Tuesday, August 19, 2025  

ਪੰਜਾਬ

ਸੰਨੀ ਪੁਲਿਸ ਚੌਕੀ ਖਰੜ ਵਲੋਂ 3 ਜਿੰਦਾ ਰੌਦ ਅਤੇ 40 ਗ੍ਰਾਮ ਨਸ਼ੀਲਾ ਪਦਾਰਥ ਸਮੇਤ 3 ਗ੍ਰਿਫਤਾਰ

June 25, 2025

ਖਰੜ,25 ਜੂਨ (ਕੁਲਦੀਪ ਸਿੰਘ ਢਿਲੋਂ):

-ਜਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ ਤੇ ਜਿਲੇ ਵਿਚ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸੰਨੀ ਇਨਕਲੇਵ ਪੁਲਿਸ ਚੌਕੀ ਖਰੜ ਵਲੋਂ 3 ਰੌਦਾਂ, 40 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਦੀ ਪਹਿਚਾਣ ਰਮਨ ਕੁਮਾਰ ਉਰਫ ਰਮਨਾ, ਅਤਨ ਕੁਮਾਰ ਅਤੇ ਮਨੀਸ਼ ਕੁਮਾਰ ਵਜੋਂ ਹੋਈ। ਸੰਨੀ ਇਨਕਲੇਵ ਪੁਲਿਸ ਚੌਕੀ ਖਰੜ ਦੇ ਇੰਚਾਰਜ਼ ਸੀ.ਐਸ.ਰਾਮੇਵਾਲ ਨੇ ਦਸਿਆ ਕਿ ਪੁਲਿਸ ਚੌਕੀ ਦੇ ਏ.ਐਸ.ਆਈ.ਪਵਿੱਤਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਸੰਨੀ ਇਨਕਲੇਵ ਖਰੜ ਨੇੜੇ ਵੇਰਕਾ ਬੂਥ ਵਿਖੇ ਮੌਜ਼ੂਦ ਸੀ ਅਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਤਿੰਨ ਨੌਜਵਾਨ ਮੋਟਰ ਸਾਇਕਲ ਸਵਾਰ ਨਾਕਾਬੰਦੀ ਦੌਰਾਨ ਖੜੀ ਪੁਲਿਸ ਪਾਰਟੀ ਨੂੰ ਵੇਖ ਕੇ ਆਪਣਾ ਮੋਟਰ ਸਾਇਕਲ ਪਿਛੇ ਨੂੰ ਮੋੜ ਕੇ ਭੱਜਣ ਲੱਗੇ ਤਾਂ ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ. ਪੁਲਿਸ ਪਾਰਟੀ ਵਲੋਂ ਉਨ੍ਹਾਂ ਦੀ ਤਲਾਸ਼ੀ ਲੈਣ ਤੇ ਰਮਨ ਕੁਮਾਰ ਉਰਫ ਰਮਨਾ ਕੋਲੋ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਦਕਿ ਅਮਨ ਕੁਮਾਰ ਦੀ ਤਲਾਸ਼ੀ ਲੈਣ ਤੇ ਉਸ ਕੋਲੋ 2 ਜਿੰਦਾ ਰੌਦ ਤੇ ਮਨੀਸ਼ ਕੁਮਾਰ ਕੋਲੋ ਪਿਸਟਲ, ਰਿਵਾਲਵਾਰ ਦਾ 1 ਜਿੰਦਾ ਰੌਦ ਬਰਾਮਦ ਕੀਤਾ ਗਿਆ ਇਹ ਰੌਦ ਸਬੰਧੀ ਲਾਇਸੰਸ ਜਾਂ ਦਸਤਾਂਵੇਜ਼ ਨਹੀ ਦਿਖਾ ਸਕੇ। ਪੁਲਿਸ ਵਲੋਂ ਇਨ੍ਹਾਂ ਦੇ ਖਿਲਾਫ ਐਨ.ਡੀ.ਪੀ.ਐਸ.ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਇਨ੍ਹਾਂ ਕਥਿਤ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਜਿਥੋ ਮਾਨਯੋਗ ਅਦਾਲਤ ਵਲੋਂ ਤਿੰਨਾਂ ਨੂੰ ਤਿੰਨ ਲਈ ਪੁਲਿਸ ਰਿਮਾਂਡ ਤੇ ਭੇਜ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ