Tuesday, August 19, 2025  

ਪੰਜਾਬ

ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

June 26, 2025

ਚੰਡੀਗੜ੍ਹ, 26 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਵਾਸਤੇ ਸਮਝੌਤਾ ਸਹੀਬੱਧ ਕੀਤਾ ਹੈ।

ਇਹ ਸਮਝੌਤਾ ਪੰਜਾਬ ਸਰਕਾਰ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਅਤੇ ਵਿਦਿਆਸਾਗਰ ਇੰਸਟੀਚਿਊਟ ਆਫ਼ ਮੈਂਟਲ ਹੈਲਥ, ਅੰਮ੍ਰਿਤਸਰ ਦਰਮਿਆਨ ਅਨੰਨਿਆ ਬਿਰਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਹੀਬੱਧ ਕੀਤਾ ਗਿਆ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਦੀ ਇਹ ਵਿਲੱਖਣ ਪਹਿਲਕਦਮੀ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਸਪਲਾਈ ਦੇ ਖਤਮ ਹੋਣ ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਮੁੜ ਵਸੇਬਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨਿਟ ਮੁੜ ਵਸੇਬੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵਿਕਸਤ ਕਰਨ, ਓ.ਓ.ਏ.ਟੀ. (ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ) ਕਲੀਨਿਕਾਂ ਦੀ ਸੁਚੱਜੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਤੱਕ ਆਸਾਨ ਪਹੁੰਚ ਦੇ ਯਤਨਾਂ ਨੂੰ ਮਜ਼ਬੂਤ ਕਰਨ 'ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਯੂਨਿਟ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਹ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ ਓ.ਓ.ਏ.ਟੀ. ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰੇਗੀ, ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਮਜ਼ ਦੇ ਨੈਸ਼ਨਲ ਡਰੱਗ ਟ੍ਰੀਟਮੈਂਟ ਸੈਂਟਰ, ਆਈ.ਆਈ.ਟੀ. ਰੋਪੜ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਅਤੇ ਪੀ.ਜੀ.ਆਈ. ਚੰਡੀਗੜ੍ਹ ਵਰਗੀਆਂ ਸੰਸਥਾਵਾਂ ਦੇ ਮਾਹਿਰ ਇਸ ਯੂਨਿਟ ਨੂੰ ਸਮੇਂ ਸਮੇਂ ‘ਤੇ ਸਹਾਇਤਾ ਪ੍ਰਦਾਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਤਰਕਪੂਰਨ ਨਤੀਜੇ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੇ ਵਪਾਰ ਨੂੰ ਕਰਾਰਾ ਝਟਕਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ 'ਤੇ ਇੱਕ ਕਲੰਕ ਹੈ ਅਤੇ ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਮੁੜ ਵਸੇਬਾ ਯਕੀਨੀ ਬਣਾਇਆ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਹੈ।
ਮੁੱਖ ਮੰਤਰੀ ਨੇ ਅਨੰਨਿਆ ਬਿਰਲਾ ਫਾਊਂਡੇਸ਼ਨ ਦੀ ਸੰਸਥਾਪਕ ਅਨੰਨਿਆ ਬਿਰਲਾ ਵੱਲੋਂ ਸੂਬਾ ਸਰਕਾਰ ਨਾਲ ਹੱਥ ਮਿਲਾ ਕੇ ਇਸ ਨੇਕ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਵੀ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ