Tuesday, August 19, 2025  

ਪੰਜਾਬ

ਪੁਲਿਸ ਵੱਲੋਂ ਟੈਲੀਕਾਮ ਟਾਵਰ ਬੁਨਿਆਦੀ ਢਾਂਚੇ ਦੀਆਂ ਚੋਰੀਆਂ ਵਿੱਚ ਸ਼ਾਮਲ ਗਿਰੋਹ ਕਾਬੂ, ਮੁੱਖ ਦੋਸ਼ੀ ਗ੍ਰਿਫ਼ਤਾਰ

June 26, 2025

ਸ੍ਰੀ ਮੁਕਤਸਰ ਸਾਹਿਬ, 26 ਜੂਨ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ)-

ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੇ ਨਿਰਦੇਸ਼ਾਂ ਅਤੇ ਐਸਪੀ (ਡੀ) ਅਤੇ ਡੀਐਸਪੀ (ਡੀ) ਦੀ ਨਿਗਰਾਨੀ ਹੇਠ, ਜ਼ਿਲ੍ਹਾ ਪੁਲਿਸ ਨੇ ਟੈਲੀਕਾਮ ਟਾਵਰ ਬੁਨਿਆਦੀ ਢਾਂਚੇ ਦੀਆਂ ਸੰਗਠਿਤ ਚੋਰੀਆਂ ਵਿੱਚ ਸ਼ਾਮਲ ਇੱਕ ਗਿਰੋਹ ਨੂੰ ਸਫਲਤਾ ਪੂਰਵਕ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਜੋ ਖਾਸ ਤੌਰ ’ਤੇ ਪੂਰੇ ਖੇਤਰ ਵਿੱਚ ਬੇਸ ਬੈਂਡ ਯੂਨਿਟਾਂ (22”s) ਅਤੇ ਸੰਬੰਧਿਤ ਹਿੱਸਿਆਂ ਨੂੰ ਚੋਰੀ ਕਰਦੇ ਸਨ। ਪੁਲਿਸ ਨੇ ਉਕਤ ਮਾਮਲੇ ’ਚ ਕਾਰਵਾਈ ਕਰਦਿਆ ਥਾਣਾ ਕੋਟੀਭਾਈ ਅਤੇ ਥਾਣਾ ਲੱਖੇਵਾਲੀ ਵਿਖੇ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ਼ ਕੀਤਾ ਹੈ। ਜਿਲ੍ਹਾ ਪੁਲਿਸ ਨੇ ਉਕਤ ਮਾਮਲੇ ’ਚ ਪਹਿਚਾਣ ਪਵਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਫੱਤਣਵਾਲਾ, ਬਿੱਟੂ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਚਿੱਬੜਾਂਵਾਲੀ, ਅਵਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਫੱਤਣਵਾਲਾ, ਅਕਾਸ਼ਦੀਪ ਸਿੰਘ ਉਰਫ ਸੁੱਖਾ ਪੁੱਤਰ ਸੁਖਵਿੰਦਰ ਸਿੰਘ, ਵਾਸੀ ਪਿੰਡ ਸੰਗਰਾਣਾ, ਸਿਤਾਰ ਮੁਹੰਮਦ ਪੁੱਤਰ ਦਿਲਬਰ ਮੁਹੰਮਦ ਵਾਸੀ ਸ਼ੇਰਾ ਪਿੰਡ, ਰਾਜਪੁਰਾ, ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਚੰਨਣਵਾਲੀ ਫਾਜ਼ਿਲਕਾ, ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਰਾਜਾ ਸਿੰਘ, ਪਿੰਡ ਜੰਮੂਆਣਾ, ਸ਼ਵੇਜ਼ ਅਹਿਮਦ ਉਰਫ ਪ੍ਰਿੰਸ ਪੁੱਤਰ ਨਚਿਮ ਅਹਿਮਦ, ਵਾਰਡ ਨੰਬਰ 9, ਰਾਜਪੁਰਾ ਨੂੰ ਨਾਮਜ਼ਦ ਕਰਦਿਆ, ਤਕਨੀਕੀ ਨਿਗਰਾਨੀ ਅਤੇ ਭਰੋਸੇਯੋਗ ਫੀਲਡ ਇੰਟੈਲੀਜੈਂਸ ਦੇ ਆਧਾਰ ’ਤੇ, ਚਾਰ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਡਾ.ਅਖਿਲ ਚੌਧਰੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਤੋਂ ਪਹਿਲਾਂ, ਬਿੱਟੂ ਸਿੰਘ ਅਤੇ ਅਵਲਜੀਤ ਸਿੰਘ ਵੀ ਫਾਜ਼ਿਲਕਾ ਵਿੱਚ ਆਰਆਰਯੂ ਯੂਨਿਟ ਚੋਰੀਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਦੇ ਖਿਲਾਫ਼ ਅਰਨੀਵਾਲਾ ਵਾਲਾ ਵਿਖੇ ਮਾਮਲੇ ਦਰਜ਼ ਹਨ ਤੇ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਪਵਨਦੀਪ ਸਿੰਘ, ਜਿਸਦਾ ਪਹਿਲਾਂ ਇੱਕ ਟੈਲੀਕਾਮ ਠੇਕੇਦਾਰ ਨਾਲ ਤਜਰਬਾ ਸੀ, ਨੇ ਆਪਣੇ ਭਰਾ ਅਵਲਜੀਤ ਸਿੰਘ ਨਾਲ ਮਿਲ ਕੇ ਟਾਵਰ ਸਾਈਟਾਂ ਨੂੰ ਨਿਸ਼ਾਨਾ ਬਣਾਉਣ ਲਈ ਆਪਣੇ ਤਕਨੀਕੀ ਗਿਆਨ ਦੀ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਸਿਤਾਰ ਮੁਹੰਮਦ ਨੇ ਕਬੂਲ ਕੀਤਾ ਕਿ ਉਸਨੇ 25 ਤੋਂ ਵੱਧ ਚੋਰੀ ਕੀਤੇ 22”ਯੂਨਿਟ ਅਤੇ ਸਹਾਇਕ ਉਪਕਰਣ ਪ੍ਰਾਪਤ ਕੀਤੇ ਸਨ, ਜੋ ਕਿ ਰਾਜਪੁਰਾ ਦੇ ਸਕ੍ਰੈਪ ਡੀਲਰ ਸ਼ਵੇਜ਼ ਅਹਿਮਦ ਉਰਫ ਪ੍ਰਿੰਸ ਨੂੰ ਵੇਚੇ ਗਏ ਸਨ। ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ ਪੁਲਿਸ ਨੂੰ ਜੰਪਰ ਕੇਬਲਾਂ ਦੇ 5 ਬੰਡਲ, 4 34W ਯੂਨਿਟ, 2 ਰੇਡੀਓ ਯੂਨਿਟ, 3 RR”ਯੂਨਿਟ, 1 R“N ਯੂਨਿਟ, 1 ਪਾਵਰ ਸਪਲਾਈ ਬਾਕਸ, 1 ਪੱਖਾ ਯੂਨਿਟ ਬਰਾਮਦ ਕੀਤਾ ਹੈ। ਮੁਲਜ਼ਮਾਂ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਪੂਰੇ ਖੇਤਰ ਵਿਚੋਂ ਲਗਭਗ 30 ਟੈਲੀਕਾਮ ਟਾਵਰਾਂ ਨੂੰ ਨਿਸ਼ਾਨਾ ਬਣਾਇਆ। ਪੁਲਿਸ ਕਪਤਾਨ ਨੇ ਦੱਸਿਆ ਕਿ ਇਸ ਪੂਰੀ ਸਪਲਾਈ ਚੇਨ ਦਾ ਪਤਾ ਲਗਾਉਣ ਤੇ ਬਾਕੀ ਚੋਰੀ ਹੋਏ ਉਪਕਰਣਾਂ ਨੂੰ ਬਰਾਮਦ ਕਰਨ ਅਤੇ ਫਰਾਰ ਸ਼ੱਕੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਦੇਸ਼ ਭਗਤ ਯੂਨੀਵਰਸਿਟੀ ਦੇ ਸੈਂਟਰ ਫਾਰ ਓਪਨ ਡਿਸਟੈਂਸ ਲਰਨਿੰਗ ਐਂਡ ਔਨਲਾਈਨ ਲਰਨਿੰਗ ਵਲੋਂ ਵੱਲੋਂ ਵਿਸ਼ੇਸ਼ ਮੀਟਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ BKI ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ ਕੀਤਾ

पंजाब में घर पर गलती से गोली चलने से 14 वर्षीय लड़के की मौत

पंजाब में घर पर गलती से गोली चलने से 14 वर्षीय लड़के की मौत

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਪੰਜਾਬ ਵਿੱਚ ਘਰ ਵਿੱਚ ਅਚਾਨਕ ਗੋਲੀਬਾਰੀ ਵਿੱਚ 14 ਸਾਲਾ ਲੜਕੇ ਦੀ ਮੌਤ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਗਏ ਰਚਨਾਤਮਕ ਲੇਖਣ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ "ਐਨਸੀਏਐਚਪੀ 2021 ਐਕਟ ਅਤੇ ਇਸਦੇ ਪ੍ਰਭਾਵ ਦੀ ਸਮਝ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

18 ਤੋਂ 23 ਅਗਸਤ ਤੱਕ ਚਲਾਇਆ ਜਾ ਰਿਹੈ ਵਿਸ਼ੇਸ਼ ਟੀਕਾਕਰਨ ਅਭਿਆਨ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਾਈ ਪਾਵਰ ਲੇਜ਼ਰ ਥੈਰੇਪੀ ਯੂਨਿਟ ਦਾ ਉਦਘਾਟਨ 

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ

ਸ਼ਰਧਾ ਨਾਲ ਮਨਾਈ ਗਈ ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ