Tuesday, August 19, 2025  

ਪੰਜਾਬ

ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਨਸਿ਼ਆਂ ਖਿਲਾਫ਼ ਲੜੀ ਜਾ ਰਹੀ ਜੰਗ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹੈ: ਡਾ. ਸੋਨਾ ਥਿੰਦ

June 26, 2025

ਸ੍ਰੀ ਫ਼ਤਹਿਗੜ੍ਹ ਸਾਹਿਬ/26 ਜੂਨ :
(ਰਵਿੰਦਰ ਸਿੰਘ ਢੀਂਡਸਾ)

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਬੱਚਤ ਭਵਨ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਸਬੰਧੀ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਯੁੱਧ ਨਸਿ਼ਆਂ ਵਿਰੁੱਧ ਅਭਿਆਨ ਨੂੰ ਲੋਕਾਂ ਦੁਆਰਾ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਵਿੱਚ ਪੁਲਿਸ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਸਮੇਤ ਸ਼ਾਨਦਾਰ ਕਾਰਗੁਜਾ਼ਰੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਰਥਕ ਉਪਰਾਲਿਆਂ ਸਦਕਾ ਅਨੇਕਾਂ ਗ੍ਰਾਮ ਪੰਚਾਇਤਾਂ ਨੇ ਵੀ ਨਸ਼ਾ ਮੁਕਤੀ ਦੇ ਮਤੇ ਪਾਏ ਹਨ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਸਦਕਾ ਇਹ ਚੇਤਨਾ ਲਹਿਰ ਨਿਰੰਤਰ ਜਾਰੀ ਹੈ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਬ੍ਰਾਹਮਣ ਮਾਜਰਾ ਤੋਂ ਇਲਾਜ ਕਰਵਾਉਣ ਉਪਰੰਤ ਤਿੰਨ ਨੌਜਵਾਨ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਪੰਜਾਬ ਸਰਕਾਰ ਦੇ ਉਦਮ ਸਦਕਾ ਇਨ੍ਹਾਂ ਨੌਜਵਾਨਾਂ ਨੂੰ ਵਿੱਤੀ ਤੌਰ 'ਤੇ ਖੁਸ਼ਹਾਲ ਕਰਨ ਲਈ ਪ੍ਰਾਈਵੇਟ ਫਰਮਾਂ ਵਿੱਚ ਰੁਜ਼ਗਾਰ ਵੀ ਦਿਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਉਦਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਦਾ ਦਿਹਾੜਾ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ 18 ਅਪ੍ਰੈਲ ਨੂੰ ਅਮਲੋਹ ਵਿਖੇ ਅਤੇ 18 ਮਈ ਨੂੰ ਸਰਹਿੰਦ ਵਿਖੇ ਜਿ਼ਲ੍ਹਾ ਪ੍ਰਸ਼ਾਸਨ ਨੇ ਨਸਿ਼ਆਂ ਦੇ ਖਿਲਾਫ਼ ਲੋੋਕਾਂ ਨੂੰ ਲਾਮਬੰਦ ਕਰਨ ਲਈ ਵੱਡੇ ਜਾਗਰੂਕਤਾ ਸਮਾਗਮ ਕਰਵਾਏ ਅਤੇ ਉਸ ਉਪਰੰਤ ਨਸਿ਼ਆਂ ਦੇ ਕੋਹੜ ਦਾ ਮੁਕੰਮਲ ਸਫਾਇਆ ਕਰਨ ਦੀ ਇਹ ਮੁਹਿੰਮ ਲੋਕ ਲਹਿਰ ਬਣਦੀ ਗਈ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਭਰਪੂਰ ਹੌਂਸਲਾ ਅਫਜਾਈ ਕੀਤੀ ਅਤੇ ਹੋਰਨਾਂ ਲਈ ਵੀ ਪੇ੍ਰਰਨਾ ਸਰੋਤ ਬਣਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੌਜਵਾਨਾਂ ਨੇ ਆਪਣੀ ਹੱਡ ਬੀਤੀ ਸੁਣਾਈ ਅਤੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਨੌਜਵਾਨਾਂ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾਉਂਦੇ ਹੋਏ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਰ ਦੂਰ ਹੋਏ ਅਤੇ ਭਵਿੱਖ ਵਿੱਚ ਉਹ ਆਪਣੇ ਪਰਿਵਾਰਾਂ ਨੂੰ ਖੁ਼ਸ਼ਹਾਲੀ ਭਰਿਆ ਜੀਵਨ ਬਤੀਤ ਕਰਨਗੇ। ਉਨ੍ਹਾਂ ਦੱਸਿਆ ਕਿ ਦ੍ਰਿੜ ਇਰਾਦੇ ਨਾਲ ਕੋਈ ਵੀ ਵਿਅਕਤੀ ਨਸ਼ਾ ਛੱਡ ਸਕਦਾ ਹੈ।ਜਿ਼ਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਨਸ਼ਾ ਮੁਕਤੀ ਮੁਹਿੰਮ ਤਹਿਤ ਵਿਭਾਗੀ ਪੱਧਰ *ਤੇ ਹੋਏ ਉਪਰਾਲਿਆਂ ਦੇ ਵੇਰਵੇ ਸਾਂਝੇ ਕੀਤੇ ਅਤੇ ਵਿਭਾਗੀ ਮੁਖੀਆਂ ਨੇ ਆਪਣੀ ਕਾਰਗੁਜ਼ਾਰੀ ਬਾਰੇ ਦੱਸਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਥੇ ਸਮੂਹ ਹਾਜ਼ਰੀਨ ਨੂੰ ਨਸਿ਼ਆਂ ਵਿਰੁੱਧ ਸਹੁੰ ਚੁਕਾਈ ਉਥੇ ਹੀ ਨਸ਼ਾ ਮੁਕਤੀ ਮੁਹਿੰੰਮ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਐਸ.ਡੀ.ਐਮ ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਡੀਐਮਸੀ ਡਾ. ਸਰਿਤਾ, ਨੋਡਲ ਅਫ਼ਸਰ ਕੁਲਵੰਤ ਸਿੰਘ, ਸਮਾਜ ਸੇਵਕ ਜਤਵਿੰਦਰ ਸਿੰਘ ਗਰੇਵਾਲ, ਪਰਮਿੰਦਰ ਭਲਵਾਨ, ਗੁਰਵਿੰਦਰ ਸਿੰਘ ਸੋਹੀ ਸਮੇਤ ਹੋਰ ਅਧਿਕਾਰੀ ਤੇ ਸਮਾਜ ਸੇਵਕ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ