Tuesday, August 19, 2025  

ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

June 26, 2025

ਚੰਡੀਗੜ੍ਹ, 26 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਤਬਾਦਲਾ ਨੀਤੀ 2008, 2016 ਅਤੇ 2021 ਵਿੱਚ ਲਿਆਂਦੀ ਗਈ ਸੀ। ਹਾਲਾਂਕਿ ਇੰਡਸਟਰੀਅਲ ਐਸੋਸੀਏਸ਼ਨਾਂ ਨੇ 2021 ਵਿੱਚ ਲਿਆਂਦੀ ਨੀਤੀ ਦੀਆਂ ਕੁੱਝ ਪਾਬੰਦੀਆਂ ਵਾਲੀਆਂ ਸ਼ਰਤਾਂ ਉੱਤੇ ਇਤਰਾਜ਼ ਉਠਾਇਆ ਸੀ। ਇਸ ਦੇ ਜਵਾਬ ਵਿੱਚ ਇਕ ਕਮੇਟੀ ਨੇ ਸਨਅਤਕਾਰਾਂ ਦੀਆਂ ਬੇਨਤੀਆਂ ਦੀ ਸਮੀਖਿਆ ਕੀਤੀ ਅਤੇ ਫ੍ਰੀ ਹੋਲਡ ਪਲਾਟਾਂ ਉੱਤੇ ਲਾਗੂ ਹੋਣ ਵਾਲੀਆਂ ਤਬਦੀਲੀਆਂ ਤਜਵੀਜ਼ ਕੀਤੀਆਂ। ਸੋਧੀ ਨੀਤੀ ਮੁਤਾਬਕ ਸਨਅਤੀ ਪਲਾਟ ਦੀ ਰਾਖਵੀਂ ਕੀਮਤ ਦਾ 12.5 ਫੀਸਦੀ ਤਬਾਦਲਾ ਖ਼ਰਚਾ ਲਾਗੂ ਹੋਵੇਗਾ।

ਲੀਜ਼ਹੋਲਡ ਸਨਅਤੀ ਪਲਾਟਾਂ/ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ

ਕੈਬਨਿਟ ਨੇ ਵਿਸ਼ੇਸ਼ ਤੌਰ ਉੱਤੇ ਪੀ.ਐਸ.ਆਈ.ਈ.ਸੀ. ਦੇ ਪ੍ਰਬੰਧਨ ਵਾਲੇ ਲੀਜ਼ਹੋਲਡ ਸਨਅਤੀ ਪਲਾਟਾਂ ਤੇ ਸ਼ੈੱਡਾਂ ਨੂੰ ਫ੍ਰੀ ਹੋਲਡ ਵਿੱਚ ਤਬਦੀਲ ਕਰਨ ਵਾਸਤੇ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਲਾਟ ਤੇ ਸ਼ੈੱਡ ਅਸਲ ਵਿੱਚ ਲੀਜ਼ਹੋਲਡ ਆਧਾਰ ਉੱਤੇ ਅਲਾਟ ਕੀਤੇ ਗਏ ਸਨ, ਜਿਸ ਵਿੱਚ ਤਬਦੀਲੀ ਸਬੰਧੀ ਗੁੰਝਲਦਾਰ ਧਾਰਾਵਾਂ ਸ਼ਾਮਲ ਸਨ, ਇਸ ਕਾਰਨ ਜਾਇਦਾਦ ਦੇ ਲੈਣ-ਦੇਣ ਵਿੱਚ ਔਕੜਾਂ ਆ ਰਹੀਆਂ ਹਨ। ਇਸ ਨਵੀਂ ਨੀਤੀ ਦਾ ਮੰਤਵ ਸਨਅਤੀ ਪਲਾਟਾਂ ਦੇ ਪ੍ਰਬੰਧਨ ਨੂੰ ਸੁਚਾਰੂ ਬਣਾਉਣਾ, ਕਾਰੋਬਾਰ ਵਿੱਚ ਸੌਖ ਨੂੰ ਵਧਾਉਣਾ, ਅਲਾਟੀਆਂ ਵਿਚਾਲੇ ਮੁਕੱਦਮੇਬਾਜ਼ੀ ਅਤੇ ਬੇਯਕੀਨੀ ਘਟਾਉਣਾ ਹੈ। ਇਸ ਤੋਂ ਇਲਾਵਾ ਇਸ ਤਬਾਦਲੇ ਨਾਲ ਸੂਬੇ ਲਈ ਵਾਧੂ ਮਾਲੀਆ ਪੈਦਾ ਹੋਣ ਦੀ ਆਸ ਹੈ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀ.ਪੀ.ਈ.ਐੱਡ. ਅਤੇ ਡੀ.ਐਫ.ਆਰ.ਈ.ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।

ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ.ਐਨ.ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ