Thursday, November 06, 2025  

ਰਾਜਨੀਤੀ

ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ - ਲਾਲਚੰਦ ਕਟਾਰੂਚੱਕ

June 25, 2025

ਚੰਡੀਗੜ੍ਹ, 25 ਜੂਨ

ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਨਸ਼ੇ ਦੀ ਲਤ ਤੋਂ ਪੀੜਤ ਹਜ਼ਾਰਾਂ ਪਰਿਵਾਰਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ। 

ਕਟਾਰੂਚੱਕ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹੋਂ ਪੁੱਟਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ। ਅਸੀਂ ਹਰ ਕੀਮਤ 'ਤੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਖ਼ਤਮ ਕਰਾਂਗੇ। ਨਸ਼ੇ ਫੈਲਾਉਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਵਿਅਕਤੀ ਜਾਂ ਸਿਆਸਤਦਾਨ ਕਿਉਂ ਨਾ ਹੋਵੇ।

ਕਟਾਰੂਚੱਕ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ 'ਆਪ' ਦੇ ਬੁਲਾਰੇ ਨੀਲ ਗਰਗ ਅਤੇ ਰਣਜੀਤ ਪਾਲ ਸਿੰਘ ਨਾਲ ਇਸ ਮੁੱਦੇ 'ਤੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਰਾਜਨੀਤਿਕ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ। ਅੱਜ ਦਾ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ। ਇਤਿਹਾਸ ਵਿੱਚ ਇਹ ਦਰਜ ਹੋਵੇਗਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ ਨਸ਼ਾ ਲਿਆਂਦਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ।

ਕਟਾਰੂਚੱਕ ਨੇ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਦੇ ਲੋਕ ਚਿੱਟਾ ਦਾ ਨਾਂ ਵੀ ਨਹੀਂ ਜਾਣਦੇ ਸਨ। ਬਾਦਲ ਸਰਕਾਰ ਦੌਰਾਨ ਹੀ ਇਹ ਨਸ਼ਾ ਪੰਜਾਬ ਆਇਆ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਚਿੱਟੇ ਨੇ ਹਜ਼ਾਰਾਂ ਮਾਪਿਆਂ ਤੋਂ ਬੱਚੇ ਖੋਹ ਲਏ ਅਤੇ ਹਜ਼ਾਰਾਂ ਬੱਚਿਆਂ ਨੂੰ ਅਨਾਥ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਹ ਨਸ਼ਾ ਇੰਨੀ ਵੱਡੀ ਮਾਤਰਾ ਵਿੱਚ ਇਸ ਲਈ ਫੈਲਿਆ ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ ਅਤੇ ਉਨ੍ਹਾਂ ਨਾਲ ਮਿਲੀਭੁਗਤ ਕਰਕੇ ਇਸ ਕਾਰੋਬਾਰ ਨੂੰ ਅੱਗੇ ਵਧਾਇਆ। 

ਕਟਾਰੂਚੱਕ ਨੇ ਕਿਹਾ ਕਿ ਬਿਕਰਮ ਮਜੀਠੀਆ ਇਸ ਕਾਰੋਬਾਰ ਦਾ ਕਿੰਗਪਿਨ ਸੀ। ਇਹ ਉਹੀ ਸੀ ਜਿਸ ਨੇ ਵੱਡੇ ਤਸਕਰਾਂ ਨੂੰ ਬਚਾਇਆ ਅਤੇ ਆਪਣੇ ਰਾਜਨੀਤਿਕ ਫ਼ਾਇਦੇ ਲਈ ਉਨ੍ਹਾਂ ਨਾਲ ਸਮਝੌਤਾ ਕੀਤਾ। ਇਸ ਦੀ ਪੁਸ਼ਟੀ ਸੇਵਾਮੁਕਤ ਡੀਐਸਪੀ ਜਗਦੀਸ਼ ਭੋਲਾ ਨੇ ਕੀਤੀ ਜਦੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਮਦਦ ਨਾਲ ਹੀ ਅਸੀਂ ਨਸ਼ਿਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਸਫਲਤਾਪੂਰਵਕ ਪਹੁੰਚਾਉਂਦੇ ਹਾਂ। ਇਸ ਲਈ, ਮਜੀਠੀਆ ਦੀ ਗ੍ਰਿਫ਼ਤਾਰੀ ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਕੀਮਤ 'ਤੇ ਨਸ਼ਿਆਂ ਅਤੇ ਅਪਰਾਧ ਨਾਲ ਸਮਝੌਤਾ ਨਹੀਂ ਕਰ ਸਕਦੀ। ਸਾਡਾ ਉਦੇਸ਼ ਸਪੱਸ਼ਟ ਹੈ - ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣਾ ਅਤੇ ਸੂਬੇ ਨੂੰ ਪਹਿਲਾਂ ਵਾਂਗ  ਖ਼ੁਸ਼ਹਾਲ ਬਣਾਉਣਾ ਅਤੇ ਅਸੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਹੇ ਹਾਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

2009-2017 ਦੀ ਮਿਆਦ ਦੌਰਾਨ ਬੰਗਾਲ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੋਟਰ ਸੂਚੀਆਂ ਵਿੱਚ 21.8 ਪ੍ਰਤੀਸ਼ਤ ਦਾ ਵਾਧਾ: ਚੋਣ ਕਮਿਸ਼ਨ ਦਾ ਡਾਟਾ

2009-2017 ਦੀ ਮਿਆਦ ਦੌਰਾਨ ਬੰਗਾਲ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੋਟਰ ਸੂਚੀਆਂ ਵਿੱਚ 21.8 ਪ੍ਰਤੀਸ਼ਤ ਦਾ ਵਾਧਾ: ਚੋਣ ਕਮਿਸ਼ਨ ਦਾ ਡਾਟਾ

ਕੋਈ ਵੀ ਮੁਆਫ਼ੀ ਵੜਿੰਗ ਦੇ ਜਾਤੀ ਹੰਕਾਰ ਨੂੰ ਮਿਟਾ ਨਹੀਂ ਸਕਦੀ, ਪੰਜਾਬ ਗੁਰੂਆਂ ਅਤੇ ਸਮਾਨਤਾ ਦੀ ਧਰਤੀ ਹੈ, ਵੜਿੰਗ ਵਰਗੇ ਲੋਕਾਂ ਦਾ ਰਾਜਨੀਤੀ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ -ਸੰਧੂ

ਕੋਈ ਵੀ ਮੁਆਫ਼ੀ ਵੜਿੰਗ ਦੇ ਜਾਤੀ ਹੰਕਾਰ ਨੂੰ ਮਿਟਾ ਨਹੀਂ ਸਕਦੀ, ਪੰਜਾਬ ਗੁਰੂਆਂ ਅਤੇ ਸਮਾਨਤਾ ਦੀ ਧਰਤੀ ਹੈ, ਵੜਿੰਗ ਵਰਗੇ ਲੋਕਾਂ ਦਾ ਰਾਜਨੀਤੀ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ -ਸੰਧੂ

ਬਿਹਾਰ ਚੋਣਾਂ: ਪਹਿਲੇ ਪੜਾਅ ਲਈ ਪ੍ਰਚਾਰ ਅੱਜ ਖਤਮ ਹੋ ਰਿਹਾ ਹੈ ਕਿਉਂਕਿ ਚੋਣ ਕਮਿਸ਼ਨ 6 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਤਿਆਰ ਹੈ

ਬਿਹਾਰ ਚੋਣਾਂ: ਪਹਿਲੇ ਪੜਾਅ ਲਈ ਪ੍ਰਚਾਰ ਅੱਜ ਖਤਮ ਹੋ ਰਿਹਾ ਹੈ ਕਿਉਂਕਿ ਚੋਣ ਕਮਿਸ਼ਨ 6 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਤਿਆਰ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ