Tuesday, August 19, 2025  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹਫਤਾਵਾਰੀ ਗੁਰਮਤਿ ਸਿਖਿਆ ਕੈਂਪ ਦੀ ਸ਼ੁਰੂਆਤ

June 24, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ ਸਾਹਿਬ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਿੱਖਿਆ ਕੈਂਪ (23—28 ਜੂਨ,2025) ਦਾ ਆਯੋਜਨ ਕੀਤਾ ਗਿਆ ਹੈ।ਇਸ ਕੈਂਪ ਵਿਚ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਬਹੁ-ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਗੁਰਮਤਿ ਸਿੱਖਿਆ ਕੈਂਪ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ, ਅਰਦਾਸ ਅਤੇ ਹੁਕਮਨਾਮਾ ਸਾਹਿਬ ਨਾਲ ਹੋਈੇ।ਉਪਰੰਤ ਸ੍ਰੀ ਗੁਰੂ ਗ੍ਰੰਥ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਗੁਰਮਤਿ ਸਿੱਖਿਆ ਕੈਂਪ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਵਿਦਿਆਰਥੀਆਂ ਦਾ ਆਤਮਿਕ ਅਤੇ ਨੈਤਿਕ ਵਿਕਾਸ ਲਈ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਦੇਣੀ ਬਹੁਤ ਜ਼ਰੂਰੀ ਹੈ।ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀਠ ਦਾ ਮਨੋਰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ। ਉਨ੍ਹਾਂ ਆਖਿਆ ਕਿ ਇਸ ਕਾਰਜ ਹਿੱਤ ਅਜਿਹੇ ਕੈਂਪ ਲਗਾਉਣੇ ਬਹੁਤ ਜ਼ਰੂਰੀ ਹਨ।ਇਸ ਕੈਂਪ ਦੇ ਪਹਿਲੇ ਸੈਸ਼ਨ ਦੌਰਾਨ ਡਾ. ਬੀਰ ਬਿਕਰਮ ਸਿੰਘ, ਐਸੋਸ਼ੀਏਟ ਪ੍ਰੋਫੈਸਰ, ਸੈਂਟਰਲ ਯੂਨੀਵਰਸਿਟੀ, ਪਾਂਡੀਚਰੀ ਵਿਦਵਾਨ ਵਕਤਾ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਜਿਉਣ ਦੀ ਸੇਧ ਦਿੱਤੀ। ਦੂਜੇ ਸੈਸ਼ਨ ਦੌਰਾਨ ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਅਤੇ ਮੁਖੀ ਪੰਜਾਬੀ ਵਿਭਾਗ ਨੇ ਗੁਰਮੁਖੀ ਲਿਪੀ ਦੇ ਸਰੂਪ ਅਤੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਖਿਆ ਗੁਰਮੁਖੀ ਅੱਖਰਾਂ ਦਾ ਸਿੱਖ ਦੇ ਜੀਵਨ ਵਿਚ ਅਹਿਮ ਮਹੱਤਵ ਹੈ, ਇਨ੍ਹਾਂ ਤੋਂ ਬਿਨਾਂ ਮਨੁੱਖੀ ਸ਼ਖ਼ਸੀਅਤ ਦੀ ਘਾੜਤ ਨਹੀਂ ਘੜੀ ਜਾ ਸਕਦੀ। ਧਰਮ ਅਧਿਐਨ ਵਿਭਾਗ ਦੇ ਮੁਖੀ ਅਤੇ ਕੈਂਪ ਦੇ ਕਨਵੀਨਰ ਡਾ. ਹਰਦੇਵ ਸਿੰਘ ਵੱਲੋਂ ਗੁਰਮਤਿ ਸਿੱਖਿਆ ਕੈਂਪ ਦੀ ਲੋੜ ਅਤੇ ਮਹੱਤਵ ਬਾਰੇ ਚਾਨਣਾ ਪਾਇਆ ਗਿਆ ਅਤੇ ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦਸਿਆ ਕਿ ਸਿੱਖ ਇਤਿਹਾਸ ਨੂੰ ਸਮਝਣ, ਸਿੱਖ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਵਿਦਿਆਰਥੀਆਂ ਲਈ ਨਿਤਨੇਮ ਸੰਥਿਆ, ਸਬਦ ਕੀਰਤਨ, ਸਪੋਕਨ ਇੰਗਲਿਸ਼, ਆਈ.ਟੀ., ਗੁਰਮੁਖੀ ਅੱਖਰਕਾਰੀ, ਮੁੱਢਲੀ ਪੰਜਾਬੀ, ਦਸਤਾਰ ਅਤੇ ਦੁਮਾਲਾ ਸਜਾਉਣ, ਅਤੇ ਗਤਕਾ ਆਦਿ ਵਿਸ਼ੇਸ਼ ਹੁਨਰ ਕਲਾਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।  
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ