Tuesday, August 19, 2025  

ਪੰਜਾਬ

ਜੀਵਨ ਟੀਚਾ ਨਿਰਧਾਰਤ ਕਰਕੇ ਪੂਰੀ ਸ਼ਿੱਦਤ ਨਾਲ ਕੀਤੀ ਮਿਹਨਤ ਸਫ਼ਲ ਜ਼ਰੂਰ ਹੁੰਦੀ ਹੈ: ਸ਼ੁਭਮ ਅਗਰਵਾਲ

June 25, 2025

ਸ੍ਰੀ ਫ਼ਤਹਿਗੜ੍ਹ ਸਾਹਿਬ/25 ਜੂਨ:
(ਰਵਿੰਦਰ ਸਿੰਘ ਢੀਂਡਸਾ)

ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਆਪਣੀ ਮਿਹਨਤ ਤੇ ਲਗਨ ਸਦਕਾ ਮੈਰਿਟ ਵਿੱਚ ਨਾਮ ਦਰਜ ਕਰਵਾਉਣ ਵਾਲੇ 5 ਵਿਦਿਆਰਥੀਆਂ ਨਾਲ ਅੱਜ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਆਪਣਾ ਸਮਾਂ ਬਿਤਾਇਆ ਅਤੇ ਜੀਵਨ ਤਜਰਬੇ ਸਾਂਝੇ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੁਲਿਸ ਦੀ ਕਾਰਜਪ੍ਰਣਾਲੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਡੀ.ਐਸ.ਪੀ ਹਰਤੇਸ਼ ਕੌਸ਼ਿਕ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਮੁਲਾਕਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਸਵੀਂ ਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਣ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਆਈ.ਏ.ਐਸ ਤੇ ਆਈ.ਪੀ.ਐਸ ਅਧਿਕਾਰੀ, ਸਮੇਂ ਸਮੇਂ *ਤੇ ਵਿਦਿਆਰਥੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਤੇ ਜਿ਼ੰਦਗੀ ਵਿੱਚ ਸਫ਼ਲਤਾ ਦਾ ਮੁਕਾਮ ਹਾਸਲ ਕਰਨ ਲਈ ਹੋਰ ਅਹਿਮ ਨੁਕਤਿਆਂ ਬਾਰੇ ਜਾਣੂ ਕਰਵਾ ਰਹੇ ਹਨ।ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਬੁਲੰਦੀਆਂ ਹਾਸਲ ਕਰਨ ਲਈ ਸਮੇਂ ਦੀ ਸੁਚੱਜੀ ਵਰਤੋਂ, ਪ੍ਰੀਖਿਆਵਾਂ ਦੀ ਯੋਜਨਾਬੱਧ ਤਿਆਰੀ, ਅਸਫ਼ਲਤਾਵਾਂ ਦੀ ਸਥਿਤੀ ਵਿੱਚ ਮਾਨਸਿਕ ਤੌਰ 'ਤੇ ਮਜ਼ਬੂਤ ਰਹਿਣ, ਸਮਾਂ ਪ੍ਰਬੰਧਨ, ਚੰਗੇ ਦੋਸਤਾਂ ਦੀ ਚੋਣ, ਲਗਾਤਾਰ ਮਿਹਨਤ ਕਰਦੇ ਰਹਿਣ, ਪੜ੍ਹਾਈ ਦੇ ਨਾਲ ਨਾਲ ਕੋਈ ਨਾ ਕੋਈ ਖੇਡ ਅਪਣਾਉਣ ਤੇ ਸ਼ੌਕ ਪੂਰਾ ਕਰਦੇ ਰਹਿਣ ਲਈ ਸਮਾਂ ਕੱਢਣ ਬਾਰੇ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਟੀਚਿਆਂ ਬਾਰੇ ਪੁੱਛਿਆ ਤੇ ਉਸਾਰੂ ਮਾਹੌਲ ਵਿੱਚ ਗੱਲਬਾਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼ੁਭਮ ਅਗਰਵਾਲ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਅਤੇ ਪੁਲਿਸ ਸੇਵਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ ਦਾ ਦੌਰਾ ਕਰਵਾਉਣ ਦੇ ਨਾਲ ਨਾਲ ਕਾਨੂੰਨੀ ਅਧਿਕਾਰਾਂ, ਗੁੱਡ ਟੱਚ ਤੇ ਬੈਡ ਟੱਚ, ਸਾਇਬਰ ਕਰਾਈਮ, ਟਰੈਫਿਕ ਪੁਲਿਸ ਦੀ ਕਾਰਜਸ਼ੈਲੀ, ਪੁਲਿਸ ਅਧਿਕਾਰੀਆਂ ਦੇ ਰੈਂਕ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਆਦਿ ਵੱਖ—ਵੱਖ ਪਹਿਲੂਆਂ ਬਾਰੇ ਸੰਖੇਪ ਵਿੱਚ ਦੱਸਿਆ ਗਿਆ। ਇਸ ਦੌਰਾਨ 98.62 ਫੀਸਦੀ ਅੰਕ ਹਾਸਲ ਕਰਨ ਵਾਲੀ ਹੋਲੀ ਹਾਰਟ ਪਬਲਿਕ ਸਕੂਲ ਬਸੀ ਪਠਾਣਾ ਦੀ ਵਿਦਿਆਰਥਣ ਅਨੰਨਿਆ ਸ਼ਰਮਾ, 97.69 ਫੀਸਦੀ ਅੰਕ ਹਾਸਲ ਕਰਨ ਵਾਲੀ ਸਕੂਲ ਆਫ ਐਮੀਨੈਂਸ ਅਮਲੋਹ ਦੀ ਵਿਦਿਆਰਥਣ ਲਕਸ਼ਿਤਾ ਗੁਪਤਾ, 97.23 ਫੀਸਦੀ ਅੰਕ ਹਾਸਲ ਕਰਨ ਵਾਲਾ ਸਕੂਲ ਆਫ ਐਮੀਨੈਂਸ ਖਮਾਣੋਂ ਦਾ ਵਿਦਿਆਰਥੀ ਸੁਮਿਤ ਮੌਰਿਆ, 97.08 ਫੀਸਦੀ ਅੰਕ ਲੈਣ ਵਾਲਾ ਹੋਲੀ ਹਾਰਟ ਪਬਲਿਕ ਸਕੂਲ ਬਸੀ ਪਠਾਣਾ ਦਾ ਵਿਦਿਆਰਥੀ ਦਿਵਾਂਸ਼ੂ ਮਿੱਤਲ ਅਤੇ 96.92 ਫੀਸਦੀ ਅੰਕ ਹਾਸਲ ਕਰਨ ਵਾਲੀ ਹੋਲੀ ਹਾਰਟ ਪਬਲਿਕ ਸਕੂਲ ਬਸੀ ਪਠਾਣਾ ਦੀ ਵਿਦਿਆਰਥਣ ਸ਼ਰੇਆ ਗੁਪਤਾ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਐਸਐਸਪੀ ਸ਼ੁਭਮ ਅਗਰਵਾਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ 

ਜ਼ਿਲਾ ਹਸਪਤਾਲ 'ਚ 'ਮਨਾਇਆ ਆਜ਼ਾਦੀ ਦਿਵਸ