Wednesday, June 25, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡੀਸੀ ਡਾ: ਸੋਨਾ ਥਿੰਦ ਵੱਲੋਂ ਸਰਪੰਚਾਂ ਨਾਲ ਮੀਟਿੰਗ

June 25, 2025

 

ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਜੂਨ : 
(ਰਵਿੰਦਰ ਸਿੰਘ ਢੀਂਡਸਾ)
 
ਸਰਹਿੰਦ-ਪਟਿਆਲਾ ਸੜਕ ਨੂੰ ਚੌੜਾ ਤੇ ਮਜਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਸਬੰਧੀ ਅਤੇ ਬਰਸਾਤੀ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਨੂੰ ਨਾਲੋ ਨਾਲ ਯਕੀਨੀ ਬਣਾਉਣ ਲਈ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਸ਼ਾਮ ਸਬੰਧਤ ਪਿੰਡਾਂ ਦੇ ਸਰਪੰਚਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਰਹਿੰਦ-ਪਟਿਆਲਾ ਮਾਰਗ ਤੇ ਪੈਂਦੇ ਪਿੰਡਾਂ ਦੇ ਸਰਪੰਚਾਂ ਨੇ ਸੜਕ ਦਾ ਨਿਰਮਾਣ ਕਾਰਜ ਚੱਲਣ ਕਾਰਨ ਪਿੰਡ ਵਾਸੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੇ ਬਰਸਾਤੀ ਮੌਸਮ ਦੌਰਾਨ ਖੜਨ ਵਾਲੇ ਪਾਣੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਹਿੰਦ-ਪਟਿਆਲਾ ਮਾਰਗ ਨੂੰ ਚੌੜਾ ਤੇ ਮਜਬੂਤ ਕਰਨ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਿਥੇ ਆਵਾਜਾਈ ਦੀ ਮਿਆਰੀ ਸਹੂਲਤ ਉਪਲਬਧ ਹੋਵੇਗੀ ਉਥੇ ਹੀ ਇਸ ਨਾਲ ਰੋਜ਼ਾਨਾ ਹੋਣ ਵਾਲੇ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕਿ ਸੜਕ ਦਾ ਕੰਮ ਚੱਲਣ ਸਮੇਂ ਪਿੰਡਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਵਿਧਾਇਕ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਤੋਂ ਰਾਹਤ ਪਾਉਣ ਲਈ ਪਿੰਡਾਂ ਵਿੱਚ ਜਾਣ ਵਾਲੀਆਂ ਜਲ ਸਪਲਾਈ ਦੀਆਂ ਪਾਇਪਾਂ, ਜੋ ਕਿ ਕਿਸੇ ਵੀ ਕਾਰਨ ਨੁਕਸਾਨੀਆਂ ਗਈਆਂ ਹਨ, ਦੀ ਮੁਰੰਮਤ ਲਈ ਤੁਰੰਤ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕਿਸੇ ਕਿਸਮ ਦੀ ਖੜੋਤ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਪੁਲੀਆਂ ਹੇਠੋ ਵੀ ਸਾਫ ਸਫਾਈ ਕੀਤੀ ਜਾਵੇ ਤਾਂ ਕਿ ਕਿਤੇ ਵੀ ਪਾਣੀ ਨੂੰ ਰੋਕ ਨਾ ਲੱਗੇ। ਵਿਧਾਇਕ ਰਾਏ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਐਕਸੀਅਨ ਦਵਿੰਦਰ ਸਿੰਘ ਨੂੰ ਕਿਹਾ ਕਿ ਸਰਹਿੰਦ-ਪਟਿਆਲਾ ਮਾਰਗ ਤੇ ਪੈਂਦੇ ਪਿੰਡ ਜਖਵਾਲੀ, ਰੁੜਕੀ ਤੇ ਖਰੋੜਾ ਵਿਖੇ ਦੁਰਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਜੇਕਰ ਇਸ ਲਈ ਫੰਡਾਂ ਦੀ ਲੋੜ ਪੈਂਦੀ ਹੈ ਤਾਂ ਉਹ ਸਰਕਾਰ ਨਾਲ ਗੱਲ ਕਰਕੇ ਇਸ ਦਾ ਪ੍ਰਬੰਧ ਕਰਨਗੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਇੰਤਜ਼ਾਮ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਬੀਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਹਾਜਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਐਕਟਿਵਾ ਸਵਾਰ ਮਾਂ ਪੁੱਤ ਨੂੰ ਟਰੱਕ ਨੇ ਮਾਰੀ ਟੱਕਰ,ਬੱਚੇ ਦੀ ਮੌਤ,ਮਾਂ ਗੰਭੀਰ ਜ਼ਖਮੀ

ਐਕਟਿਵਾ ਸਵਾਰ ਮਾਂ ਪੁੱਤ ਨੂੰ ਟਰੱਕ ਨੇ ਮਾਰੀ ਟੱਕਰ,ਬੱਚੇ ਦੀ ਮੌਤ,ਮਾਂ ਗੰਭੀਰ ਜ਼ਖਮੀ

ਸੰਨੀ ਪੁਲਿਸ ਚੌਕੀ ਖਰੜ ਵਲੋਂ 3 ਜਿੰਦਾ ਰੌਦ ਅਤੇ 40 ਗ੍ਰਾਮ ਨਸ਼ੀਲਾ ਪਦਾਰਥ ਸਮੇਤ 3 ਗ੍ਰਿਫਤਾਰ

ਸੰਨੀ ਪੁਲਿਸ ਚੌਕੀ ਖਰੜ ਵਲੋਂ 3 ਜਿੰਦਾ ਰੌਦ ਅਤੇ 40 ਗ੍ਰਾਮ ਨਸ਼ੀਲਾ ਪਦਾਰਥ ਸਮੇਤ 3 ਗ੍ਰਿਫਤਾਰ

25 ਜੂਨ 1975 ਦੀ ਐਮਰਜੈਂਸੀ ਭਾਰਤ ਦੇ ਮਜ਼ਬੂਤ ਲੋਕਤੰਤਰ ਦਾ ਨਾ ਭੁੱਲਣ ਵਾਲਾ ਕਾਲਾ ਅਧਿਆਏ - ਦੀਦਾਰ ਸਿੰਘ ਭੱਟੀ

25 ਜੂਨ 1975 ਦੀ ਐਮਰਜੈਂਸੀ ਭਾਰਤ ਦੇ ਮਜ਼ਬੂਤ ਲੋਕਤੰਤਰ ਦਾ ਨਾ ਭੁੱਲਣ ਵਾਲਾ ਕਾਲਾ ਅਧਿਆਏ - ਦੀਦਾਰ ਸਿੰਘ ਭੱਟੀ

ਜੀਵਨ ਟੀਚਾ ਨਿਰਧਾਰਤ ਕਰਕੇ ਪੂਰੀ ਸ਼ਿੱਦਤ ਨਾਲ ਕੀਤੀ ਮਿਹਨਤ ਸਫ਼ਲ ਜ਼ਰੂਰ ਹੁੰਦੀ ਹੈ: ਸ਼ੁਭਮ ਅਗਰਵਾਲ

ਜੀਵਨ ਟੀਚਾ ਨਿਰਧਾਰਤ ਕਰਕੇ ਪੂਰੀ ਸ਼ਿੱਦਤ ਨਾਲ ਕੀਤੀ ਮਿਹਨਤ ਸਫ਼ਲ ਜ਼ਰੂਰ ਹੁੰਦੀ ਹੈ: ਸ਼ੁਭਮ ਅਗਰਵਾਲ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪੀ.ਐੱਸ.ਪੀ.ਸੀ.ਐੱਲ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪੀ.ਐੱਸ.ਪੀ.ਸੀ.ਐੱਲ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਆਮ ਆਦਮੀ ਕਲੀਨਕਾਂ ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਗਿਣਤੀ ਵਿੱਚ ਕੀਤਾ ਵਾਧਾ : ਡਾ .ਦਵਿੰਦਰਜੀਤ ਕੌਰ

ਆਮ ਆਦਮੀ ਕਲੀਨਕਾਂ ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਗਿਣਤੀ ਵਿੱਚ ਕੀਤਾ ਵਾਧਾ : ਡਾ .ਦਵਿੰਦਰਜੀਤ ਕੌਰ

ਉੱਘੇ ਆਜ਼ਾਦੀ ਘੁਲਾਟੀਏ ਲਾਲ ਸਿੰਘ ਦੀ ਯਾਦ ਵਿੱਚ ਦੇਸ਼ ਭਗਤ ਹਸਪਤਾਲ 'ਚ ਆਡੀਓਮੀਟਰ ਮਸ਼ੀਨ ਦਾ ਉਦਘਾਟਨ

ਉੱਘੇ ਆਜ਼ਾਦੀ ਘੁਲਾਟੀਏ ਲਾਲ ਸਿੰਘ ਦੀ ਯਾਦ ਵਿੱਚ ਦੇਸ਼ ਭਗਤ ਹਸਪਤਾਲ 'ਚ ਆਡੀਓਮੀਟਰ ਮਸ਼ੀਨ ਦਾ ਉਦਘਾਟਨ

ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ

ਅਕਾਲੀ ਆਗੂ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਨੇ ਨਸ਼ੇ ਦੇ ਮਾਮਲੇ ਵਿੱਚ ਅਕਾਲੀ ਆਗੂ ਮਜੀਠੀਆ ਦੇ ਘਰ ਛਾਪਾ ਮਾਰਿਆ

ਪੰਜਾਬ ਵਿਜੀਲੈਂਸ ਨੇ ਨਸ਼ੇ ਦੇ ਮਾਮਲੇ ਵਿੱਚ ਅਕਾਲੀ ਆਗੂ ਮਜੀਠੀਆ ਦੇ ਘਰ ਛਾਪਾ ਮਾਰਿਆ

ਉਸਾਰੂ ਸਾਹਿਤ ਬਿਨਾਂ ਸੱਭਿਆਚਾਰ ਅਧੂਰਾ ਹੈ: ਪ੍ਰੋਫੈਸਰ ਹਰਪਾਲ ਸਿੰਘ ਪੰਨੂ

ਉਸਾਰੂ ਸਾਹਿਤ ਬਿਨਾਂ ਸੱਭਿਆਚਾਰ ਅਧੂਰਾ ਹੈ: ਪ੍ਰੋਫੈਸਰ ਹਰਪਾਲ ਸਿੰਘ ਪੰਨੂ