Tuesday, June 24, 2025  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮਲੇਰੀਆ ਸਬੰਧੀ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ 

June 24, 2025
ਸ੍ਰੀ ਫਤਿਹਗੜ੍ਹ ਸਾਹਿਬ/24 ਜੂਨ 
(ਰਵਿੰਦਰ ਸਿੰਘ ਢੀਂਡਸਾ)
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲੇ ਦੇ ਆਮ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਜਿਲਾ ਪੱਧਰ ਤੋਂ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ । ਪੋਸਟਰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਮਲੇਰੀਆ ਖਤਮ ਕੀਤਾ ਜਾ ਸਕਦਾ ਹੈ ਅਤੇ ਜਾਗਰੂਕ ਹੋ ਕੇ ਹੀ ਅਸੀਂ ਸੂਬੇ ਨੂੰ ਮਲੇਰੀਆ ਮੁਕਤ ਬਣਾਉਣ ਦਾ ਟੀਚਾ ਹਾਸਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਜੂਨ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾ ਰਿਹਾ ਹੈ ਅਤੇ ਜਿਲੇ ਦੇ ਪਿੰਡਾਂ, ਸ਼ਹਿਰਾਂ ਅਤੇ ਸਿਹਤ ਕੇਂਦਰਾਂ ਤੇ ਫੀਲਡ ਸਟਾਫ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰ ਸ਼ੁਕਰਵਾਰ ਨੂੰ "ਫਰਾਈ ਡੇਅ ਬਤੌਰ ਡਰਾਈ ਡੇਅ" ਵਜੋਂ ਮਨਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਮਲੇਰੀਆ ਦੀ ਜਾਂਚ ਅਤੇ ਇਸਦਾ ਇਲਾਜ ਜਿਲੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦਾ ਹੈ , ਇਸ ਲਈ ਕੋਈ ਵੀ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਇਸ ਮੌਕੇ ਤੇ ਜਿਲਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਮਲੇਰੀਆਂ ਦੇ ਲੱਛਣ, ਬਚਾਅ ਅਤੇ ਇਸਦੇ ਇਲਾਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਤੇ ਸਵੇਰ ਵੇਲੇ ਕੱਟਦੇ ਹਨ , ਕਾਂਬੇ ਨਾਲ ਤੇਜ਼ ਬੁਖਾਰ ,ਸਿਰ ਦਰਦ ,ਬੁਖਾਰ ਉਤਰ ਜਾਣ ਤੇ ਪਸੀਨਾ ਆਉਣਾ , ਸਰੀਰਕ ਥਕਾਵਟ , ਕਮਜ਼ੋਰੀ ਆਦਿ ਇਸ ਦੇ ਲੱਛਣ ਹੁੰਦੇ ਹਨ ।ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਡੀਪੀਐਮ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫਸਰ ਸੋਮਨਾਥ, ਜਸਵੀਰ ਸਿੰਘ, ਅਵਤਾਰ ਸਿੰਘ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।  
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਉਸਾਰੂ ਸਾਹਿਤ ਬਿਨਾਂ ਸੱਭਿਆਚਾਰ ਅਧੂਰਾ ਹੈ: ਪ੍ਰੋਫੈਸਰ ਹਰਪਾਲ ਸਿੰਘ ਪੰਨੂ

ਉਸਾਰੂ ਸਾਹਿਤ ਬਿਨਾਂ ਸੱਭਿਆਚਾਰ ਅਧੂਰਾ ਹੈ: ਪ੍ਰੋਫੈਸਰ ਹਰਪਾਲ ਸਿੰਘ ਪੰਨੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹਫਤਾਵਾਰੀ ਗੁਰਮਤਿ ਸਿਖਿਆ ਕੈਂਪ ਦੀ ਸ਼ੁਰੂਆਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹਫਤਾਵਾਰੀ ਗੁਰਮਤਿ ਸਿਖਿਆ ਕੈਂਪ ਦੀ ਸ਼ੁਰੂਆਤ

ਸੰਜੀਵ ਅਰੋੜਾ ਦੀ ਜਿੱਤ ਦੀ ਖੁਸ਼ੀ ਚ ਵਿਧਾਇਕ ਰਾਏ ਅਤੇ ਆਪ ਵਰਕਰਾਂ ਨੇ ਲੱਡੂ ਵੰਡੇ 

ਸੰਜੀਵ ਅਰੋੜਾ ਦੀ ਜਿੱਤ ਦੀ ਖੁਸ਼ੀ ਚ ਵਿਧਾਇਕ ਰਾਏ ਅਤੇ ਆਪ ਵਰਕਰਾਂ ਨੇ ਲੱਡੂ ਵੰਡੇ 

ਆਮ ਆਦਮੀ ਪਾਰਟੀ ਨੇ ਗੁਜਰਾਤ ਤੇ ਲੁਧਿਆਣਾ ਵੈਸਟ ਦੀ ਜਿੱਤੀ ਜਿਮਨੀ ਚੋਣ: ਲਾਲ ਚੰਦ ਕਟਾਰੂਚੱਕ

ਆਮ ਆਦਮੀ ਪਾਰਟੀ ਨੇ ਗੁਜਰਾਤ ਤੇ ਲੁਧਿਆਣਾ ਵੈਸਟ ਦੀ ਜਿੱਤੀ ਜਿਮਨੀ ਚੋਣ: ਲਾਲ ਚੰਦ ਕਟਾਰੂਚੱਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ

ਵਿਧਾਨ ਸਭਾ ਉਪ-ਚੋਣਾਂ ਦਾ ਨਤੀਜਾ: 'ਆਪ' ਨੇ ਲੁਧਿਆਣਾ (ਪੱਛਮੀ) ਨੂੰ ਬਰਕਰਾਰ ਰੱਖਿਆ, ਕਾਂਗਰਸ ਪਿੱਛੇ

ਵਿਧਾਨ ਸਭਾ ਉਪ-ਚੋਣਾਂ ਦਾ ਨਤੀਜਾ: 'ਆਪ' ਨੇ ਲੁਧਿਆਣਾ (ਪੱਛਮੀ) ਨੂੰ ਬਰਕਰਾਰ ਰੱਖਿਆ, ਕਾਂਗਰਸ ਪਿੱਛੇ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਲਈ ਲਗਾਇਆ ਵਿਸ਼ੇਸ਼ ਜਾਂਚ ਕੈਂਪ : ਡਾ. ਦਵਿੰਦਰਜੀਤ ਕੌਰ

ਜ਼ਿਲਾ ਹਸਪਤਾਲ ਵਿਖੇ ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਲਈ ਲਗਾਇਆ ਵਿਸ਼ੇਸ਼ ਜਾਂਚ ਕੈਂਪ : ਡਾ. ਦਵਿੰਦਰਜੀਤ ਕੌਰ

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ

ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ

ਭਗਵੰਤ ਮਾਨ ਨੇ ਆਪਣਾ ਕਾਫ਼ਲਾ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ,ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਸੁਚਾਰੂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਭਗਵੰਤ ਮਾਨ ਨੇ ਆਪਣਾ ਕਾਫ਼ਲਾ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ,ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਸੁਚਾਰੂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ