ਸ੍ਰੀ ਫਤਿਹਗੜ੍ਹ ਸਾਹਿਬ/25 ਜੂਨ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ , ਪੰਜਾਬ, ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਵੀਡੀਓ ਕਾਨਫਰੰਸ ਜ਼ਰੀਏ ਸੂਬੇ ਅੰਦਰ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਿਹਤ ਸੈਂਟਰਾਂ ਵਿੱਚ ਦਵਾਈਆਂ ਦੀ ਉਪਲਬਧਤਾ ਸਬੰਧੀ ਸਮੀਖਿਆ ਮੀਟਿੰਗ ਕਰਕੇ ਜਿਲਿਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਸਿਹਤ ਡਾਇਰੈਕਟਰ ਨੂੰ ਜਿਲੇ ਦੀ ਸਥਿਤੀ ਸਬੰਧੀ ਜਾਣੂ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਅੰਦਰ 20 ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਦੇ ਰਹੇ ਹਨ । ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੁਣ ਇਹਨਾਂ ਕਲੀਨਕਾਂ ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਗਿਣਤੀ 80 ਤੋਂ ਵਧਾ ਕੇ 112 ਕਰ ਦਿੱਤੀ ਗਈ ਅਤੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਕਿਸੇ ਵੀ ਸਿਹਤ ਸੰਸਥਾ ਵਿੱਚ ਦਵਾਈ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਦਵਾਈਆਂ ਦੀ ਗਿਣਤੀ ਵਧਾਉਣ ਨਾਲ ਹੁਣ ਮਰੀਜ਼ਾਂ ਨੂੰ ਹੋਰ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਲੋੜ ਪੈਣ ਤੇ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਜਿਲਾ ਸਿਹਤ ਅਫਸਰ ਡਾ. ਅਮਨਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਕੇਡੀ ਸਿੰਘ, ਸੀਨੀਅਰ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜਰ ਸਨ ।