Tuesday, August 19, 2025  

ਪੰਜਾਬ

ਸਾਰੇ ਸਾਈਨ ਬੋਰਡ ਪੰਜਾਬੀ ‘ਚ ਲਿਖੇ ਜਾਣ : ਖੋਜ ਅਫ਼ਸਰ ਡਾ. ਰਾਜੇਸ਼ ਕੁਮਾਰ

June 26, 2025

ਪਠਾਨਕੋਟ 26 ਜੂਨ (ਰਮਨ ਕਾਲੀਆ)

ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਦੇ ਖੋਜ ਅਫ਼ਸਰ ਡਾ. ਰਾਜੇਸ਼ ਕੁਮਾਰ, ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖਣੇ ਲਾਜ਼ਮੀ ਬਣਾਏ ਜਾਣ। ਉਨਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੱਖੀ ਲਿੱਪੀ) ਵਿੱਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਆਪੋ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਨਾਉਣ। ਇਹਨਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸੰਬੰਧਿਤ ਖਿਲਾਫ਼ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸੰਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਰ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ।
ਜੇਕਰ ਕਿਸੇ ਨੂੰ ਸੂਚਨਾ ਬੋਰਡ ਲਿਖਣ ਸਮੇਂ ਸ਼ਬਦ ਜੋੜਾਂ ਸੰਬੰਧੀ ਕਿਸੇ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਨਾਲ ਸੰਪਰਕ ਕਰ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ