ਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ ਹੋਈ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਇਸ ਖੁਸ਼ੀ ਦੇ ਮੋਕੇ ਵਿਧਾਨ ਸਭਾ ਹਲਕਾ ਭੋਆ ਦੇ ਵਰਕਰਾਂ ਨੇ ਜਿੱਥੇ ਲੱਡੂ ਵੰਡੇ ਹਨ, ਉੱਥੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਭੰਗੜੇ ਪਾਏ ਹਨ। ਇਸ ਦੇ ਨਾਲ-ਨਾਲ ਆਪਣੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਸ਼ੁਭ ਇਛਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਅੰਦਰ ਗੋਪਾਲ ਜੀ ਦੀ ਜਿੱਤ ਐਕਸੀਲੈਂਟ ਜਿੱਤ ਹੈ ਜਿੱਥੇ ਲੰਬੇ ਸਮੇਂ ਤੋਂ ਬੀਜੇਪੀ ਰਾਜ ਕਰ ਰਹੀ ਹੈ ਅਤੇ ਗੁਜਰਾਤ ਦੇ ਲੋਕਾਂ ਦਾ ਮੂਡ ਜਿਹੜਾ ਕਿ ਇਹ ਸਿੱਧ ਕਰਦਾ ਹੈ ਕਿ ਬੀਜੇਪੀ ਗੁਜਰਾਤ ਦੇ ਲੋਕਾਂ ਦਾ ਵਿਸ਼ਵਾਸ ਨਹੀਂ ਜਿੱਤ ਸਕੀ ਜਦਕਿ ਉੱਥੇ ਪੂਰੇ ਦੇਸ਼ ਦੀ ਸੈਂਟਰ ਸਰਕਾਰ ਜਾ ਕੇ ਬੈਠੀ ਸੀ, ਉੱਥੇ ਗੁਜਰਾਤ ਅੰਦਰ ਗੋਪਾਲ ਦੀ ਜਿੱਤ ਖਾਸ ਕਰਕੇ ਇੰਨੇ ਵੱਡੇ ਮਾਰਜਨ ਦੇ ਨਾਲ ਹੋਈ ਹੈ ਬੁਹਤ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਅੰਦਰ ਜਿੱਥੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਬੈਠੇ ਸੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਉਹਨਾਂ ਦੀਆਂ ਬਰੂਹਾਂ ਤੇ ਜਾ ਕੇ ਹਰਾ ਕੇ ਜਿੱਤ ਦਾ ਝੰਡਾ ਗੱਡਣਾ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹਿੰਦੂ-ਮੁਸਲਿਮ ਰਾਜਨੀਤੀ ਦੇ ਖਿਲਾਫ ਫਤਵਾ ਦੇ ਕੇ ਵਿਕਾਸ ਦੀ ਰਾਜਨੀਤੀ ਨੂੰ ਜਿਤਾਇਆ ਹੈ। ਉਨ੍ਹਾਂ ਨੇ ਲੁਧਿਆਣਾ ਵੈਸਟ ਤੋਂ ਜਿੱਤੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਬਹੁਤ ਵਧੀਆ ਤੇ ਨੇਕ ਦਿਲ ਇਨਸਾਨ ਹਨ ਅਤੇ ਮੈਂ ਇਕ ਵਾਰ ਫਿਰ ਉਹਨਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੀ ਕੂੜ ਪ੍ਰਚਾਰ ਦੀ ਰਾਜਨੀਤੀ ਦੇ ਖਿਲਾਫ ਵਿਕਾਸ ਦੀ ਗੱਲ ਕਰਦੀ ਹੈ ਅਤੇ ਸਾਢੇ ਤਿੰਨ ਸਾਲਾਂ ਦੇ ਦੌਰਾਨ ਪੰਜਾਬ ਦੇ ਅੰਦਰ ਵੱਡੇ ਇਤਿਹਾਸਿਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਅਤੇ 54 ਹਜਾਰ ਸਰਕਾਰੀ ਨੌਕਰੀਆਂ ਜੋ ਕਿ ਪੰਜਾਬ ਦੇ ਬੱਚਿਆਂ ਨੂੰ ਮੈਰਿਟ ਤੇ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਟੋਲ ਪਲਾਜੇ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੇ ਰਾਹੀਂ ਢਾਈ ਕਰੋੜ ਲੋਕਾਂ ਨੇ ਆਪਣਾ ਇਲਾਜ ਕਰਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਹੈ। ਕਰਪਸ਼ਨ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਸਖ਼ਤ ਕਦਮ ਚੁੱਕੇ ਹਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਵਿੱਚ ਜਿੱਤ ਦਾ ਝੰਡਾ ਗੱਡ ਕੇ ਇੱਕ ਵੱਡਾ ਇਤਿਹਾਸ ਪੰਜਾਬ ਚ ਸਿਰਜੂਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ